ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਕੇਸਾਂ ਦੀ ਬੇਅਦਬੀ ਦੇ ਮਾਮਲੇ ਨੇ ਫੜੀ ਤੂਲ, ਐਸਐਸਪੀ ਕੋਲ ਪਹੁੰਚੀ ਸ਼ਿਕਾਇਤ

ਦਿੱਲੀ 'ਚ ਕਿਸਾਨ ਅੰਦੋਲਨ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨਾਲ ਕੁੱਟਮਾਰ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦਰਮਿਆਨ ਰਣਜੀਤ ਸਿੰਘ ਨਾਂ ਦੇ ਨੌਜਵਾਨ ਦੇ ਕੇਸਾਂ-ਕਕਾਰਾਂ ਦੀ ਬੇਅਦਬੀ ਤੇ ਕਿਸਾਨਾਂ ਦੀ ਕੁੱਟਮਾਰ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਗਿਆ ਹੈ।

ਬਟਾਲਾ: ਦਿੱਲੀ 'ਚ ਕਿਸਾਨ ਅੰਦੋਲਨ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨਾਲ ਕੁੱਟਮਾਰ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦਰਮਿਆਨ ਰਣਜੀਤ ਸਿੰਘ ਨਾਂ ਦੇ ਨੌਜਵਾਨ ਦੇ ਕੇਸਾਂ-ਕਕਾਰਾਂ ਦੀ ਬੇਅਦਬੀ ਤੇ ਕਿਸਾਨਾਂ ਦੀ ਕੁੱਟਮਾਰ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਗਿਆ ਹੈ। ਬਟਾਲਾ ਵਿੱਚ ਅਕਾਲੀ ਦਲ ਤੇ ਹੋਰ ਪੰਥਕ ਜਥੇਬੰਦੀਆਂ ਨੇ ਅੱਜ ਐਸਐਸਪੀ ਬਟਾਲਾ ਨੂੰ ਮੈਮੋਰੰਡਮ ਦਿੱਤਾ ਹੈ। ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਨਦੀਪ ਸੰਧੂ ਦੀ ਅਗਵਾਈ 'ਚ ਵਫਦ ਐਸਐਸਪੀ ਨੂੰ ਮਿਲਿਆ। ਲਾਲ ਕਿਲਾ ਕਾਂਡ ਮਗਰੋਂ 100 ਤੋਂ ਵੱਧ ਕਿਸਾਨ ਲਾਪਤਾ, ਪੜਤਾਲ ਲਈ ਪੰਜ ਮੈਂਬਰੀ ਕਮੇਟੀ ਗਠਿਤ ਮਨਦੀਪ ਸੰਧੂ ਨੇ ਕਿਹਾ ਕਿ 29 ਜਨਵਰੀ ਨੂੰ ਜੋ ਘਟਨਾ ਦਿੱਲੀ ਦੇ ਸਿੰਘੂ ਬਾਰਡਰ 'ਤੇ ਵਾਪਰੀ ਹੈ, ਅਸੀਂ ਉਸ ਦੀ ਕੜੀ ਨਿੰਦਾ ਕਰਦੇ ਹਾਂ। ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ 22 ਸਾਲ ਦੇ ਰਣਜੀਤ ਸਿੰਘ ਨਾਲ ਦਿੱਲੀ ਪੁਲਿਸ ਨੇ ਕੁੱਟਮਾਰ ਕੀਤੀ ਹੈ। ਇਸ ਕਰਕੇ ਪਾਰਟੀ ਦੇ ਯੂਥ ਵਿੰਗ ਤੇ ਹੋਰ ਧਾਰਮਿਕ ਜਥੇਬੰਦੀਆਂ ਨੇ ਰੋਸ 'ਚ ਆ ਕੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਨੇ ਰਣਜੀਤ ਸਿੰਘ 'ਤੇ ਤਸ਼ੱਦਦ ਕੀਤਾ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਬਾਰਡਰ 'ਤੇ ਇੰਟਰਨੈੱਟ ਬੈਨ 2 ਦਿਨਾਂ ਲਈ ਹੋਰ ਵਧਾਇਆ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਤਿੰਦਰਪਾਲ ਸਿੰਘ ਨੇ ਕਿਹਾ ਕਿ ਦਿੱਲੀ 'ਚ ਕਿਸਾਨ ਵਾਹਿਗੁਰੂ ਦਾ ਜਾਪ ਕਰਕੇ ਧਰਨਾ ਦੇ ਰਹੇ ਹਨ ਪਰ ਕੇਂਦਰ ਸਰਕਾਰ ਦੇ ਹੁਕਮਾਂ 'ਤੇ ਦਿੱਲੀ ਪੁਲਿਸ ਨੇ ਕਿਸਾਨਾਂ 'ਤੇ ਤਸ਼ੱਦਦ ਕੀਤੇ ਹਨ ਤੇ ਰਣਜੀਤ ਸਿੰਘ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਇਸ ਸਭ ਨਿੰਦਣਯੋਗ ਹੈ। ਉਨ੍ਹਾਂ ਵੱਲੋਂ ਵੀ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਤੇ ਅਪੀਲ ਕੀਤੀ ਕਿ ਰਣਜੀਤ ਸਿੰਘ 'ਤੇ ਤਸ਼ੱਦਦ ਕਰਨ ਵਾਲਿਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਕਿਹਾ ਕਿ ਯੂਥ ਅਕਾਲੀ ਦਲ ਵੱਲੋਂ ਮੰਗ ਪੱਤਰ ਮਿਲ ਗਿਆ ਹੈ ਤੇ ਉਹ ਮੰਗ ਪੱਤਰ ਨੂੰ ਆਪਣੇ ਵੱਡੇ ਅਧਿਕਾਰੀਆਂ ਨੂੰ ਭੇਜ ਦੇਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget