ਪੜਚੋਲ ਕਰੋ

ਨੌਜਵਾਨੀ ਦੀ ਪਿੱਠ 'ਚ ਛੁਰੇ ਮਾਰ ਰਹੀ ਹੈ ਚੰਨੀ ਸਰਕਾਰ, 'ਆਪ' ਨੇ ਲਾਏ ਗੰਭੀਰ ਇਲਜ਼ਾਮ 

ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਭਰਤੀ ਪ੍ਰਕਿਰਿਆ ਲਈ ਟਾਟਾ ਕੰਸਲਟੈਂਸੀ ਸਰਵਿਸਿਜ਼ ਕੰਪਨੀ ਨਾਲ ਕੀਤਾ ਸਮਝੌਤਾ ਤੁਰੰਤ ਰੱਦ ਕਰੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ 'ਤੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਕਦਮ-ਕਦਮ 'ਤੇ ਧੋਖੇ ਅਤੇ ਲੁੱਟ-ਖਸੁੱਟ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਨੌਕਰੀਆਂ ਦੀ ਭਰਤੀ 'ਚ ਪੰਜਾਬੀ ਭਾਸ਼ਾ, ਸਭਿਆਚਾਰ  ਅਤੇ ਪੰਜਾਬ ਵਾਸੀਆਂ ਨਾਲ ਪੱਖਪਾਤ ਕੀਤਾ ਜਾਂਦਾ ਹੈ। ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਭਰਤੀ ਪ੍ਰਕਿਰਿਆ ਲਈ ਟਾਟਾ ਕੰਸਲਟੈਂਸੀ ਸਰਵਿਸਿਜ਼ ਕੰਪਨੀ ਨਾਲ ਕੀਤਾ ਸਮਝੌਤਾ ਤੁਰੰਤ ਰੱਦ ਕਰੇ।

ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿੱਚ 'ਆਪ' ਦੇ ਸੀਨੀਅਰ ਆਗੂਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹਲਕਾ ਜਲਾਲਾਬਾਦ ਦੇ ਇੰਚਾਰਜ ਜਗਦੀਪ ਗੋਲਡੀ ਕੰਬੋਜ ਹਾਜ਼ਰ ਸਨ।

ਪ੍ਰੈੱਸ ਕਾਨਫ਼ਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ, ''ਘਰ- ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਅਤੇ ਫ਼ੈਸਲੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਬੇਹੱਦ ਘਾਤਕ ਸਾਬਤ ਹੋ ਰਹੇ ਹਨ। ਚੀਮਾ ਨੇ ਦੱਸਿਆ ਕਿ ਹਰਿਆਣਾ ਸਮੇਤ ਹੋਰ ਰਾਜਾਂ ਨੇ ਆਪੋ- ਆਪਣੇ ਰਾਜਾਂ ਦੇ ਬੇਰੁਜ਼ਗਾਰਾਂ ਦੇ ਲਈ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਵਿੱਚ 70 ਤੋਂ 80 ਫ਼ੀਸਦੀ ਤੱਕ ਰਾਖਵਾਂਕਰਨ ਕੀਤਾ ਹੋਇਆ ਹੈ, ਪਰ ਪੰਜਾਬ ਵਿਚ ਅਜਿਹਾ ਨਹੀਂ ਹੈ। ਜਿਸ ਕਰਕੇ ਹੋਰਨਾਂ ਰਾਜਾਂ ਦੇ ਨੌਜਵਾਨ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਲੈ ਜਾਂਦੇ ਹਨ। ਚੀਮਾ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਹੋ ਰਹੀਆਂ ਸਰਕਾਰੀ ਭਰਤੀਆਂ ਲਈ ਪੰਜਾਬ ਡੌਮੀਸਾਇਲ ਸਰਟੀਫਿਕੇਟ ਲਾਜ਼ਮੀ ਕਰਕੇ ਇਸ ਦੇ ਵਾਧੂ ਨੰਬਰ ਦਿੱਤੇ ਜਾਣ ਅਤੇ ਬਾਹਰਲੇ ਰਾਜਾਂ ਦੇ ਉਮੀਦਵਾਰਾਂ ਲਈ ਸ਼ਰਤਾਂ ਵੱਧ ਤੋਂ ਵੱਧ ਸਖਤ ਕੀਤੀਆਂ ਜਾਣ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਪਹਿਲਾਂ ਤਾਂ ਅਸਾਮੀਆਂ ਹੀ ਨਹੀਂ ਕੱਢਦੀ। ਬਹੁਤੇ ਮਹਿਕਮਿਆਂ 'ਚ 60 ਤੋਂ 70 ਫ਼ੀਸਦੀ ਤੱਕ ਸੈਕਸ਼ਨਡ ਅਸਾਮੀਆਂ ਖਾਲੀ ਪਈਆਂ ਹਨ। ਠੇਕਾ ਭਰਤੀ ਅਤੇ ਆਊਟਸੋਰਸਿੰਗ ਰਾਹੀਂ ਜਾਂ ਸੇਵਾ ਮੁਕਤਾਂ ਨੂੰ ਐਕਸਟੈਨਸ਼ਨ ਦੇ ਕੇ ਦਿਨ ਕੱਟੀ ਕੀਤੀ ਜਾ ਰਹੀ ਹੈ, ਜਦੋਂਕਿ ਮੁੱਖ ਮੰਤਰੀ ਚੰਨੀ ਵੱਲੋਂ ਕੀਤਾ ਵਾਅਦਾ ਵੀ ਠੁੱਸ ਹੋ ਗਿਆ ਕਿਉਂਕਿ ਜਲ ਸਰੋਤ ਵਿਭਾਗ ਅਤੇ ਹੋਰ ਵਿਭਾਗਾਂ 'ਚ 64- 65 ਸਾਲਾਂ ਦੇ ਸੇਵਾ ਮੁਕਤ ਕਰਮਚਾਰੀਆਂ -ਅਫ਼ਸਰਾਂ ਨੂੰ ਐਕਸਟੇਂਸਨ ਦਿੱਤੀ ਜਾ ਰਹੀ ਹੈ।

ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ, ''ਪੰਜਾਬ ਪਬਲਿਕ ਸਰਵਿਸ ਕਮਿਸ਼ਨ ਅਤੇ ਪੰਜਾਬ ਸਟੇਟ ਸੁਬਾਰਡੀਨੇਟ ਸਰਵਿਸਜ਼ ਬੋਰਡ ਕੋਲੋਂ ਹੀ ਸਰਕਾਰੀ ਭਰਤੀਆਂ ਕਰਾਈਆਂ ਜਾਣ ਅਤੇ ਅੱਗੇ ਤੋਂ ਟੀ.ਸੀ.ਐਸ ਰਾਹੀਂ ਭਰਤੀਆਂ ਰੋਕੀਆਂ ਜਾਣ। ਇਹ ਕੰਪਨੀ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਕਰਨ 'ਚ ਫ਼ੇਲ੍ਹ ਰਹੀ ਹੈ। ਇਸ ਕੰਪਨੀ 'ਤੇ ਭਰਤੀ ਪ੍ਰਕਿਰਿਆ ਵਿੱਚ ਗੜਬੜੀਆਂ, ਘਪਲੇਬਾਜ਼ੀ ਕਾਰਨ ਕਈ ਮਾਮਲੇ ਚੱਲ ਰਹੇ ਹਨ।'' ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਭਰਤੀਆਂ ਦੇ ਟਰਾਇਲ ਬਾਹਰੀ ਏਜੰਸੀਆਂ ਦੀ ਥਾਂ ਪੰਜਾਬ ਪੁਲੀਸ ਰਾਹੀਂ ਹੀ ਹੋਣ।

ਵਿਧਾਇਕ ਮੀਤ ਹੇਅਰ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਭਰਤੀ ਪ੍ਰਕਿਰਿਆ ਦੌਰਾਨ ਬਣਦੀ ਫਾਈਨਲ ਮੈਰਿਟ 'ਚ ਵੇਟਿੰਗ ਲਿਸਟ ਕਿਉਂ ਖ਼ਤਮ ਕਰ ਦਿੱਤੀ ਗਈ ? ਜੇਕਰ ਵੇਟਿੰਗ ਲਿਸਟ ਹੋਵੇ ਤਾਂ ਅਜਿਹੀ ਸਥਿਤੀ 'ਚ ਵੇਟਿੰਗ ਲਿਸਟ ਵਿੱਚ ਸ਼ਾਮਲ ਸਭ ਤੋਂ ਉੱਪਰਲੇ ਉਮੀਦਵਾਰ ਨੂੰ ਮੌਕਾ ਮਿਲ ਜਾਵੇਗਾ। ਬਗੈਰ ਵੇਟਿੰਗ ਲਿਸਟ ਸਫਲ ਉਮੀਦਵਾਰ ਵੱਲੋਂ ਛੱਡੀ ਅਸਾਮੀ ਹਮੇਸ਼ਾ ਲਈ ਖਾਲੀ ਰਹਿ ਜਾਂਦੀ ਹੈ।

ਵਿਧਾਇਕ ਮੀਤ ਹੇਅਰ ਨੇ ਦੋਸ਼ ਲਾਇਆ, ''ਟੀ.ਸੀ.ਐਸ ਕੰਪਨੀ ਭਰਤੀ ਪ੍ਰਕਿਰਿਆ 'ਚ  ਪੰਜਾਬ ਅਤੇ ਪੰਜਾਬੀਅਤ ਨੂੰ ਮਹੱਤਤਾ ਨਹੀਂ ਦਿੰਦੀ। ਮਿਸਾਲ ਵਜੋਂ ਕਾਂਸਟੇਬਲ, ਸਬ- ਇੰਸਪੈਕਟਰ (ਟੈਕਨੀਕਲ) ਪੀ.ਐਸ.ਪੀ.ਸੀ.ਐਲ, ਪੀ.ਐਸ.ਟੀ.ਸੀ.ਐਲ, ਆਦਿ ਪ੍ਰੀਖਿਆਵਾਂ ਵਿਚ ਪੰਜਾਬੀ ਵਿਸ਼ਾ ਲਿਆ ਹੀ ਨਹੀਂ ਜਾਂਦਾ।'' ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਵਿਸ਼ਾ ਲਾਜ਼ਮੀ ਕੀਤਾ ਜਾਵੇ ਅਤੇ ਜ਼ਿਆਦਾਤਰ ਸਿਲੇਬਸ ਪੰਜਾਬ, ਪੰਜਾਬੀ, ਪੰਜਾਬੀਅਤ, ਪੰਜਾਬੀ ਸੰਸਕ੍ਰਿਤੀ ਅਤੇ ਸਭਿਆਚਾਰ 'ਤੇ ਆਧਾਰਿਤ ਹੋਵੇ।

ਮੀਤ ਹੇਅਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਪੇਪਰ ਇੱਕੋ ਸ਼ਿਫ਼ਟ ਵਿੱਚ ਆਫ਼ਲਾਇਨ ਮਾਧਿਅਮ ਰਾਹੀਂ ਹੀ ਲਿਆ ਜਾਵੇ। ਆਨਲਾਈਨ ਅਤੇ ਬਹੁਤੀਆਂ ਸ਼ਿਫ਼ਟਾਂ ਵਿੱਚ ਲਏ ਜਾ ਰਹੇ ਲਿਖਤੀ ਪੇਪਰ ਪਾਰਦਰਸ਼ੀ ਨਹੀਂ ਹਨ। ਇਸ ਕਰਕੇ ਹੀ ਪੇਪਰ ਵਾਰ ਵਾਰ ਰੱਦ, ਜਾਂ ਮੁਲਤਵੀ ਹੋ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਇਹ ਕਿਹੋ ਜਿਹਾ ਰਾਖਵਾਂਕਰਨ, ਜਿੱਥੇ ਪੀ.ਐਸ.ਐਸ.ਐਸ ਬੋਰਡ ਵੱਲੋਂ ਪਿਛਲੇ ਹਫ਼ਤੇ ਕੱਢੀਆਂ ਕਲਰਕਾਂ ਦੀਆਂ 2374 ਅਸਾਮੀਆਂ ਵਿੱਚ ਸਿਰਫ਼ 344 ਅਸਾਮੀਆਂ ਜਰਨਲ ਸ਼੍ਰੇਣੀ ਲਈ ਹਨ, ਜੋ ਕੇਵਲ 14.4 ਫ਼ੀਸਦੀ ਬਣਦਾ ਹੈ।

ਟਾਪ ਹੈਡਲਾਈਨ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget