ਐਫੇ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਕੁਝ ਜ਼ਖਮੀਆਂ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਅਜਿਹੀ ਸਥਿਤੀ ‘ਚ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ। ਜੇਲ੍ਹ ਡਾਇਰੈਕਟਰ ਕਾਰਲੋਸ ਟੋਰੋ ਵੀ ਹਿੰਸਾ ‘ਚ ਜ਼ਖਮੀ ਹੋਏ ਹਨ। ਸੰਘਰਸ਼ ਦੌਰਾਨ ਉਨ੍ਹਾਂ ਦੀ ਪਿੱਠ ਤੇ ਸਿਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਗ੍ਰੇਨੇਡ ਸੁੱਟਣ ਤੋਂ ਇਲਾਵਾ ਕੈਦੀਆਂ ਨੇ ਗੋਲੀਆਂ ਚਲਾਈਆਂ ਤੇ ਜੇਲ ‘ਚ ਹੋਏ ਦੰਗਿਆਂ ਦੌਰਾਨ ਤੇਜ਼ਧਾਰ ਹਥਿਆਰ ਵੀ ਵਰਤੇ।
ਐਫੇ ਨਿਊਜ਼ ਨੇ ਸਰਕਾਰੀ ਵਕੀਲ ਦੇ ਹਵਾਲੇ ਨਾਲ ਕਿਹਾ ਕਿ ਹਿੰਸਕ ਝੜਪ ਦੀ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਹ ਘਟਨਾ ਉਸ ਸਮੇਂ ਆਈ ਹੈ ਜਦੋਂ ਵੈਨਜ਼ੂਏਲਾ ‘ਚ ਲੋਕਾਂ ਨੂੰ ਕੋਵਿਡ -19 ਮਹਾਂਮਾਰੀ ਦੀ ਰੋਕਥਾਮ ਦੇ ਮੱਦੇਨਜ਼ਰ ਸਮਾਜਿਕ ਦੂਰੀਆਂ ਦੇ ਨਿਯਮਾਂ ਨੂੰ ਅਪਣਾਉਣ ਲਈ ਕਿਹਾ ਜਾ ਰਿਹਾ ਹੈ।