ਚੰਡੀਗੜ੍ਹ: ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਸਾਰੇ ਖੇਤਰਾਂ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਆ ਰਹੀ ਹੈ। ਸਵੇਰ ਤੇ ਸ਼ਾਮ ਨੂੰ ਲੋਕ ਠੰਢ ਮਹਿਸੂਸ ਕਰ ਰਹੇ ਹਨ ਤੇ ਉਨ੍ਹਾਂ ਨੇ ਗਰਮ ਕੱਪੜੇ ਕੱਢਣੇ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਘੱਟ ਤਾਪਮਾਨ ਪੰਜਾਬ ਦੇ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਅੱਜ ਸਵੇਰੇ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉਧਰ ਠੰਢ ਨੇ ਆਪਣਾ ਅਸਰ ਚੰਡੀਗੜ੍ਹ ਸ਼ਹਿਰ 'ਚ ਵੀ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਸਵੇਰੇ 10 ਵਜੇ ਕਰੀਬ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਠੰਢ ਤੇ ਧੁੰਦ ਵਧ ਸਕਦੀ ਹੈ। ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਸ਼ਰਮਾ ਨੇ ਕਿਹਾ ਕਿ ਅਗਲੇ ਦੋ ਤਿੰਨ ਦਿਨਾਂ ਲਈ ਅਸਮਾਨ ਸਾਫ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਹਾੜਾਂ ਵਿੱਚ ਬਰਫਬਾਰੀ ਹੋਣ ਕਾਰਨ ਸ਼ਹਿਰ ਦਾ ਤਾਪਮਾਨ ਵੱਧ ਰਿਹਾ ਹੈ।

ਕੇਂਦਰ ਸਰਕਾਰ ਦਾ ਪੰਜਾਬ ਨੂੰ ਮੁੜ ਝਟਕਾ, ਵੱਡਾ ਸੰਕਟ ਖੜ੍ਹਾ ਹੋਣ ਦਾ ਖਤਰਾ

ਸਵੇਰ ਤੋਂ ਹੀ ਸ਼ਹਿਰ ਵਿਚ ਧੁੱਪ ਨਿਕਲੀ ਹੋਈ ਹੈ। ਲੋਕ ਸ਼ਹਿਰ ਦੇ ਪਾਰਕਾਂ ਅਤੇ ਸੁਖਨਾ ਝੀਲ 'ਤੇ ਜਾ ਕੇ ਧੁੱਪ ਦਾ ਆਨੰਦ ਲੈ ਰਹੇ ਹਨ। ਲੋਕ ਸਵੇਰ ਤੋਂ ਹੀ ਸ਼ਹਿਰ ਦੀ ਸੁਖਨਾ ਝੀਲ 'ਤੇ ਵੱਡੀ ਗਿਣਤੀ 'ਚ ਆ ਰਹੇ ਹਨ ਅਤੇ ਬੋਟਿੰਗ ਦਾ ਆਨੰਦ ਲੈ ਰਹੇ ਹਨ। ਇਸ ਵੇਲੇ ਚੰਡੀਗੜ੍ਹ ਸ਼ਹਿਰ ਦਾ ਤਾਪਮਾਨ ਹਰਿਆਣਾ ਅਤੇ ਪੰਜਾਬ ਦੇ ਤਾਪਮਾਨ ਨਾਲੋਂ ਜ਼ਿਆਦਾ ਹੈ। ਹਰਿਆਣਾ ਤੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਚੰਡੀਗੜ੍ਹ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਹੇਠਾਂ ਦਰਜ ਕੀਤਾ ਜਾ ਰਿਹਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ