ਚੰਡੀਗੜ੍ਹ: ਪੰਜਾਬ 'ਚ ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਸਾਲ 2020-21 ਲਈ ਬੀਜ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਵਿਰੋਧੀਆਂ ਨੇ ਸਰਕਾਰ 'ਤੇ ਉਂਗਲਾਂ ਚੁੱਕਣੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਸਰਕਾਰ 'ਤੇ ਬੀਜ ਸਬਸਿਡੀ ਦੇ ਨਾਂ 'ਤੇ ਕਿਸਾਨਾਂ ਨਾਲ ਧੋਖਾ ਕਰਨ ਦਾ ਗੰਭੀਰ ਦੋਸ਼ ਲਾਇਆ ਹੈ। ਪਾਰਟੀ ਨੇ ਮੁੱਖ ਮੰਤਰੀ ਕੋਲੋਂ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਪਿਛਲੇ ਸਾਲ (2019-20) 'ਚ ਕਿਸਾਨਾਂ ਲਈ ਜਾਰੀ ਹੋਈ ਬੀਜ ਸਬਸਿਡੀ ਦੀ ਕਰੋੜਾਂ ਰੁਪਏ ਦੀ ਰਾਸ਼ੀ ਦਾ ਹਿਸਾਬ ਮੰਗਿਆ ਹੈ, ਜੋ ਕਿਸਾਨਾਂ ਨੂੰ ਮਿਲੀ ਹੀ ਨਹੀਂ।
ਪੰਜਾਬ ਦੇ ਕਿਸਾਨਾਂ 'ਤੇ ਇੱਕ ਹੋਰ ਮਾਰ, ਕਣਕ ਤੇ ਸਬਜ਼ੀਆਂ ਦੀਆਂ ਫ਼ਸਲਾਂ ਹੋਣਗੀਆਂ ਪ੍ਰਭਾਵਿਤ
'ਆਪ' ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਮੁੱਖ ਮੰਤਰੀ ਵੱਲੋਂ ਸਾਲ 2020-21 ਲਈ ਐਲਾਨੀ ਗਈ ਬੀਜ ਸਬਸਿਡੀ ਨੀਤੀ ਨੂੰ ਕਿਸਾਨਾਂ ਨਾਲ ਛਲ਼ ਕਪਟੀ ਦੱਸਿਆ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਅਮਰਿੰਦਰ ਸਿੰਘ ਸੱਚੀ ਕਿਸਾਨਾਂ ਦੇ ਹਿਤੈਸ਼ੀ, ਨੀਅਤ ਦੇ ਸਾਫ਼ ਤੇ ਦਾਮਨ ਦੇ ਦੁੱਧ ਧੋਤੇ ਹਨ ਤਾਂ ਸਾਲ 2017-18, 2018-19 ਤੇ 2019-20 ਬਾਰੇ ਕਿਸਾਨਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੋਈ ਕਰੋੜਾਂ ਰੁਪਏ ਦੀ ਬੀਜ ਸਬਸਿਡੀ ਰਕਮ ਤੇ ਲਾਭਪਾਤਰੀ ਕਿਸਾਨਾਂ ਦੇ ਨਾਂ ਅਤੇ ਪਤੇ ਸਮੇਤ ਇੱਕ ਹਫ਼ਤੇ ਦੇ ਅੰਦਰ-ਅੰਦਰ ਵਾਈਟ ਪੇਪਰ ਜਨਤਕ ਕਰਨ।
Gold Silver Rate: ਸੋਨਾ ਹੋਇਆ ਸਸਤਾ, ਜਾਣੋ ਸੋਨੇ ਤੇ ਚਾਂਦੀ ਦੀਆਂ ਕੀਮਤਾਂ
ਸੰਧਵਾਂ ਨੇ ਨਾਲ ਹੀ ਚੁਨੌਤੀ ਦਿੱਤੀ ਕਿ ਕੈਪਟਨ ਆਪਣੀ ਸਰਕਾਰ ਦੌਰਾਨ ਬੀਜ ਸਬਸਿਡੀਆਂ ਦੇ ਨਾਂ 'ਤੇ ਜਾਰੀ ਹੋਈ ਕਰੋੜਾਂ ਦੀ ਰਾਸ਼ੀ ਨੂੰ ਜਨਤਕ ਕਰਨ ਦੀ ਜੁਰਅਤ ਨਹੀਂ ਕਰ ਸਕਦੇ, ਕਿਉਂਕਿ ਬੀਜ ਸਬਸਿਡੀ ਦੀ ਆੜ 'ਚ ਕਿਸਾਨਾਂ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ 'ਚ ਕੈਪਟਨ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਦੇ ਸਬਸਿਡੀ ਘੁਟਾਲਿਆਂ ਨੂੰ ਵੀ ਮਾਤ ਦਿੱਤੀ ਹੈ, ਕਿਉਂਕਿ ਮੌਜੂਦਾ ਸਰਕਾਰ 'ਚ ਇਸ ਤੋਂ ਪਹਿਲਾਂ ਹੋਏ ਬੀਜ ਘੁਟਾਲੇ 'ਚ ਜਿੱਥੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਵੱਜਿਆ ਹੈ। ਉੱਥੇ ਬਾਦਲ ਸਰਕਾਰਾਂ ਦੌਰਾਨ ਤਤਕਾਲੀ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਤੋਤਾ ਸਿੰਘ 'ਤੇ ਵੀ ਬੀਜ ਘੁਟਾਲਿਆਂ ਦੇ ਲੱਗੇ ਦਾਗ਼ ਲੱਗੇ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਜੇ ਕੈਪਟਨ ਦੁੱਧ ਧੋਤੇ ਤਾਂ ਦੇਣ ਕਰੋੜਾਂ ਦੀ ਇਸ ਰਕਮ ਦਾ ਹਿਸਾਬ, 'ਆਪ' ਨੇ ਲਾਏ ਵੱਡੇ ਇਲਜ਼ਾਮ
ਏਬੀਪੀ ਸਾਂਝਾ
Updated at:
02 Nov 2020 05:08 PM (IST)
ਪੰਜਾਬ 'ਚ ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਸਾਲ 2020-21 ਲਈ ਬੀਜ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਵਿਰੋਧੀਆਂ ਨੇ ਸਰਕਾਰ 'ਤੇ ਉਂਗਲਾਂ ਚੁੱਕਣੀਆਂ ਸ਼ੁਰੂ ਕਰ ਦਿੱਤੀਆਂ ਹਨ।
- - - - - - - - - Advertisement - - - - - - - - -