ਚੰਡੀਗੜ੍ਹ: ਇਸ ਮਹੀਨੇ ਦੀ ਸ਼ੁਰੂਆਤ 'ਚ ਜਦ ਤੋਂ 'ਰੈਫਰੈਂਡਮ 2020' ਦੀ ਵੋਟਿੰਗ ਲਈ ਰਜਿਸਟ੍ਰੇਸ਼ਨ ਦਾ ਸਿਲਸਿਲਾ ਸ਼ੁਰੂ ਹੋਇਆ, ਉਦੋਂ ਤੋਂ ਹੀ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਤਹਿਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ 'ਤੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ 1984 'ਚ ਨੌਜਵਾਨਾਂ 'ਤੇ ਨਾਜਾਇਜ਼ ਕੇਸ ਪਾ ਕੇ ਉਨ੍ਹਾਂ ਨੂੰ ਮਾਰਿਆ ਗਿਆ ਸੀ, ਫਿਰ ਅਜਿਹੇ ਹਾਲਾਤ ਬਣ ਰਹੇ ਹਨ।

ਹੁਣ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਮੁੱਦੇ ਨੂੰ ਚੱਕਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਪੁਲੀਸ ਖ਼ਾਲਿਸਤਾਨ ਦੇ ਨਾਂ ’ਤੇ ਗ਼ਰੀਬਾਂ ਤੇ ਦਲਿਤਾਂ 'ਤੇ ਜ਼ੁਲਮ ਕਰਦਿਆਂ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੇਸ ਦਰਜ ਕਰ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।

ਤ੍ਰਿਪਤ ਬਾਜਵਾ ਨੂੰ ਕੋਰੋਨਾ ਹੋਣ ਮਗਰੋਂ ਮੰਤਰੀਆਂ 'ਚ ਦਹਿਸ਼ਤ, ਕੈਪਟਨ ਨੇ ਸਭ ਦੇ ਟੈਸਟ ਕਰਨ ਲਈ ਕਿਹਾ

ਉਹ ਪੰਜਾਬ ਪੁਲਿਸ ਦੀ ਅਜਿਹੀ ਕਾਰਵਾਈ ਖ਼ਿਲਾਫ਼ ਪਿੰਡਾਂ 'ਚ ‘ਲੋਕ ਕਚਹਿਰੀਆਂ’ ਲਗਾ ਕੇ ਗ਼ਰੀਬਾਂ ਤੇ ਬੇਸਹਾਰਾ ਵਿਅਕਤੀਆਂ ਦੀ ਆਵਾਜ਼ ਪੰਜਾਬ ਸਰਕਾਰ ਤਕ ਪਹੁੰਚਾਉਣਗੇ। ਖਹਿਰਾ ਨੇ  ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਏਪੀਏ ਕਾਨੂੰਨ ਤਹਿਤ ਦਰਜ ਕੀਤੇ ਗਏ 16 ਕੇਸਾਂ ਦੀ ਮੁੜ ਜਾਂਚ ਕੀਤੀ ਜਾਵੇ।

ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ 'ਚ ਤਤਕਾਲੀ ਡੀਐਸਪੀ ਬਲਜੀਤ ਸਿੰਘ ਦੀ ਅਗਾਊਂ ਜਮਾਨਤ ਖਾਰਜ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ