ਨਵੀਂ ਦਿੱਲੀ: ਦਿੱਲੀ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ 'ਚ ਸਾਫ ਦਿਖ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਦਿੱਲੀ 'ਚ ਸਰਕਾਰ ਬਣਾਉਣ ਜਾ ਰਹੇ ਹਨ। ਉੱਥੇ ਹੀ ਬੀਜੇਪੀ ਦਾ ਪ੍ਰਦਰਸ਼ਨ ਪਿਛਲੇ ਸਾਲ ਦੇ ਮੁਕਾਬਲੇ ਸੁਧਰਿਆ ਹੈ। ਕਾਂਗਰਸ ਇਸ ਵਾਰ ਵੀ ਆਪਣਾ ਖਾਤਾ ਖੋਲ੍ਹਦੀ ਨਜ਼ਰ ਨਹੀਂ ਆ ਰਹੀ। ਰੁਝਾਨਾਂ 'ਚ ਕਾਂਗਰਸ ਦੀ ਹਾਰ ਦੇਖਦਿਆਂ ਪਾਰਟੀ ਪ੍ਰਧਾਨ ਸੁਭਾਸ਼ ਚੋਪੜਾ ਅਸਤੀਫੇ ਦੀ ਪੇਸ਼ਕਸ਼ ਕਰਨ ਵਾਲੇ ਹਨ।


ਦਿੱਲੀ ਕਾਂਗਰਸ ਪ੍ਰਧਾਨ ਸੁਭਾਸ਼ ਚੋਪੜਾ ਥੋੜ੍ਹੀ ਦੇਰ 'ਚ ਅਸਤੀਫੇ ਦੀ ਪੇਸ਼ਕਸ਼ ਕਰਨਗੇ। ਸੁਭਾਸ਼ ਚੋਪੜਾ ਨੇ 'ਏਬੀਪੀ ਨਿਊਜ਼' ਨਾਲ ਗੱਲ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ। ਸੁਭਾਸ਼ ਚੋਪੜਾ ਨੇ ਕਿਹਾ ਕਿ ਕੇਜਰੀਵਾਲ ਨੂੰ ਵਧਾਈ, ਪਰ ਉਹ ਆਪਣੇ ਕੰਮ ਕਰਕੇ ਨਹੀਂ, ਹੁਸ਼ਿਆਰੀ ਤੇ ਇਸ਼ਤਿਹਾਰਾਂ ਕਰਕੇ ਜਿੱਤੇ ਹਨ।