ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਵੱਖ-ਵੱਖ ਸੂਬਿਆਂ 'ਚ ਸੂਬਾ ਸਰਕਾਰਾਂ ਵੱਲੋਂ ਮੁਫ਼ਤ ਵੈਕਸੀਨ ਲਵਾਉਣ ਦਾ ਐਲਾਨ ਕੀਤਾ ਜਾ ਰਿਹਾ ਹੈ। ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੀ ਤਬਾਹੀ ਵਿਚਕਾਰ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਮੁਫਤ ਵੈਕਸੀਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।


 


ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਫੈਸਲੇ ਨਾਲ ਕੋਰੋਨਾ ਸੰਕਟ ਕਾਰਨ ਪਹਿਲਾਂ ਹੀ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਆਈ ਹੈ। ਇਹ ਜਾਣਕਾਰੀ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਸਰਕਾਰ ਨੇ 1.34 ਕਰੋੜ ਵੈਕਸੀਨ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਸੀਂ ਜਿੰਨੀ ਜਲਦੀ ਹੋ ਸਕੇ ਟੀਕਾ ਲਗਵਾਉਣ ਦੀ ਕੋਸ਼ਿਸ਼ ਕਰਾਂਗੇ।



18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕਾਕਰਣ ਦੀ ਮੁਹਿੰਮ 1 ਮਈ ਤੋਂ ਸ਼ੁਰੂ ਹੋ ਰਹੀ ਹੈ। ਲੋਕਾਂ ਨੂੰ ਦੋ ਘਰੇਲੂ ਟੀਕੇ ਦਿੱਤੇ ਜਾ ਰਹੇ ਹਨ, ਜਿਨ੍ਹਾਂ ਦੀ ਕੀਮਤ ਕ੍ਰਮਵਾਰ 700 ਰੁਪਏ ਅਤੇ 1100 ਰੁਪਏ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਵੇਗੀ। ਰਾਜ ਸਰਕਾਰਾਂ ਲਈ ਇਸ ਦੀ ਕੀਮਤ 400 ਅਤੇ 600 ਰੁਪਏ ਹੈ।