ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਡਟੇ ਪੰਜਾਬ ਤੋਂ ਕੇਂਦਰ ਸਰਕਾਰ ਕਾਫੀ ਖਫਾ ਹੈ। ਇਸ ਲਈ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੋਈ ਵੀ ਮੰਤਰੀ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਤਿਆਰ ਨਹੀਂ। ਦਿੱਲੀ ਡੇਰਾ ਲਾਈ ਬੈਠੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀਆਂ ਤੋਂ ਮਿਲਣ ਦਾ ਸਮਾਂ ਮੰਗਿਆ ਪਰ ਕਿਸੇ ਨੇ ਹਾਮੀ ਨਹੀਂ ਭਰੀ। ਇਸ ਤੋਂ ਸਪਸ਼ਟ ਸੰਕੇਤ ਹੈ ਕਿ ਕੇਂਦਰ ਹਾਲ ਦੀ ਘੜੀ ਪੰਜਾਬ ਦੀ ਕੋਈ ਗੱਲ਼ ਮੰਨਣ ਦੇ ਰੌਂਅ ਵਿੱਚ ਨਹੀਂ ਹੈ।

ਕੇਂਦਰ ਸਰਕਾਰ ਦੇ ਇਸ ਰਵੱਈਏ ਮਗਰੋਂ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਛੋਟੀ ਸੋਚ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਜਾਖੜ ਮੁਤਾਬਕ ਕੇਂਦਰ ਦਾ ਇਹ ਅੜੀਅਲ ਰਵੱਈਆ ਲੋਕ ਰਾਜ ਵਿੱਚ ਸ਼ੋਭਾ ਨਹੀਂ ਦਿੰਦਾ ਤੇ ਇਹ ਮਾਰੂ ਸਾਬਤ ਹੋ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਗੱਲ਼ਬਾਤ ਰਾਹੀਂ ਮਸਲਾ ਨਾ ਸੁਲਝਾਇਆ ਗਿਆ ਤਾਂ ਪੰਜਾਬ ਦੇ ਹਾਲਾਤ ਵਿਗੜੇ ਸਕਦੇ ਹਨ।

ਖਾਲਿਸਤਾਨ ਪੱਖੀ ਸੰਗਠਨਾਂ ਖ਼ਿਲਾਫ਼ ਭਾਰਤ ਸਰਕਾਰ ਦਾ ਸਖ਼ਤ ਐਕਸ਼ਨ!

ਉਧਰ, ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਨਾਲ ਆਢਾ ਲਾਉਣ ਲਈ ਦਿੱਲ਼ੀ ਵੱਲ ਕੂਚ ਕਰਨ ਦੀ ਤਿਆਰੀ ਵਿੱਚ ਹੈ। ਕੈਪਟਨ ਦੇ ਆਦੇਸ਼ ਉੱਪਰ ਪਹਿਲਾਂ ਹੀ ਕਾਂਗਰਸੀ ਸੰਸਦ ਮੈਂਬਰ ਦਿੱਲੀ ਡੇਰੇ ਲਾਈ ਬੈਠੇ ਹਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਵੀ ਵਿਧਾਇਕਾਂ ਨਾਲ ਦਿੱਲੀ ਕੂਚ ਕਰ ਸਕਦੇ ਹਨ। ਕਾਂਗਰਸ ਚਾਹੁੰਦੀ ਹੈ ਕਿ ਦਿੱਲ਼ੀ ਵਿੱਚ ਸਰਗਰਮੀ ਵਧਾ ਕਿ ਮੋਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਏ। ਅਜਿਹੇ ਵਿੱਚ ਜੇਕਰ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਨਹੀਂ ਸੁਣੀ ਜਾਂਦੀ ਤਾਂ ਇਸ ਦਾ ਇਹ ਪ੍ਰਭਾਵ ਜਾਏਗਾ ਕਿ ਕੇਂਦਰ ਸਰਕਾਰ ਸ਼ਰੇਆਮ ਪੰਜਾਬ ਨਾਲ ਧੱਕਾ ਕਰ ਕਰ ਰਹੀ ਹੈ।

ਜਥੇਦਾਰ ਰਣਜੀਤ ਸਿੰਘ ਖੋਲ੍ਹਣਗੇ ਲਾਪਤਾ ਸਰੂਪਾਂ ਬਾਰੇ ਸਾਰੇ ਭੇਤ, ਸਾਬਕਾ ਜਥੇਦਾਰ ਦਾ ਗਿਆਨੀ ਹਰਪ੍ਰੀਤ ਸਿੰਘ ਤੇ ਲੌਂਗੋਵਾਲ ਨੂੰ ਚੈਲੰਜ

ਦਰਅਸਲ ਬੀਜੇਪੀ ਲੀਡਰਾਂ ਦੇ ਘੇਰਾਓ ਤੇ ਦੁਸ਼ਹਿਰੇ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜੇ ਜਾਂ ਮਗਰੋਂ ਕੇਂਦਰ ਸਰਕਾਰ ਨੇ ਪੰਜਾਬ ਪ੍ਰਤੀ ਹੋਰ ਸਖਤੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਹੀ ਪਹਿਲਾਂ ਮਾਲ ਗੱਡੀਆਂ ਚਲਾਉਣ ਦਾ ਐਲਾਨ ਕਰਕੇ ਫਿਰ ਵਾਪਸ ਲੈ ਲਿਆ। ਇਸ ਮਗਰੋਂ ਦੇਹਾਤੀ ਵਿਕਾਸ ਫੰਡ ਰੋਕਿਆ ਗਿਆ। ਹੁਣ ਪੰਜਾਬ ਦੇ ਸੰਸਦ ਮੈਂਬਰਾਂ ਤੇ ਮੁੱਖ ਮੰਤਰੀ ਨਾਲ ਮੁਲਕਾਤ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ।

ਉਧਰ, ਕੇਂਦਰੀ ਮੰਤਰੀਆਂ ਵੱਲੋਂ ਮਿਲਣ ਤੋਂ ਟਾਲਾ ਵੱਟਣ ਮਗਰੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਹ ਸੰਸਦ ਮੈਂਬਰ ਵੀਰਵਾਰ ਤੋਂ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਨੂੰ ਮਾਲ ਗੱਡੀਆਂ ਦੀ ਬਹਾਲੀ ਲਈ ਮਿਲਣ ਵਾਸਤੇ ਬੈਠੇ ਹੋਏ ਹਨ। ਚਾਰ ਦਿਨਾਂ ਮਗਰੋਂ ਜਦੋਂ ਕੇਂਦਰੀ ਮੰਤਰੀਆਂ ਨੇ ਕੋਈ ਹੁੰਗਾਰਾ ਨਾ ਭਰਿਆ ਤਾਂ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਸਮਾਂ ਮੰਗ ਲਿਆ ਹੈ। ਕਾਂਗਰਸ ਦੇ ਸੰਸਦ ਮੈਂਬਰਾਂ ਵਿੱਚ ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ ਸ਼ਾਮਲ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ