Punjab New CM Live Updates: ਆਮ ਆਦਮੀ ਨੂੰ ਮੁੱਖ ਮੰਤਰੀ ਬਣਾਇਆ, ਪੰਜਾਬ ਦੀ ਆਜ਼ਾਦੀ ਤੇ ਲੋਕਤੰਤਰ ਨੂੰ ਅੱਗੇ ਲੈ ਕੇ ਜਾਣਾ: ਚੰਨੀ

Punjab New CM Live Updates: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ।

ਏਬੀਪੀ ਸਾਂਝਾ Last Updated: 20 Sep 2021 01:32 PM
ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ

ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ। ਉਹ ਅੱਜ ਕੈਪਟਨ ਦੀ ਰਿਹਾਇਸ਼ ਉੱਪਰ ਸੀਸਵਾਂ ਫਾਰਮ ਹਾਊਸ ਨਹੀਂ ਜਾਣਗੇ। ਕੈਪਟਨ ਅੱਜ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚੇ। ਇਸ ਲਈ ਚਰਚਾ ਸੀ ਕਿ ਚੰਨੀ ਅੱਜ ਕੈਪਟਨ ਨੂੰ ਮਿਲਣ ਉਨ੍ਹਾਂ ਰਿਹਾਇਸ਼ ਉੱਪਰ ਜਾਣਗੇ। ਹੁਣ ਖਬਰ ਆਈ ਹੈ ਕਿ ਉਹ ਅੱਜ ਕੈਪਟਨ ਨੂੰ ਨਹੀਂ ਮਿਲਣਗੇ। ਅੱਜ ਰਾਹੁਲ ਗਾਂਧੀ ਵੀ ਚੰਡੀਗੜ੍ਹ ਆਏ ਪਰ ਕੈਪਟਨ ਨੂੰ ਨਹੀਂ ਮਿਲੇ। 

ਕੈਬਨਿਟ ਬੈਠਕ ਬੁਲਾਈ

ਚਰਨਜੀਤ ਚੰਨੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਅੱਜ ਹੀ ਕੈਬਨਿਟ ਬੈਠਕ ਬੁਲਾ ਲਈ ਹੈ। ਮੀਟਿੰਗ ਵਿੱਚ ਦੋਵੇਂ ਡਿਪਟੀ ਸੀਐਮ ਸ਼ਾਮਲ ਹੋਣਗੇ। ਥੋੜ੍ਹੀ ਦੇਰ ਵਿੱਚ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਚੰਨੀ ਨੇ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਵਿੱਚ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਸਾਰੇ ਐਲਾਨਾਂ ਨੂੰ ਕੈਬਨਿਟ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।

ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ CMO ‘ਚ ਨਵੀਂ ਟੀਮ ਦੀ ਤਾਇਨਾਤ

ਚਰਨਜੀਤ ਚੰਨੀ ਦੇ ਨਵਾਂ ਮੁੱਖ ਮੰਤਰੀ ਬਣਦਿਆਂ ਹੀ CMO ‘ਚ ਨਵੀਂ ਟੀਮ ਦੀ ਤਾਇਨਾਤੀ ਹੋ ਗਈ ਹੈ। ਰਾਹੁਲ ਤਿਵਾੜੀ ਨੂੰ ਸਪੈਸ਼ਲ ਪ੍ਰਿੰਸੀਪਲ ਸਕੱਤਰ ਲਾਇਆ ਗਿਆ ਹੈ। ਹੁਸਨ ਲਾਲ CM ਦੇ ਪ੍ਰਿੰਸੀਪਲ ਸਕੱਤਰ ਲਾਏ ਗਏ ਹਨ। CMO ‘ਚ ਨਵੀਂ ਟੀਮ ਦੀਆਂ ਤਾਇਨਾਤੀਆਂ ਸ਼ੁਰੂ ਹੋ ਗਈਆਂ ਹਨ।

ਚੰਨੀ ਨੇ ਵੱਡੇ ਐਲਾਨ ਕੀਤੇ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ, 'ਕਿਸਾਨਾਂ ਲਈ ਬਿਜਲੀ ਮੁਫਤ ਹੋਣੀ ਚਾਹੀਦੀ ਹੈ। ਸਾਡੀ ਸਰਕਾਰ ਵੱਲੋਂ ਕਿਸਾਨਾਂ ਦੇ ਵੱਡੇ ਬਿਜਲੀ ਬਿੱਲ ਮੁਆਫ ਕੀਤੇ ਜਾਣਗੇ। ਜੇ ਕਿਸੇ ਦੀ ਬਿਜਲੀ ਕੱਟ ਦਿੱਤੀ ਜਾਂਦੀ ਹੈ, ਤਾਂ ਅਸੀਂ ਉਸ ਦੇ ਘਰ ਬਿਜਲੀ ਬਹਾਲ ਕਰਾਂਗੇ। ਇਹ ਪੰਜਾਬ ਦੇ ਆਮ ਲੋਕਾਂ ਦੀ ਸਰਕਾਰ ਹੈ। ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਕਿਸੇ ਨਾਲ ਕੁਝ ਵੀ ਗਲਤ ਨਹੀਂ ਹੋਵੇਗਾ। ਕਾਨੂੰਨ ਸਾਰਿਆਂ ਲਈ ਸਮਾਨ ਹੋਵੇਗਾ।'

ਇਹ ਕਿਸਾਨਾਂ ਦੀ ਸਰਕਾਰ ਹੈ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, 'ਇਹ ਕਿਸਾਨਾਂ ਦੀ ਸਰਕਾਰ ਹੈ। ਜੇਕਰ ਕਿਸਾਨਾਂ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਮੈਂ ਆਪਣਾ ਗਲਾ ਵੱਢ ਕੇ ਦੇ ਦਿਆਂਗਾ। ਜੇਕਰ ਕਿਸਾਨ ਡੁੱਬ ਗਿਆ ਤਾਂ ਦੇਸ਼ ਡੁੱਬ ਜਾਵੇਗਾ। ਅਰਥ ਵਿਵਸਥਾ ਡੁੱਬ ਜਾਵੇਗੀ। ਖੇਤੀ ਖੁਸ਼ਹਾਲ ਹੋਵੇਗੀ ਤਾਂ ਹੀ ਪੰਜਾਬ ਖੁਸ਼ ਹੋਵੇਗਾ। ਪੰਜਾਬ ਦਾ ਕਿਸਾਨ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਖੇਤੀਬਾੜੀ ਕਾਨੂੰਨ ਵਾਪਸ ਲਏ ਜਾਣੇ ਚਾਹੀਦੇ ਹਨ।'

ਕਾਂਗਰਸ ਪਾਰਟੀ ਨੇ ਗਰੀਬਾਂ ਨੂੰ ਇੱਕ ਮੌਕਾ ਦਿੱਤਾ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵੀ ਇੱਥੇ ਮੌਜੂਦ ਸਨ। ਚੰਨੀ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, 'ਕਾਂਗਰਸ ਨੇ ਇੱਕ ਆਮ ਆਦਮੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਜਿੱਥੇ ਮੇਰਾ ਜਨਮ ਹੋਇਆ ਸੀ, ਉੱਥੇ ਛੱਤ ਨਹੀਂ ਸੀ। ਕਾਂਗਰਸ ਪਾਰਟੀ ਨੇ ਗਰੀਬਾਂ ਨੂੰ ਇੱਕ ਮੌਕਾ ਦਿੱਤਾ। ਮੇਰੇ ਕੋਲ ਇੰਨਾ ਰੁਤਬਾ ਨਹੀਂ ਸੀ।'

ਆਮ ਆਦਮੀ ਨੂੰ ਮੁੱਖ ਮੰਤਰੀ ਬਣਾਇਆ

ਆਮ ਆਦਮੀ ਨੂੰ ਮੁੱਖ ਮੰਤਰੀ ਬਣਾਇਆ, ਪੰਜਾਬ ਦੀ ਆਜ਼ਾਦੀ ਤੇ ਲੋਕਤੰਤਰ ਨੂੰ ਅੱਗੇ ਲੈ ਕੇ ਜਾਣਾ: ਚੰਨੀ

ਕੈਪਟਨ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ

ਨਾਰਾਜ਼ਗੀ ਕਾਰਨ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਵਿਖੇ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਅਜਿਹੀ ਸਥਿਤੀ ਵਿੱਚ, ਅਟਕਲਾਂ ਲਗਾਈਆਂ ਜਾ ਰਹੀਆਂ ਸੀ ਕਿ ਰਾਹੁਲ ਗਾਂਧੀ ਕੈਪਟਨ ਨੂੰ ਮਿਲ ਸਕਦੇ ਹਨ ਪਰ ਅਜਿਹਾ ਨਹੀਂ ਹੋਵੇਗਾ। ਰਾਹੁਲ ਗਾਂਧੀ ਚੰਡੀਗੜ੍ਹ ਤੋਂ ਸਿੱਧਾ ਸ਼ਿਮਲਾ ਜਾ ਰਹੇ ਹਨ।

ਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, 'ਚਰਨਜੀਤ ਸਿੰਘ ਚੰਨੀ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ। ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਦੇ ਨਾਲ ਕੰਮ ਕਰਦੇ ਰਹਿਣਗੇ।

ਦਲਿਤ ਕਾਂਗਰਸ ਤੋਂ ਸਾਵਧਾਨ ਰਹਿਣ

ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਚੋਣਾਂ ਨੂੰ ਵੇਖਦਿਆਂ ਹੀ ਅਜਿਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਕਾਂਗਰਸ ਤੋਂ ਸਾਵਧਾਨ ਰਹਿਣ। ਅਹਿਮ ਗੱਲ ਹੈ ਕਿ ਬਸਪਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਅਕਾਲੀ ਦਲ ਨੇ ਵੀ ਦਲਿਤ ਉੱਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ।

ਮਾਇਆਵਤੀ ਨੇ ਕਹੀ ਵੱਡੀ ਗੱਲ

ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਮਗਰੋਂ ਪੂਰੇ ਦੇਸ਼ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਬਸਪਾ ਸੁਪਰੀਮੋ ਨੇ ਅੱਜ ਕਾਂਗਰਸ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਦਲਿਤ ਲੀਡਰ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਥੋੜ੍ਹੇ ਸਮੇਂ ਲਈ ਹੀ ਮੁੱਖ ਮੰਤਰੀ ਬਣਾਇਆ ਗਿਆ ਹੈ।

ਸੁਨੀਲ ਜਾਖੜ ਦੇ ਭਤੀਜੇ ਨੇ ਦਿੱਤਾ ਅਸਤੀਫਾ

ਕਾਂਗਰਸ ਨੇਤਾ ਸੁਨੀਲ ਜਾਖੜ ਦੇ ਭਤੀਜੇ ਅਜੇ ਜਾਖੜ ਨੇ ਪੰਜਾਬ ਕਿਸਾਨ ਖੇਤਹਾਰ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਜੇ ਜਾਖੜ ਨੂੰ ਕਈ ਮੌਕਿਆਂ 'ਤੇ ਪੰਜਾਬ ਸਰਕਾਰ ਦੀ ਆਲੋਚਨਾ ਕਰਦੇ ਦੇਖਿਆ ਗਿਆ ਹੈ।

ਰਾਹੁਲ ਤੇ ਸਿੱਧੂ ਨੇ ਦਿੱਤੀ ਵਧਾਈ

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜ ਭਵਨ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ। ਚਰਨਜੀਤ ਸਿੰਘ ਚੰਨੀ ਦੁਪਹਿਰ 12:30 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਤੋਂ ਬਾਅਦ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਜਾ ਸਕਦੇ ਹਨ।

ਤੀਜੀ ਵਾਰ ਵਿਧਾਇਕ ਬਣੇ

ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ। 

ਪਹਿਲਾ ਦਲਿਤ ਮੁੱਖ ਮੰਤਰੀ

ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। 

16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। 

ਕੈਪਟਨ ਨੂੰ ਮਿਲ ਸਕਦੇ ਚੰਨੀ

ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਨਹੀਂ ਪਹੁੰਚੇ। ਹੁਣ ਚਰਚਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਪਹਿਰ ਕਰੀਬ ਇੱਕ ਵਜੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਸਕਦੇ ਹਨ। 

ਰਾਹੁਲ ਗਾਂਧੀ ਵੀ ਪਹੁੰਚੇ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਪਹੁੰਚੇ ਹਨ।

ਓਪੀ ਸੋਨੀ ਨੇ ਮਾਰੀ ਬਾਜੀ

ਅਹਿਮ ਗੱਲ਼ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣੀ ਸੀ ਪਰ ਐਨ ਆਖਰੀ ਵੇਲੇ ਖੁਲਾਸਾ ਹੋਇਆ ਕਿ ਬ੍ਰਹਮ ਮਹਿੰਦਰਾ ਦੀ ਥਾਂ ਓਪੀ ਸੋਨੀ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ  ਉੱਪ ਮੁੱਖ ਮੰਤਰੀ ਬਣੇ

ਚੰਨੀ ਦੇ ਨਾਲ ਹੀ ਦੋ ਉਪ ਮੁੱਖ ਮੰਤਰੀਆਂ (ਡਿਪਟੀ CM) ਨੇ ਵੀ ਸਹੁੰ ਚੁੱਕੀ। ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ  ਉੱਪ ਮੁੱਖ ਮੰਤਰੀ ਬਣੇ ਹਨ।

ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚਰਨਜੀਤ ਚੰਨੀ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 

ਚਰਨਜੀਤ ਚੰਨੀ ਨੇ ਚੁੱਕੀ ਅਹੁਦੇ ਦੀ ਸਹੁੰ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀਆਂ (ਡਿਪਟੀ CM) ਨੇ ਵੀ ਸਹੁੰ ਚੁੱਕੀ। 

ਦਲਿਤ ਭਾਈਚਾਰੇ ਦੇ ਪਹਿਲੇ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਕੁਝ ਹੀ ਸਮੇਂ ਵਿੱਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਚਰਚਾ ਹੈ ਕਿ ਦੋ ਉਪ ਮੁੱਖ ਮੰਤਰੀ ਵੀ ਸਹੁੰ ਚੁੱਕਮਗੇ। ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਦਲਿਤ ਭਾਈਚਾਰੇ ਦੇ ਪਹਿਲੇ ਵਿਅਕਤੀ ਹੋਣਗੇ। 

ਰਾਜ ਭਵਨ ਪਹੁੰਚੇ

ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਪਹੁੰਚ ਗਏ ਹਨ। ਚਰਨਜੀਤ ਚੰਨੀ, ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਰਾਵਤ ਇੱਕੋ ਗੱਡੀ ਵਿੱਚ ਰਾਜ ਭਵਨ ਪਹੁੰਚੇ ਹਨ। ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਹੈ। ਇਸ ਤੋਂ ਬਾਅਦ ਚੰਨੀ ਦੁਪਹਿਰ 12.30 ਵਜੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ।

ਸਿਰਫ 40 ਲੋਕਾਂ ਨੂੰ ਸ਼ਾਮਲ ਹੋਣ ਦੀ ਆਗਿਆ

ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸਿਰਫ 40 ਲੋਕਾਂ ਨੂੰ ਸ਼ਾਮਲ ਹੋਣ ਦੀ ਆਗਿਆ ਹੈ। ਪਾਰਟੀ ਦੇ ਲੋਕਾਂ ਨੂੰ ਪੰਜਾਬ ਰਾਜ ਭਵਨ ਵਿਖੇ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹੁਣ ਤੱਕ ਮੀਡੀਆ ਕਵਰੇਜ ਬਾਰੇ ਸਥਿਤੀ ਵੀ ਸਪਸ਼ਟ ਨਹੀਂ। ਰਾਜ ਭਵਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਖੁਦ ਸਹੁੰ ਚੁੱਕ ਸਮਾਗਮ ਦੀ ਫੁਟੇਜ ਮੁਹੱਈਆ ਕਰਵਾ ਸਕਦੇ ਹਨ। ਚੰਨੀ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਖੇ ਸਵੇਰੇ 11 ਵਜੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ

ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ ਪਹੁੰਚੇ। ਇੱਥੇ ਉਨ੍ਹਾਂ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨਾਲ ਸੁਖਜਿੰਦਰ ਸਿੰਘ ਰੰਧਾਵਾ, ਕੁਲਵੀਰ ਸਿੰਘ ਜ਼ੀਰਾ, ਉਨ੍ਹਾਂ ਦੇ ਭਰਾ ਐਸਐਮਓ ਡਾਕਟਰ ਮਨੋਹਰ ਸਿੰਘ ਮੌਜੂਦ ਸਨ। 

ਸਿੱਧੂ ਨੇ ਚੰਨੀ ਦੇ ਨਾਂ ਦਾ ਕੀਤਾ ਸਮਰਥਨ

ਕਾਂਗਰਸ ਹਾਈ ਕਮਾਂਡ ਚਾਹੁੰਦੀ ਸੀ ਕਿ ਹਿੰਦੂ ਚਿਹਰਾ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਵਿਧਾਇਕ ਇਸ ਨਾਲ ਸਹਿਮਤ ਨਹੀਂ ਹੋਏ ਅਤੇ ਸਿੱਖ ਚਿਹਰੇ ਸੁਖਜਿੰਦਰ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ। ਅਜੇ ਇਹ ਐਲਾਨ ਹੋਣਾ ਬਾਕੀ ਸੀ ਕਿ ਸਿੱਧੂ ਨੇ ਗੇਮ ਪਲਟ ਦਿੱਤੀ।

ਪੰਜਾਬ ਵਿੱਚ 32% ਦਲਿਤ ਵੋਟ ਬੈਂਕ

ਪੰਜਾਬ ਵਿੱਚ 32% ਦਲਿਤ ਵੋਟ ਬੈਂਕ ਹੈ। ਇਨ੍ਹਾਂ ਵਿੱਚ ਸਿੱਖ ਅਤੇ ਹਿੰਦੂ ਸਮਾਜ ਦੇ ਦਲਿਤ ਸ਼ਾਮਲ ਹਨ। ਪੰਜਾਬ ਵਿੱਚ ਜੱਟ ਸਿੱਖ ਭਾਈਚਾਰਾ ਸਿਰਫ 19%ਹੈ, ਪਰ ਹੁਣ ਤੱਕ ਉਨ੍ਹਾਂ ਨੇ ਪੰਜਾਬ 'ਤੇ ਰਾਜ ਕੀਤਾ ਹੈ। ਇਹੀ ਕਾਰਨ ਹੈ ਕਿ ਸਿਆਸੀ ਪਾਰਟੀਆਂ ਨੇ ਇਸ ਨੂੰ ਮੁੱਦਾ ਬਣਾਉਣਾ ਸ਼ੁਰੂ ਕਰ ਦਿੱਤਾ।

ਰਾਹੁਲ ਗਾਂਧੀ ਸਮਾਗਮ ਵਿੱਚ ਸ਼ਾਮਲ ਹੋਣਗੇ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਰਾਹੁਲ ਗਾਂਧੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਰਾਹੁਲ ਗਾਂਧੀ ਦੇ ਆਉਣ ਨਾਲ ਪਾਰਟੀ ਅੰਦਰ ਖਿੱਚੋਤਾਣ ਨੂੰ ਬ੍ਰੇਕ ਲੱਗੇਗੀ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ। ਵੇਖਣਾ ਹੋਏਗਾ ਕਿ ਰਾਹੁਲ ਕੈਪਟਨ ਨੂੰ ਮਨਾਉਣਗੇ ਜਾਂ ਨਹੀਂ।

ਕਿਸ-ਕਿਸ ਨੂੰ ਮੰਤਰੀ ਬਣਾਉਣਗੇ

ਚਰਨਜੀਤ ਚੰਨੀ ਆਪ ਸਹੁੰ ਚੁੱਕਣ ਤੋਂ ਬਾਅਦ ਕਿਸ-ਕਿਸ ਨੂੰ ਮੰਤਰੀ ਬਣਾਉਂਦੇ ਹਨ, ਇਸ ਉੱਤੇ ਵੀ ਸਭ ਦੀ ਨਜ਼ਰ ਰਹੇਗੀ। ਚੰਨੀ ਹੁਣ ਤਕ ਤਕਨੀਕੀ ਸਿੱਖਿਆ ਮੰਤਰੀ ਰਹੇ ਹਨ। ਹੁਣ ਉਹ ਆਪਣੇ ਕੋਲ ਕਿਹੜਾ ਮੰਤਰਾਲਾ ਰੱਖਣਗੇ, ਇਹ ਵੇਖਣਾ ਵੀ ਦਿਲਚਸਪ ਹੋਵੇਗਾ। ਦੋ ਉਪ ਮੁੱਖ ਮੰਤਰੀਆਂ ਦੀ ਜ਼ਿੰਮੇਵਾਰੀ ਕੀ ਹੋਵੇਗੀ, ਇਸ ਵੇਲੇ ਇਹ ਵੀ ਵੱਡਾ ਸੁਆਲ ਹੈ।

ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਸਹੁੰ ਚੁੱਕਣਗੇ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਸਹੁੰ ਚੁੱਕਣਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਣਗੇ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ (ਡਿਪਟੀ CM) ਵੀ ਸਹੁੰ ਚੁੱਕਣਗੇ। ਉਨ੍ਹਾਂ ਵਿੱਚ ਬ੍ਰਹਮ ਮਹਿੰਦਰਾ ਦੇ ਨਾਲ-ਨਾਲ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਵੀ ਹੈ, ਜੋ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ। ਬ੍ਰਹਮ ਮਹਿੰਦਰਾ ਇੱਕ ਹਿੰਦੂ ਨੇਤਾ ਹਨ ਜਦੋਂਕਿ ਰੰਧਾਵਾ ਜੱਟ ਸਿੱਖ ਭਾਈਚਾਰੇ ਵਿੱਚੋਂ ਹਨ।

ਪਿਛੋਕੜ

Punjab New CM Live Updates: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਸਹੁੰ ਚੁੱਕਣਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਣਗੇ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ (ਡਿਪਟੀ CM) ਵੀ ਸਹੁੰ ਚੁੱਕਣਗੇ। ਉਨ੍ਹਾਂ ਵਿੱਚ ਬ੍ਰਹਮ ਮਹਿੰਦਰਾ ਦੇ ਨਾਲ-ਨਾਲ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਵੀ ਹੈ, ਜੋ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ। ਬ੍ਰਹਮ ਮਹਿੰਦਰਾ ਇੱਕ ਹਿੰਦੂ ਨੇਤਾ ਹਨ ਜਦੋਂਕਿ ਰੰਧਾਵਾ ਜੱਟ ਸਿੱਖ ਭਾਈਚਾਰੇ ਵਿੱਚੋਂ ਹਨ।


 


ਦੱਸ ਦੇਈਏ ਹੁਣ ਤੱਕ ਜੱਟ ਸਿੱਖ ਭਾਈਚਾਰੇ ’ਚੋਂ ਹੀ ਪੰਜਾਬ ਦਾ ਮੁੱਖ ਮੰਤਰੀ ਬਣਦਾ ਰਿਹਾ ਹੈ। ਪੰਜਾਬ ਦੇ ਇਤਿਹਾਸ ਵਿੱਚ ਚਰਨਜੀਤ ਚੰਨੀ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਮਰਥਨ ਨਾਲ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਵਿੱਚ ਕਾਮਯਾਬ ਰਹੇ। ਇਹ ਕੁਰਸੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ।


 


ਚਰਨਜੀਤ ਚੰਨੀ ਆਪ ਸਹੁੰ ਚੁੱਕਣ ਤੋਂ ਬਾਅਦ ਕਿਸ-ਕਿਸ ਨੂੰ ਮੰਤਰੀ ਬਣਾਉਂਦੇ ਹਨ, ਇਸ ਉੱਤੇ ਵੀ ਸਭ ਦੀ ਨਜ਼ਰ ਰਹੇਗੀ। ਚੰਨੀ ਹੁਣ ਤਕ ਤਕਨੀਕੀ ਸਿੱਖਿਆ ਮੰਤਰੀ ਰਹੇ ਹਨ। ਹੁਣ ਉਹ ਆਪਣੇ ਕੋਲ ਕਿਹੜਾ ਮੰਤਰਾਲਾ ਰੱਖਣਗੇ, ਇਹ ਵੇਖਣਾ ਵੀ ਦਿਲਚਸਪ ਹੋਵੇਗਾ। ਦੋ ਉਪ ਮੁੱਖ ਮੰਤਰੀਆਂ ਦੀ ਜ਼ਿੰਮੇਵਾਰੀ ਕੀ ਹੋਵੇਗੀ, ਇਸ ਵੇਲੇ ਇਹ ਵੀ ਵੱਡਾ ਸੁਆਲ ਹੈ।


 


ਪੰਜਾਬ ਵਿੱਚ 32% ਦਲਿਤ ਵੋਟ ਬੈਂਕ ਹੈ। ਇਨ੍ਹਾਂ ਵਿੱਚ ਸਿੱਖ ਅਤੇ ਹਿੰਦੂ ਸਮਾਜ ਦੇ ਦਲਿਤ ਸ਼ਾਮਲ ਹਨ। ਪੰਜਾਬ ਵਿੱਚ ਜੱਟ ਸਿੱਖ ਭਾਈਚਾਰਾ ਸਿਰਫ 19%ਹੈ, ਪਰ ਹੁਣ ਤੱਕ ਉਨ੍ਹਾਂ ਨੇ ਪੰਜਾਬ 'ਤੇ ਰਾਜ ਕੀਤਾ ਹੈ। ਇਹੀ ਕਾਰਨ ਹੈ ਕਿ ਸਿਆਸੀ ਪਾਰਟੀਆਂ ਨੇ ਇਸ ਨੂੰ ਮੁੱਦਾ ਬਣਾਉਣਾ ਸ਼ੁਰੂ ਕਰ ਦਿੱਤਾ।


 


ਇਹ ਵੀ ਜਾਣਨਾ ਅਹਿਮ ਰਹੇਗਾ ਕਿ ਕੈਪਟਨ ਸਰਕਾਰ ਦੇ ਕਿਹੜੇ ਮੰਤਰੀ ਦਾ ਪੱਤਾ ਕੱਟਿਆ ਜਾਵੇਗਾ। ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨਾਲ ਕਾਂਗਰਸ ਨੇ ਦਲਿਤ ਕਾਰਡ ਖੇਡਿਆ ਹੈ। ਅਜਿਹੀ ਸਥਿਤੀ ਵਿੱਚ ਸਾਧੂ ਸਿੰਘ ਧਰਮਸੋਤ ਦੀ ਵਾਪਸੀ ਮੁਸ਼ਕਲ ਹੋ ਗਈ ਹੈ। ਉਂਝ ਵੀ ਉਨ੍ਹਾਂ ਉੱਤੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਘੁਟਾਲੇ ਦਾ ਦੋਸ਼ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.