ਪੜਚੋਲ ਕਰੋ

ਕੇਂਦਰ ਸਰਕਾਰ ਵੱਲੋਂ ਪਿੰਡਾਂ ਵਾਲਿਆਂ ਲਈ ਦਿਸ਼ਾ-ਨਿਰਦੇਸ਼, ਸੂਬਾ ਸਰਕਾਰਾਂ ਨੂੰ ਸਖਤੀ ਦੀ ਹਦਾਇਤ

ਕਰੋਨਾ ਦਾ ਕਹਿਰ ਪਿੰਡਾਂ ’ਚ ਟੁੱਟਣ ਮਗਰੋਂ ਕੇਂਦਰ ਸਰਕਾਰ ਨੇ ਵਾਇਰਸ ਨਾਲ ਸਿੱਝਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪਿੰਡਾਂ ਤੇ ਨੀਮ ਸ਼ਹਿਰੀ ਕਸਬਿਆਂ ’ਚ ਘੱਟੋ ਘੱਟ 30 ਬਿਸਤਰਿਆਂ ਵਾਲੇ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਹਲਕੇ ਲੱਛਣਾਂ ਜਾਂ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਘਰਾਂ ’ਚ ਇਕਾਂਤਵਾਸ ਦੀ ਥਾਂ ’ਤੇ ਉਥੇ ਰੱਖਿਆ ਜਾ ਸਕੇ।

ਨਵੀਂ ਦਿੱਲੀ: ਕਰੋਨਾ ਦਾ ਕਹਿਰ ਪਿੰਡਾਂ ’ਚ ਟੁੱਟਣ ਮਗਰੋਂ ਕੇਂਦਰ ਸਰਕਾਰ ਨੇ ਵਾਇਰਸ ਨਾਲ ਸਿੱਝਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪਿੰਡਾਂ ਤੇ ਨੀਮ ਸ਼ਹਿਰੀ ਕਸਬਿਆਂ ’ਚ ਘੱਟੋ ਘੱਟ 30 ਬਿਸਤਰਿਆਂ ਵਾਲੇ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਹਲਕੇ ਲੱਛਣਾਂ ਜਾਂ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਘਰਾਂ ’ਚ ਇਕਾਂਤਵਾਸ ਦੀ ਥਾਂ ’ਤੇ ਉਥੇ ਰੱਖਿਆ ਜਾ ਸਕੇ।
 
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਰੈਪਿਡ ਐਂਟੀਜਨ ਟੈਸਟ ਕਿੱਟਾਂ ਉਪ ਕੇਂਦਰਾਂ ਜਾਂ ਸਿਹਤ ਤੇ ਵੈੱਲਨੈੱਸ ਸੈਂਟਰਾਂ ਤੇ ਮੁੱਢਲੇ ਸਿਹਤ ਕੇਂਦਰਾਂ ਸਮੇਤ ਸਾਰੇ ਜਨ-ਸਿਹਤ ਕੇਂਦਰਾਂ ’ਤੇ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਪਿੰਡਾਂ, ਸ਼ਹਿਰਾਂ ਨਾਲ ਲਗਦੇ ਕਸਬਿਆਂ ਤੇ ਆਦਿਵਾਸੀ ਇਲਾਕਿਆਂ ’ਚ ਕਰੋਨਾ ਦੀ ਲਾਗ ਫੈਲਣ ਮਗਰੋਂ ਸਿਹਤ ਮੰਤਰਾਲੇ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਸਥਾਨਕ ਪੱਧਰ ’ਤੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ।

ਮੰਤਰਾਲੇ ਨੇ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ’ਚ ਕਰੋਨਾ ਦੇ ਸ਼ੱਕੀ ਜਾਂ ਪੀੜਤ ਵਿਅਕਤੀਆਂ ਨੂੰ ਦਾਖ਼ਲ ਕੀਤਾ ਜਾ ਸਕਦਾ ਹੈ ਪਰ ਉਨ੍ਹਾਂ ਲਈ ਵੱਖਰਾ ਸਥਾਨ ਹੋਣਾ ਚਾਹੀਦਾ ਹੈ ਜਿੱਥੋਂ ਉਹ ਅੰਦਰ ਅਤੇ ਬਾਹਰ ਆ-ਜਾ ਸਕਣ। ਸ਼ੱਕੀ ਤੇ ਬਿਮਾਰ ਮਰੀਜ਼ਾਂ ਨੂੰ ਕਿਸੇ ਵੀ ਹਾਲਤ ’ਚ ਮਿਲਣ-ਜੁਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਹੈ।

ਹਦਾਇਤਾਂ ਮੁਤਾਬਕ ਹਰੇਕ ਪਿੰਡ ’ਚ ਫਲੂ ਵਰਗੀ ਬਿਮਾਰੀ ਤੇ ਸਾਹ ਲੈਣ ਦੀ ਤਕਲੀਫ਼ ਵਾਲੇ ਕੇਸਾਂ ਦੀ ਸਮੇਂ ਸਮੇਂ ਸਿਰ ਆਸ਼ਾ ਵਰਕਰਾਂ ਵੱਲੋਂ ਪਿੰਡ ਦੇ ਸਿਹਤ ਸੈਨੀਟਸ਼ਨ ਤੇ ਨਿਊਟ੍ਰੀਸ਼ਨ ਕਮੇਟੀ ਦੀ ਸਹਾਇਤਾ ਨਾਲ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀਆਂ ਦਾ ਸਮੁਦਾਇਕ ਸਿਹਤ ਅਧਿਕਾਰੀ ਨਾਲ ਟੈਲੀਫੋਨ ’ਤੇ ਇਲਾਜ ਕੀਤਾ ਜਾਵੇ ਤੇ ਘੱਟ ਆਕਸੀਜਨ ਜਾਂ ਸਾਹ ’ਚ ਤਕਲੀਫ਼ ਵਾਲੇ ਗੰਭੀਰ ਮਰੀਜ਼ਾਂ ਨੂੰ ਵੱਡੇ ਕੇਂਦਰਾਂ ’ਚ ਭੇਜਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਪਿੰਡ ’ਚ ਢੁੱਕਵੇਂ ਆਕਸੀਮੀਟਰਾਂ ਤੇ ਥਰਮਾਮੀਟਰਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਮੋਹਰਲੀ ਕਤਾਰ ਦੇ ਵਰਕਰਾਂ, ਵਾਲੰਟੀਅਰਾਂ ਆਦਿ ਵੱਲੋਂ ਇਕਾਂਤਵਾਸ ’ਚ ਰਹਿ ਰਹੇ ਮਰੀਜ਼ਾਂ ਦਾ ਹਾਲ-ਚਾਲ ਨਿਯਮਤ ਤੌਰ ’ਤੇ ਲਿਆ ਜਾਵੇ। ਹਦਾਇਤਾਂ ਮੁਤਾਬਕ ਅਜਿਹੇ ਸਾਰੇ ਕੇਸਾਂ ਲਈ ਘਰੇਲੂ ਇਕਾਂਤਵਾਸ ਕਿੱਟ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਜਿਸ ’ਚ ਦਵਾਈਆਂ ਦੇ ਨਾਲ ਨਾਲ ਇਹਤਿਆਤ ਰੱਖੇ ਜਾਣ ਵਾਲੇ ਪਰਚੇ ਵੀ ਹੋਣੇ ਚਾਹੀਦੇ ਹਨ।

ਕੋਵਿਡ ਕੇਅਰ ਸੈਂਟਰ ਸਕੂਲਾਂ, ਕਮਿਊਨਿਟੀ ਹਾਲਾਂ, ਮੈਰਿਜ ਹਾਲਾਂ, ਪੰਚਾਇਤ ਇਮਾਰਤਾਂ ਅਤੇ ਹੋਰ ਖੁੱਲ੍ਹੇ ਸਥਾਨਾਂ ’ਤੇ ਵੀ ਬਣਾਏ ਜਾ ਸਕਦੇ ਹਨ। ਇਹ ਸੈਂਟਰ ਸਮਰਪਿਤ ਕੋਵਿਡ ਸਿਹਤ ਕੇਂਦਰਾਂ ਅਤੇ ਘੱਟੋ ਘੱਟ ਇਕ ਕੋਵਿਡ ਹਸਪਤਾਲ ਨਾਲ ਜੁੜੇ ਹੋਣੇ ਚਾਹੀਦੇ ਹਨ ਤਾਂ ਜੋ ਹਾਲਤ ਗੰਭੀਰ ਹੋਣ ਮਗਰੋਂ ਮਰੀਜ਼ਾਂ ਨੂੰ ਉਥੇ ਤਬਦੀਲ ਕੀਤਾ ਜਾ ਸਕੇ। 

ਟਾਪ ਹੈਡਲਾਈਨ

ਮੋਗਾ ‘ਚ ਬਾਈਕ ਸਵਾਰਾਂ ਦੀ ਦਹਿਸ਼ਤ, ਕਾਰ ਸਵਾਰ ਜੋੜੇ ‘ਤੇ ਹਮਲਾ; ਨੌਜਵਾਨ ਗੰਭੀਰ ਜ਼ਖਮੀ
ਮੋਗਾ ‘ਚ ਬਾਈਕ ਸਵਾਰਾਂ ਦੀ ਦਹਿਸ਼ਤ, ਕਾਰ ਸਵਾਰ ਜੋੜੇ ‘ਤੇ ਹਮਲਾ; ਨੌਜਵਾਨ ਗੰਭੀਰ ਜ਼ਖਮੀ
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Transfer News: ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 11 IAS ਸਣੇ ਇਨ੍ਹਾਂ ਅਫਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ; ਕਈ ਸਕੱਤਰ ਵੀ ਬਦਲੇ: ਲਿਸਟ 'ਚ ਇਹ ਨਾਮ ਸ਼ਾਮਲ...
ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 11 IAS ਸਣੇ ਇਨ੍ਹਾਂ ਅਫਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ; ਕਈ ਸਕੱਤਰ ਵੀ ਬਦਲੇ: ਲਿਸਟ 'ਚ ਇਹ ਨਾਮ ਸ਼ਾਮਲ...
Gangster Deport: ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget