ਮੋਗਾ: ਪੰਜਾਬ 'ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਝੜਪਾਂ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਮੋਗਾ ਨਗਰ ਨਿਗਮ ਚੋਣ ਨੂੰ ਲੈ ਕੇ ਵਾਰਡ ਨੰਬਰ 9 ਵਿੱਚ ਮੰਗਲਵਾਰ ਨੂੰ ਅਕਾਲੀ ਦਲ ਤੇ ਕਾਂਗਰਸ ਦੀ ਆਪਸ ਵਿੱਚ ਝੜਪ ਹੋ ਗਈ। ਝੜਪ ਇਸ ਕਦਰ ਵਧ ਗਈ ਕਿ ਗੱਡੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਇੱਥੋਂ ਤੱਕ ਕਿ ਇੱਕ ਅਕਾਲੀ ਵਰਕਰ ਦੀ ਮੌਤ ਹੋ ਗਈ।


 


ਇੱਕ ਵਿਅਕਤੀ 'ਤੇ ਗੱਡੀ ਤੱਕ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਫਿਲਹਾਲ ਜ਼ਖਮੀ ਵਿਅਕਤੀ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਜਖ਼ਮੀ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਡੀਐਮਸੀ ਰੈਫਰ ਕਰ ਦਿੱਤਾ ਹੈ।


 


ਅਕਾਲੀ ਦਲ ਦੇ ਉਮੀਦਵਾਰ ਨੇ ਦੱਸਿਆ ਕਾਂਗਰਸ ਪਾਰਟੀ ਵੱਲੋਂ ਕੁਝ ਲੋਕ 9 ਨੰਬਰ ਵਾਰਡ ਵਿੱਚ ਸ਼ਰਾਬ ਵੰਡ ਰਹੇ ਸੀ। ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਾਰਵਾਈ ਦੀ ਮੰਗ ਕੀਤੀ ਹੈ।