ਪੜਚੋਲ ਕਰੋ
Advertisement
ਕੈਪਟਨ ਨੇ ਫਿਰ ਲਿਖਿਆ ਪੀਐਮ ਮੋਦੀ ਨੂੰ ਖੱਤ, ਇਸ ਫੈਸਲੇ ਦਾ ਕੀਤਾ ਵਿਰੋਧ
ਕਿਸਾਨਾਂ ਲਈ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਸਕੀਮ ਦਾ ਸਖਤ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਆਗਾਮੀ ਹਾੜ੍ਹੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਸਲੇ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਕਿਸਾਨਾਂ ਲਈ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਸਕੀਮ ਦਾ ਸਖਤ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਆਗਾਮੀ ਹਾੜ੍ਹੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਸਲੇ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਜਿਨ੍ਹਾਂ ਨੇ ਇਸ ਮੁੱਦੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਮੀਟਿੰਗ ਲਈ ਸਮਾਂ ਮੰਗਿਆ ਹੈ।
ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਆਪਣਾ ਨਿੱਜੀ ਦਖਲ ਦੇਣ ਦੀ ਮੰਗ ਕਰਦਿਆਂ ਇਸ ਸਬੰਧੀ ਭਾਰਤ ਸਰਕਾਰ ਦੇ ਖੁਰਾਕ, ਖਪਤਕਾਰ ਮਾਮਲੇ ਤੇ ਜਨਤਕ ਵੰਡ ਮੰਤਰਾਲੇ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰਕੇ ਇਸ ਸਕੀਮ ਨੂੰ ਘੱਟੋ-ਘੱਟ ਇਕ ਸਾਲ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ। ਆੜ੍ਹਤੀਆ ਤੇ ਕਿਸਾਨਾਂ ਵਿਚਾਲੇ ਚਿਰ ਸਥਾਈ ਸਬੰਧਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਇਸ ਗੱਲ 'ਤੇ ਸਵਾਲ ਕੀਤਾ ਕਿ ਜਦੋਂ ਇਹ ਸਿਸਟਮ ਬਹੁਤ ਵਧੀਆ ਚੱਲ ਰਿਹਾ ਹੈ ਤਾਂ ਇਸ ਨੂੰ ਕਿਉਂ ਬਦਲਿਆ ਜਾ ਰਿਹਾ ਹੈ।
ਇਕ ਮੀਡੀਆ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਰੀਬ 50 ਫੀਸਦੀ ਕਿਸਾਨ ਆਪਣੀ ਜ਼ਮੀਨ ਠੇਕੇ 'ਤੇ ਦਿੰਦੇ ਹਨ ਤਾਂ ਇਸ ਤਰ੍ਹਾਂ ਠੇਕੇ 'ਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਡੀਬੀਟੀ ਰਾਹੀਂ ਪੈਸਾ ਕਿਵੇਂ ਮਿਲੇਗਾ। ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦਾ ਧਿਆਨ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਵੱਲ ਖਿੱਚਿਆ ਜਿਸ ਵਿੱਚ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਅਤੇ ਜ਼ਮੀਨ ਦੇ ਮਾਲਕਾਂ ਅਤੇ ਵਾਹੁਣ ਵਾਲਿਆਂ ਦੇ ਵੇਰਵੇ ਆਨਲਾਈਨ ਜਮ੍ਹਾਂ ਕਰਵਾਉਣੇ ਯਕੀਨੀ ਬਣਾਉਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਅਤੇ ਆੜ੍ਹਤੀਆ ਵਿਚਾਲੇ ਬਹੁਤ ਪੁਰਾਣੇ ਸਬੰਧ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਐਫਸੀਆਈ ਕੇਂਦਰੀ ਪੂਲ ਲਈ ਅਨਾਜ ਦੀ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕਦੇ ਵੀ ਐਮਐਸਪੀ ਦੀ ਅਦਾਇਗੀ ਨਾ ਹੋਣ ਦੀ ਸ਼ਿਕਾਇਤ ਨਹੀਂ ਕੀਤੀ ਅਤੇ ਸੂਬਾ ਸਰਕਾਰ ਇਨ੍ਹਾਂ ਆੜ੍ਹਤੀਆ ਰਾਹੀਂ ਹੀ ਕਿਸਾਨਾਂ ਨੂੰ ਆਨਲਾਈਨ ਅਦਾਇਗੀ ਯਕੀਨੀ ਬਣਾ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਮੀਨ ਦੇ ਮਾਲਕਾਂ ਅਤੇ ਕਾਸ਼ਤਕਾਰਾਂ ( ਠੇਕੇ 'ਤੇ ਜ਼ਮੀਨ ਲੈਣ ਵਾਲੇ) ਦੇ ਮਾਮਲੇ ਵਿੱਚ ਬੇਵਜ੍ਹਾ ਕਾਨੂੰਨੀ ਪੇਚੀਦਗੀਆਂ ਪੈਦਾ ਹੋ ਸਕਦੀਆਂ ਹਨ, ਖਾਸ ਕਰਕੇ ਕਿਸਾਨੀ ਅੰਦੋਲਨ ਦੌਰਾਨ। ਉਨ੍ਹਾਂ ਕਿਹਾ, ''ਇਹ ਕਿਸਾਨਾਂ ਦਰਮਿਆਨ ਬੇਲੋੜੀ ਬੇਚੈਨੀ ਅਤੇ ਗੁੱਸੇ ਦਾ ਕਾਰਨ ਬਣ ਸਕਦੀ ਹੈ।'' ਉਨ੍ਹਾਂ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਪ੍ਰਸਤਾਵਿਤ ਦਿਸ਼ਾ ਨਿਰਦੇਸ਼ਾਂ ਤਹਿਤ ਸਾਫਟਵੇਅਰ ਨੂੰ ਲਿਆਉਣ ਵਿੱਚ ਕਾਫੀ ਸਮਾਂ ਲੱਗੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement