ਪੜਚੋਲ ਕਰੋ
Advertisement
ਕੇਂਦਰ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਅਗਲੇ 5 ਸਾਲ ਲਈ ਇਸ ਯੋਜਨਾ ਨੂੰ ਮਨਜ਼ੂਰੀ
ਕਿਸਾਨ ਉਤਪਾਦਕ ਸੰਗਠਨ (ਐਫਪੀਓ) ਜ਼ਰੀਏ ਦੇਸ਼ ਦੇ ਪਿੰਡਾਂ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਅਗਲੇ ਪੰਜ ਸਾਲ 'ਚ 10,000 ਨਵੇਂ ਐਫਪੀਓ ਬਣਾਉਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ।
ਨਵੀਂ ਦਿੱਲੀ: ਕਿਸਾਨ ਉਤਪਾਦਕ ਸੰਗਠਨ (ਐਫਪੀਓ) ਜ਼ਰੀਏ ਦੇਸ਼ ਦੇ ਪਿੰਡਾਂ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਅਗਲੇ ਪੰਜ ਸਾਲ 'ਚ 10,000 ਨਵੇਂ ਐਫਪੀਓ ਬਣਾਉਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ 'ਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਕੇਂਦਰ ਸਰਕਾਰ ਦੀ ਨਵੀਂ ਯੋਜਨਾ ਐਫਪੀਓ ਦੇ ਗਠਨ ਤੇ ਪ੍ਰਚਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਦੇਸ਼ 'ਚ 10,000 ਨਵੇਂ ਐਫਪੀਓ ਬਣਾਏ ਜਾਣਗੇ।
ਇਸ ਲਈ ਇਸ ਸਮੇਂ 'ਚ 4,496 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ, ਐਫਪੀਓ ਬਣਨ ਨਾਲ ਕਿਸਾਨਾਂ ਦੀ ਸਮੂਹਿਕ ਸ਼ਕਤੀ ਵਧੇਗੀ, ਜਿਸ ਨਾਲ ਉਨ੍ਹਾਂ ਲਈ ਮਿਆਰੀ ਖੇਤੀਬਾੜੀ ਲਾਗਤਾਂ, ਟੈਕਨੋਲੋਜੀ ਤੇ ਕਰਜ਼ੇ ਪ੍ਰਾਪਤ ਕਰਨਾ ਸੌਖਾ ਹੋਵੇਗਾ ਤੇ ਬਾਜ਼ਾਰ 'ਚ ਉਨ੍ਹਾਂ ਦੀ ਪਹੁੰਚ ਆਸਾਨ ਹੋਵੇਗੀ ਜਿਸ ਨਾਲ ਉਨ੍ਹਾਂ ਦੀ ਆਮਦਨ 'ਚ ਵੀ ਇਜ਼ਾਫਾ ਹੋਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement