ਚੰਡੀਗੜ੍ਹ: ਦੋ ਦਿਨਾਂ ਤੋਂ ਹੋ ਰਹੀ ਬਾਰਸ਼ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਸ਼ਹਿਰ ਵਿੱਚ ਸ਼ਨੀਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਕਾਰਨ ਸ਼ਹਿਰ 'ਚ ਇਕ ਵਾਰ ਫਿਰ ਠੰਢ ਹੋ ਗਈ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 21.4 ਡਿਗਰੀ ਅਤੇ ਘੱਟੋ ਘੱਟ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ 8.30 ਵਜੇ ਤੱਕ 25 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ।


ਸ਼ਨੀਵਾਰ ਸਵੇਰ ਤੋਂ ਹੋਈ ਬਾਰਸ਼ ਕਰਕੇ ਲੋਕਾਂ ਨੂੰ ਆਪਣੇ ਘਰਾਂ ਚੋਂ ਨਿਕਲਣ ਵਿੱਚ ਦਿੱਕਤ ਆ ਰਹੀ ਹੈ। ਲੋਕ ਆਪਣੇ ਘਰਾਂ 'ਚ ਬੈਠੇ ਹਨ। ਪਰ ਸਵੇਰੇ ਕੰਮ ਤੇ ਜਾਣ ਵਾਲੇ ਲੋਕਾਂ ਨੂੰ ਮੀਂਹ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਵਿੱਚ ਹਰ ਥਾਂ ਪਾਣੀ ਇਕੱਠਾ ਹੋ ਗਿਆ ਹੈ, ਸੜਕਾਂ 'ਤੇ ਜਾਮ ਵੀ ਲੱਗ ਰਿਹਾ ਹੈ।

ਉਧਰ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਸ਼ਰਮਾ ਨੇ ਦੱਸਿਆ ਕਿ ਕੱਲ੍ਹ ਤੋਂ ਮੌਸਮ ਸਾਫ ਹੋ ਜਾਵੇਗਾ। ਤਾਪਮਾਨ ਵੀ ਕੱਲ੍ਹ ਤੋਂ ਵੱਧ ਸਕਦਾ ਹੈ। ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਆਮ ਤਾਪਮਾਨ ਤੋਂ ਹੇਠਾਂ 05 ਡਿਗਰੀ ਸੈਲਸੀਅਸ ਸੀ। ਇਸ ਦੇ ਨਾਲ ਹੀ ਘੱਟੋ ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤਾਪਮਾਨ ਨਾਲੋਂ ਚਾਰ ਡਿਗਰੀ ਸੈਲਸੀਅਸ ਸੀ।

ਸ਼ਿਮਲਾ 'ਤੇ ਵਿਛੀ ਚਿੱਟੀ ਬਰਫ ਦੀ ਚਾਦਰ