Punjab New CM Live Updates: ਆਮ ਆਦਮੀ ਨੂੰ ਮੁੱਖ ਮੰਤਰੀ ਬਣਾਇਆ, ਪੰਜਾਬ ਦੀ ਆਜ਼ਾਦੀ ਤੇ ਲੋਕਤੰਤਰ ਨੂੰ ਅੱਗੇ ਲੈ ਕੇ ਜਾਣਾ: ਚੰਨੀ
Punjab New CM Live Updates: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ।
LIVE
Background
Punjab New CM Live Updates: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਸਹੁੰ ਚੁੱਕਣਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਣਗੇ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ (ਡਿਪਟੀ CM) ਵੀ ਸਹੁੰ ਚੁੱਕਣਗੇ। ਉਨ੍ਹਾਂ ਵਿੱਚ ਬ੍ਰਹਮ ਮਹਿੰਦਰਾ ਦੇ ਨਾਲ-ਨਾਲ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਵੀ ਹੈ, ਜੋ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ। ਬ੍ਰਹਮ ਮਹਿੰਦਰਾ ਇੱਕ ਹਿੰਦੂ ਨੇਤਾ ਹਨ ਜਦੋਂਕਿ ਰੰਧਾਵਾ ਜੱਟ ਸਿੱਖ ਭਾਈਚਾਰੇ ਵਿੱਚੋਂ ਹਨ।
ਦੱਸ ਦੇਈਏ ਹੁਣ ਤੱਕ ਜੱਟ ਸਿੱਖ ਭਾਈਚਾਰੇ ’ਚੋਂ ਹੀ ਪੰਜਾਬ ਦਾ ਮੁੱਖ ਮੰਤਰੀ ਬਣਦਾ ਰਿਹਾ ਹੈ। ਪੰਜਾਬ ਦੇ ਇਤਿਹਾਸ ਵਿੱਚ ਚਰਨਜੀਤ ਚੰਨੀ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਮਰਥਨ ਨਾਲ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਵਿੱਚ ਕਾਮਯਾਬ ਰਹੇ। ਇਹ ਕੁਰਸੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ।
ਚਰਨਜੀਤ ਚੰਨੀ ਆਪ ਸਹੁੰ ਚੁੱਕਣ ਤੋਂ ਬਾਅਦ ਕਿਸ-ਕਿਸ ਨੂੰ ਮੰਤਰੀ ਬਣਾਉਂਦੇ ਹਨ, ਇਸ ਉੱਤੇ ਵੀ ਸਭ ਦੀ ਨਜ਼ਰ ਰਹੇਗੀ। ਚੰਨੀ ਹੁਣ ਤਕ ਤਕਨੀਕੀ ਸਿੱਖਿਆ ਮੰਤਰੀ ਰਹੇ ਹਨ। ਹੁਣ ਉਹ ਆਪਣੇ ਕੋਲ ਕਿਹੜਾ ਮੰਤਰਾਲਾ ਰੱਖਣਗੇ, ਇਹ ਵੇਖਣਾ ਵੀ ਦਿਲਚਸਪ ਹੋਵੇਗਾ। ਦੋ ਉਪ ਮੁੱਖ ਮੰਤਰੀਆਂ ਦੀ ਜ਼ਿੰਮੇਵਾਰੀ ਕੀ ਹੋਵੇਗੀ, ਇਸ ਵੇਲੇ ਇਹ ਵੀ ਵੱਡਾ ਸੁਆਲ ਹੈ।
ਪੰਜਾਬ ਵਿੱਚ 32% ਦਲਿਤ ਵੋਟ ਬੈਂਕ ਹੈ। ਇਨ੍ਹਾਂ ਵਿੱਚ ਸਿੱਖ ਅਤੇ ਹਿੰਦੂ ਸਮਾਜ ਦੇ ਦਲਿਤ ਸ਼ਾਮਲ ਹਨ। ਪੰਜਾਬ ਵਿੱਚ ਜੱਟ ਸਿੱਖ ਭਾਈਚਾਰਾ ਸਿਰਫ 19%ਹੈ, ਪਰ ਹੁਣ ਤੱਕ ਉਨ੍ਹਾਂ ਨੇ ਪੰਜਾਬ 'ਤੇ ਰਾਜ ਕੀਤਾ ਹੈ। ਇਹੀ ਕਾਰਨ ਹੈ ਕਿ ਸਿਆਸੀ ਪਾਰਟੀਆਂ ਨੇ ਇਸ ਨੂੰ ਮੁੱਦਾ ਬਣਾਉਣਾ ਸ਼ੁਰੂ ਕਰ ਦਿੱਤਾ।
ਇਹ ਵੀ ਜਾਣਨਾ ਅਹਿਮ ਰਹੇਗਾ ਕਿ ਕੈਪਟਨ ਸਰਕਾਰ ਦੇ ਕਿਹੜੇ ਮੰਤਰੀ ਦਾ ਪੱਤਾ ਕੱਟਿਆ ਜਾਵੇਗਾ। ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨਾਲ ਕਾਂਗਰਸ ਨੇ ਦਲਿਤ ਕਾਰਡ ਖੇਡਿਆ ਹੈ। ਅਜਿਹੀ ਸਥਿਤੀ ਵਿੱਚ ਸਾਧੂ ਸਿੰਘ ਧਰਮਸੋਤ ਦੀ ਵਾਪਸੀ ਮੁਸ਼ਕਲ ਹੋ ਗਈ ਹੈ। ਉਂਝ ਵੀ ਉਨ੍ਹਾਂ ਉੱਤੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਘੁਟਾਲੇ ਦਾ ਦੋਸ਼ ਹੈ।
ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ
ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ। ਉਹ ਅੱਜ ਕੈਪਟਨ ਦੀ ਰਿਹਾਇਸ਼ ਉੱਪਰ ਸੀਸਵਾਂ ਫਾਰਮ ਹਾਊਸ ਨਹੀਂ ਜਾਣਗੇ। ਕੈਪਟਨ ਅੱਜ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚੇ। ਇਸ ਲਈ ਚਰਚਾ ਸੀ ਕਿ ਚੰਨੀ ਅੱਜ ਕੈਪਟਨ ਨੂੰ ਮਿਲਣ ਉਨ੍ਹਾਂ ਰਿਹਾਇਸ਼ ਉੱਪਰ ਜਾਣਗੇ। ਹੁਣ ਖਬਰ ਆਈ ਹੈ ਕਿ ਉਹ ਅੱਜ ਕੈਪਟਨ ਨੂੰ ਨਹੀਂ ਮਿਲਣਗੇ। ਅੱਜ ਰਾਹੁਲ ਗਾਂਧੀ ਵੀ ਚੰਡੀਗੜ੍ਹ ਆਏ ਪਰ ਕੈਪਟਨ ਨੂੰ ਨਹੀਂ ਮਿਲੇ।
ਕੈਬਨਿਟ ਬੈਠਕ ਬੁਲਾਈ
ਚਰਨਜੀਤ ਚੰਨੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਅੱਜ ਹੀ ਕੈਬਨਿਟ ਬੈਠਕ ਬੁਲਾ ਲਈ ਹੈ। ਮੀਟਿੰਗ ਵਿੱਚ ਦੋਵੇਂ ਡਿਪਟੀ ਸੀਐਮ ਸ਼ਾਮਲ ਹੋਣਗੇ। ਥੋੜ੍ਹੀ ਦੇਰ ਵਿੱਚ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਚੰਨੀ ਨੇ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਵਿੱਚ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਸਾਰੇ ਐਲਾਨਾਂ ਨੂੰ ਕੈਬਨਿਟ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।
ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ CMO ‘ਚ ਨਵੀਂ ਟੀਮ ਦੀ ਤਾਇਨਾਤ
ਚਰਨਜੀਤ ਚੰਨੀ ਦੇ ਨਵਾਂ ਮੁੱਖ ਮੰਤਰੀ ਬਣਦਿਆਂ ਹੀ CMO ‘ਚ ਨਵੀਂ ਟੀਮ ਦੀ ਤਾਇਨਾਤੀ ਹੋ ਗਈ ਹੈ। ਰਾਹੁਲ ਤਿਵਾੜੀ ਨੂੰ ਸਪੈਸ਼ਲ ਪ੍ਰਿੰਸੀਪਲ ਸਕੱਤਰ ਲਾਇਆ ਗਿਆ ਹੈ। ਹੁਸਨ ਲਾਲ CM ਦੇ ਪ੍ਰਿੰਸੀਪਲ ਸਕੱਤਰ ਲਾਏ ਗਏ ਹਨ। CMO ‘ਚ ਨਵੀਂ ਟੀਮ ਦੀਆਂ ਤਾਇਨਾਤੀਆਂ ਸ਼ੁਰੂ ਹੋ ਗਈਆਂ ਹਨ।
ਚੰਨੀ ਨੇ ਵੱਡੇ ਐਲਾਨ ਕੀਤੇ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ, 'ਕਿਸਾਨਾਂ ਲਈ ਬਿਜਲੀ ਮੁਫਤ ਹੋਣੀ ਚਾਹੀਦੀ ਹੈ। ਸਾਡੀ ਸਰਕਾਰ ਵੱਲੋਂ ਕਿਸਾਨਾਂ ਦੇ ਵੱਡੇ ਬਿਜਲੀ ਬਿੱਲ ਮੁਆਫ ਕੀਤੇ ਜਾਣਗੇ। ਜੇ ਕਿਸੇ ਦੀ ਬਿਜਲੀ ਕੱਟ ਦਿੱਤੀ ਜਾਂਦੀ ਹੈ, ਤਾਂ ਅਸੀਂ ਉਸ ਦੇ ਘਰ ਬਿਜਲੀ ਬਹਾਲ ਕਰਾਂਗੇ। ਇਹ ਪੰਜਾਬ ਦੇ ਆਮ ਲੋਕਾਂ ਦੀ ਸਰਕਾਰ ਹੈ। ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਕਿਸੇ ਨਾਲ ਕੁਝ ਵੀ ਗਲਤ ਨਹੀਂ ਹੋਵੇਗਾ। ਕਾਨੂੰਨ ਸਾਰਿਆਂ ਲਈ ਸਮਾਨ ਹੋਵੇਗਾ।'
ਇਹ ਕਿਸਾਨਾਂ ਦੀ ਸਰਕਾਰ ਹੈ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, 'ਇਹ ਕਿਸਾਨਾਂ ਦੀ ਸਰਕਾਰ ਹੈ। ਜੇਕਰ ਕਿਸਾਨਾਂ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਮੈਂ ਆਪਣਾ ਗਲਾ ਵੱਢ ਕੇ ਦੇ ਦਿਆਂਗਾ। ਜੇਕਰ ਕਿਸਾਨ ਡੁੱਬ ਗਿਆ ਤਾਂ ਦੇਸ਼ ਡੁੱਬ ਜਾਵੇਗਾ। ਅਰਥ ਵਿਵਸਥਾ ਡੁੱਬ ਜਾਵੇਗੀ। ਖੇਤੀ ਖੁਸ਼ਹਾਲ ਹੋਵੇਗੀ ਤਾਂ ਹੀ ਪੰਜਾਬ ਖੁਸ਼ ਹੋਵੇਗਾ। ਪੰਜਾਬ ਦਾ ਕਿਸਾਨ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਖੇਤੀਬਾੜੀ ਕਾਨੂੰਨ ਵਾਪਸ ਲਏ ਜਾਣੇ ਚਾਹੀਦੇ ਹਨ।'