ਹੁਣ ਖ਼ਤਮ ਹੋ ਜਾਵੇਗਾ ਪੰਜਾਬ ਕਾਂਗਰਸ 'ਚ ਕਲੇਸ਼! ਹਾਈ ਕਮਾਨ ਲੈ ਸਕਦੀ ਵੱਡਾ ਫੈਸਲਾ
ਵਿਧਾਨ ਸਭਾ ਚੋਣਾਂ ਦਿਨੋ-ਦਿਨ ਨੇੜੇ ਆ ਰਹੀਆਂ ਹਨ ਪਰ ਪੰਜਾਬ ਕਾਂਗਰਸ 'ਚ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ। ਪਾਰਟੀ ਨੂੰ ਇਸ ਕਲੇਸ਼ ਦਾ ਚੋਣਾਂ ਦੌਰਾਨ ਵੱਡਾ ਨੁਕਸਾਨ ਹੋ ਸਕਦਾ ਹੈ। ਇਸੇ ਨੁਕਸਾਨ ਤੋਂ ਬਚਣ ਲਈ ਕਾਂਗਰਸ ਹਾਈ ਕਮਾਨ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਟਕਰਾਅ ਨੂੰ ਨਿਬੇੜਨ ਲਈ ਦਿੱਲੀ ਵਿੱਚ 20 ਜੂਨ ਨੂੰ ਮੀਟਿੰਗਾਂ ਦਾ ਦੌਰ ਹੋਏਗਾ।
ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦਿਨੋ-ਦਿਨ ਨੇੜੇ ਆ ਰਹੀਆਂ ਹਨ ਪਰ ਪੰਜਾਬ ਕਾਂਗਰਸ 'ਚ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ। ਪਾਰਟੀ ਨੂੰ ਇਸ ਕਲੇਸ਼ ਦਾ ਚੋਣਾਂ ਦੌਰਾਨ ਵੱਡਾ ਨੁਕਸਾਨ ਹੋ ਸਕਦਾ ਹੈ। ਇਸੇ ਨੁਕਸਾਨ ਤੋਂ ਬਚਣ ਲਈ ਕਾਂਗਰਸ ਹਾਈ ਕਮਾਨ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਟਕਰਾਅ ਨੂੰ ਨਿਬੇੜਨ ਲਈ ਦਿੱਲੀ ਵਿੱਚ 20 ਜੂਨ ਨੂੰ ਮੀਟਿੰਗਾਂ ਦਾ ਦੌਰ ਹੋਏਗਾ।
ਪਤਾ ਲੱਗਾ ਹੈ ਕਿ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਬੁਲਾਇਆ ਜਾ ਸਕਦਾ ਹੈ। ਹਾਈਕਮਾਨ ਕੈਪਟਨ ਤੇ ਸਿੱਧੂ ਨੂੰ ਆਹਮੋ-ਸਾਹਮਣੇ ਬੈਠਾ ਕੇ ਨਿਬੇੜਾ ਕਰ ਸਕਦੀ ਹੈ। ਸੂਤਰ ਮੁਤਾਬਕ ਇਸ ਅਰਸੇ ਦੌਰਾਨ 3 ਮੈਂਬਰੀ ਕਮੇਟੀ ਦੀ ਸਿਫਾਰਸ਼ ਅਨੁਸਾਰ ਸਿੱਧੂ ਨੂੰ ਅਹਿਮ ਜ਼ਿੰਮੇਵਾਰੀ ਦੇਣ ਬਾਰੇ ਵੀ ਵਿਚਾਰਿਆ ਜਾਵੇਗਾ ਤਾਂ ਜੋ ਉਹ ਮੁੜ ਤੋਂ ਕਾਂਗਰਸ ਸਰਕਾਰ ਜਾਂ ਪਾਰਟੀ ਵਿਰੁੱਧ ਕੋਈ ਬਿਆਨਬਾਜ਼ੀ ਨਾ ਕਰਨ।
ਅਹਿਮ ਗੱਲ ਹੈ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੀ ਬੈਠਕ ਵਿੱਚ ਸ਼ਾਮਲ ਹੋਣਗੇ। ਨਵਜੋਤ ਸਿੱਧੂ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੇ ਕਰੀਬੀ ਹਨ। ਉਹ ਉਨ੍ਹਾਂ ਨਾਲ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕਰਦੇ ਰਹੇ ਹਨ। ਇਹ ਦੋਵੇਂ ਬੈਠਕ ਵਿੱਚ ਸ਼ਾਮਲ ਹੋਣਗੇ, ਇਸ ਲਈ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ, ਕੈਬਨਿਟ ਮੰਤਰੀ ਜਾਂ ਮੁਹਿੰਮ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਤੇ ਨਵਜੋਤ ਸਿੱਧੂ ਨਾਲ ਵੱਖ-ਵੱਖ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਨਵਜੋਤ ਸਿੱਧੂ, ਪ੍ਰਤਾਪ ਬਾਜਵਾ ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿੱਚ ਡੇਰਾ ਲਾ ਰਹੇ ਹਨ। ਉਹ ਅੱਜਕੱਲ੍ਹ ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਲਗਾਤਾਰ ਵਿਚਾਰ-ਵਟਾਂਦਰੇ ਕਰ ਰਹੇ ਹਨ। ਇਸ ਮਾਮਲੇ ਵਿੱਚ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਹਾਈਕਮਾਂਡ ਨਾਲ 20 ਨੂੰ ਮੀਟਿੰਗ ਕੀਤੀ ਜਾ ਸਕਦੀ ਹੈ, ਪਰ ਇਸ ਸਬੰਧੀ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ।
ਵੀਰਵਾਰ ਨੂੰ ਵੀ ਦਿੱਲੀ ਵਿੱਚ ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਇੱਕ ਬੈਠਕ ਹੋਵੇਗੀ। ਸੂਬਾ ਕਾਂਗਰਸ ਕਮੇਟੀ ਦਾ ਵੀ ਗਠਨ ਕੀਤਾ ਜਾ ਸਕਦਾ ਹੈ। ਹਾਲਾਂਕਿ ਮੌਜੂਦਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਅਸਤੀਫਾ ਦੇਣ ਲਈ ਸਹਿਮਤੀ ਦਿੱਤੀ ਹੈ, ਪਰ ਉਨ੍ਹਾਂ 7 ਮਹੀਨੇ ਪਹਿਲਾਂ ਹਾਈ ਕਮਾਨ ਨੂੰ ਪੱਤਰ ਲਿਖ ਕੇ ਸੰਗਠਨ ਦੇ ਪੁਨਰਗਠਨ ਦੀ ਮੰਗ ਕੀਤੀ ਹੈ। ਪੀਪੀਸੀਸੀ ਵਿੱਚ ਤਬਦੀਲੀਆਂ ਲਗਪਗ ਤੈਅ ਹਨ।