ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਧਮਕੀ ਦਿੱਤੀ ਗਈ ਹੈ। ਇਹ ਧਮਕੀ ਪੁਲਿਸ ਸੇਵਾ ਡਾਇਲ 112 ਦੇ ਵਟਸਐਪ 'ਤੇ ਮਿਲੀ ਹੈ। ਹੁਣ ਤੱਕ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਧਮਕੀ ਭਰੇ ਸੰਦੇਸ਼ ਵਿੱਚ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਫਿਲਹਾਲ ਸੁਸ਼ਾਂਤ ਲੋਕ ਥਾਣਾ ਲਖਨਊ ਵਿਖੇ ਇਸ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ।

ਇਸ ਦੇ ਨਾਲ ਹੀ ਮੁਢਲੀ ਜਾਂਚ 'ਚ ਧਮਕੀ ਦੇਣ ਵਾਲਾ ਵਿਅਕਤੀ ਆਗਰਾ ਦਾ ਦੱਸਿਆ ਗਿਆ ਹੈ। ਇਸ ਬਾਰੇ ਜਾਣਕਾਰੀ ਆਗਰਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਤੀਸਰੀ ਵਾਰ ਹੈ ਜਦੋਂ 112 ਸੇਵਾ 'ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਧਮਕੀ ਭਰਿਆ ਮੈਸੇਜ ਭੇਜਿਆ ਗਿਆ ਹੈ। ਫਿਲਹਾਲ ਜਿਸ ਨੰਬਰ ਤੋਂ ਇਹ ਸੰਦੇਸ਼ ਆਇਆ ਹੈ ਉਸ ਨੂੰ ਲੱਭਿਆ ਜਾ ਰਿਹਾ ਹੈ।

ਬਾਰਸ਼ ਤੇ ਬਰਫ਼ਬਾਰੀ ਕਾਰਨ ਵਧੀ ਠੰਡ, ਲੈਂਡਸਲਾਈਡ ਕਰਕੇ ਆਵਾਜਾਈ ਬੰਦ

ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਲੌਕਡਾਊਨ ਦੌਰਾਨ ਉੱਤਰ ਪ੍ਰਦੇਸ਼ ਪੁਲਿਸ ਹੈੱਡਕੁਆਰਟਰ ਦੇ ਸੋਸ਼ਲ ਮੀਡੀਆ ਡੈਸਕ ਦੇ ਵਟਸਐਪ ਨੰਬਰ 'ਤੇ ਇੱਕ ਮੈਸੇਜ ਭੇਜਿਆ ਗਿਆ ਸੀ, ਜਿਸ ਵਿੱਚ ਮੁੱਖ ਮੰਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੰਦਿਆਂ ਕਿਹਾ ਗਿਆ ਸੀ ਕਿ ਉਹ ਮੁਸਲਮਾਨਾਂ ਦਾ ਦੁਸ਼ਮਣ ਹੈ।

ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਗੋਮਤੀਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ 26 ਮਈ 2020 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਮੁਲਜ਼ਮ ਵੱਲੋਂ ਦਾਇਰ ਕੀਤੀ ਬਿਨਾਂ ਸ਼ਰਤ ਮੁਆਫੀ ਮੰਗਣ ਦਾ ਨੋਟਿਸ ਲਿਆ। ਜਿਸ 'ਚ ਇਹ ਕਿਹਾ ਗਿਆ ਸੀ ਕਿ ਉਸ ਨੂੰ ਆਪਣੀਆਂ ਹਰਕਤਾਂ 'ਤੇ ਪਛਤਾਵਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ