ਚੰਡੀਗੜ੍ਹ: ਚੰਡੀਗੜ੍ਹ ਦੀ ਹਵਾ ਨੂੰ ਸਾਫ਼ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਣ ਕਮਰ ਕੱਸ ਲਈ ਹੈ। ਦਿੱਲੀ ਵਾਂਗ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਹੁਣ ਸ਼ਹਿਰ ਦੀ ਭੀੜ ਘੱਟ ਕਰਨ ਲਈ 10 ਸਾਲ ਤੋਂ ਪੁਰਾਣੇ ਡੀਜ਼ਲ ਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਨੂੰ ਸੜਕਾਂ ਤੋਂ ਹਟਾਉਣ ਲਈ ਹੋਰ ਸਖ਼ਤ ਕਾਰਵਾਈ ਕਰੇਗਾ। ਚੰਡੀਗੜ੍ਹ ਪ੍ਰਸ਼ਾਸਨ 10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਦੇ ਰਜਿਸਟ੍ਰੇਸ਼ਨ ਨਵਿਆਉਣ 'ਤੇ ਪਾਬੰਦੀ ਲਗਾ ਸਕਦਾ ਹੈ।


ਇਹ ਸੁਝਾਅ ਬੀਤੇ ਦਿਨ ਟਰਾਂਸਪੋਰਟ ਵਿਭਾਗ ਦੀ ਐਡਮਿਨਸਟ੍ਰੇਸ਼ਨ ਐਡਵਾਈਜ਼ਰੀ ਕਾਊਂਸਲਿੰਗ ਦੀ ਸਥਾਈ ਕਮੇਟੀ ਦੀ ਮੀਟਿੰਗ ਵਿੱਚ ਦਿੱਤਾ ਗਿਆ। ਪੁਰਾਣੇ ਵਾਹਨਾਂ ਨੂੰ ਹਟਾਉਣ ਲਈ ਯੂਟੀ ਪ੍ਰਸ਼ਾਸਨ ਨੇ ਨੈਸ਼ਨਲ ਵਹੀਕਲ ਸਕ੍ਰੈਪੇਜ ਨੀਤੀ ਤਹਿਤ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਰੋਡ ਟੈਕਸ 'ਚ 25 ਫੀਸਦੀ ਤੱਕ ਛੋਟ ਦੇਣ ਦਾ ਫੈਸਲਾ ਵੀ ਕੀਤਾ ਹੈ।


NGT ਪਹਿਲਾਂ ਹੀ ਪਾਬੰਦੀ ਲਗਾ ਚੁੱਕਾ ਹੈ


ਪੈਟਰੋਲ ਵਾਹਨਾਂ ਨਾਲੋਂ ਡੀਜ਼ਲ ਵਾਹਨ ਪ੍ਰਦੂਸ਼ਣ ਲਈ ਜ਼ਿਆਦਾ ਨੁਕਸਾਨਦੇਹ ਹਨ। ਖਾਸ ਕਰਕੇ ਜਦੋਂ 15 ਸਾਲ ਤੋਂ ਵੱਧ ਉਮਰ ਦੇ ਹੁੰਦੇ ਹਨ ਤਾਂ ਇਹ ਵਾਹਨ ਕਈ ਗੁਣਾ ਵੱਧ ਪ੍ਰਦੂਸ਼ਣ ਫੈਲਾਉਂਦੇ ਹਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਪਹਿਲਾਂ ਹੀ ਇਨ੍ਹਾਂ ਵਾਹਨਾਂ 'ਤੇ ਪਾਬੰਦੀ ਲਗਾ ਚੁੱਕਾ ਹੈ।


ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿੱਚ 10 ਅਤੇ 15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਉਣ ਅਤੇ ਈ-ਰਿਕਸ਼ਾ ਦੀ ਗਿਣਤੀ ਵਧਾਉਣ ਦੀ ਗੱਲ ਵੀ ਕੀਤੀ ਸੀ। ਦੱਸ ਦੇਈਏ ਕਿ ਗੁਰੂਗ੍ਰਾਮ ਵਿੱਚ ਈ-ਰਿਕਸ਼ਾ ਨੂੰ ਉਤਸ਼ਾਹਿਤ ਕਰਨ ਲਈ, ਪਰਿਵਰਤਨ ਪ੍ਰੋਜੈਕਟ ਪਿਛਲੇ ਸਾਲ ਅਗਸਤ ਵਿੱਚ ਸ਼ੁਰੂ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਵੀ ਕੀਤੀ।


Traffic Challan: ਨਹੀਂ ਚੱਲੇਗੀ ਟ੍ਰੈਫਿਕ ਪੁਲਿਸ ਦੀ ਮਨਮਾਨੀ, ਜ਼ਬਰਦਸਤੀ ਗਲਤ ਚਲਾਨ ਕੱਟਿਆ ਤਾਂ ਕਰੋ ਇਹ ਕੰਮ