ਹੁਣ ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ, ਦਫਾ 144 ਲਾਗੂ
ਏਬੀਪੀ ਸਾਂਝਾ | 20 Mar 2020 05:54 PM (IST)
ਦੇਸ਼ ‘ਚ ਕੋਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਸੂਬਾ ਸਰਕਾਰਾਂ ਇਹਤਿਆਤ ਵਰਤਣ ਦੀ ਅਪੀਲ ਕਰ ਰਹੀਆਂ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਚੰਡੀਗੜ੍ਹ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੇ ਕੇਸਾਂ ਦੀ ਪੁਸ਼ਟੀ ਪੰਜ ਹੋ ਗਈ ਹੈ।
ਚੰਡੀਗੜ੍ਹ: ਦੇਸ਼ ‘ਚ ਕੋਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਸੂਬਾ ਸਰਕਾਰਾਂ ਇਹਤਿਆਤ ਵਰਤਣ ਦੀ ਅਪੀਲ ਕਰ ਰਹੀਆਂ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਚੰਡੀਗੜ੍ਹ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੇ ਕੇਸਾਂ ਦੀ ਪੁਸ਼ਟੀ ਪੰਜ ਹੋ ਗਈ ਹੈ। ਇਸ ਤੋਂ ਬਾਅਦ ਪ੍ਰਸਾਸ਼ਨ ਨੇ ਚੰਡੀਗੜ੍ਹ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਰਿਆਣਾ ‘ਚ ਵੀ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਕੋਰੋਨਾਵਾਇਰਸ ਖਿਲਾਫ ਸਾਵਧਾਨੀ ਉਪਾਅ ਵਜੋਂ ਧਾਰਾ 144 ਲਾਗੂ ਕਰ ਦਿੱਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਲੋਕਾਂ ਨੂੰ ਘਰਾਂ ਦੇ ਆਈਸੋਲੇਟ ਕਰ ਨਿਸ਼ਾਨ ਲਾਉਣ ਲਈ ਮੁਹਰ ਦੀ ਵਰਤੋਂ ਦੀ ਸ਼ੁਰੂਆਤ ਕਰੇਗੀ।