ਵਿੱਤ ਮੰਤਰਾਲੇ ਨੇ ਟਵੀਟ ਕੀਤਾ, “ਕੇਂਦਰ ਸਰਕਾਰ ਦੇ ਕਿਸੇ ਵੀ ਵਰਗ ਦੇ ਕਰਮਚਾਰੀਆਂ ਦੀ ਮੌਜੂਦਾ ਤਨਖਾਹ ਵਿੱਚ ਕਟੌਤੀ ਲਈ ਸਰਕਾਰ ਦੇ ਵਿਚਾਰ ਅਧੀਨ ਕੋਈ ਪ੍ਰਸਤਾਵ ਨਹੀਂ ਹੈ। ਮੀਡੀਆ ਦੇ ਕੁਝ ਵਰਗਾਂ ਦੀਆਂ ਰਿਪੋਰਟਾਂ ਗਲਤ ਹਨ ਅਤੇ ਇਨ੍ਹਾਂ ਦਾ ਕੋਈ ਅਧਾਰ ਨਹੀਂ ਹੈ।”
ਵੇਖੋ ਟਵੀਟ:
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ, “ਕਿਰਪਾ ਕਰਕੇ ਮੀਡੀਆ ਦੇ ਇੱਕ ਸੈਕਸ਼ਨ ‘ਚ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਝੂਠੀ ਖ਼ਬਰਾਂ ਨੂੰ ਨਜ਼ਰ ਅੰਦਾਜ਼ ਕਰੋ। ਸਰਕਾਰ ਵੱਲੋਂ ਆਪਣੇ ਕਰਮਚਾਰੀਆਂ ਦੀ ਤਨਖਾਹ ਵਿੱਚ ਕਟੌਤੀ ਦਾ ਕੋਈ ਪ੍ਰਸਤਾਵ ਨਹੀਂ ਹੈ।“
ਵੇਖੋ ਟਵੀਟ:
https://twitter.com/DrJitendraSingh/status/1259780845658705920
ਹਾਲਾਂਕਿ, ਪਿਛਲੇ ਮਹੀਨੇ ਆਪਣੇ ਇੱਕ ਫੈਸਲਿਆਂ ਵਿੱਚ ਸਰਕਾਰ ਨੇ 1 ਜਨਵਰੀ 2020, ਉਸ ਤੋਂ ਬਾਅਦ 1 ਜੁਲਾਈ 2020 ਅਤੇ 1 ਜਨਵਰੀ 2021 ਤੋਂ ਵਧਣ ਵਾਲਾ ਮਹਿੰਗਾਈ ਭੱਤਾ ਬੰਦ ਕਰ ਦਿੱਤਾ। ਸਰਕਾਰ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਬਾਅਦ ਵਿੱਚ ਇਹ ਮਹਿੰਗਾਈ ਭੱਤਾ ਬਕਾਏ ਵਜੋਂ ਵੀ ਨਹੀਂ ਮਿਲੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904