ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਪਾਰਟੀਆਂ ਦੇ ਸਿਆਸੀ ਪੱਤੇ ਖੁੱਲ੍ਹਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਚੋਣਾਂ ਤੋਂ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਿਰਭਯਾ ਦੀ ਮਾਂ ਨੂੰ ਕਾਂਗਰਸ ਟਿਕਟ ਦੇ ਕੇ ਕੇਜਰੀਵਾਲ ਸਰਕਾਰ ਖਿਲਾਫ ਚੋਣ ਮੈਦਾਨ 'ਚ ਉਤਾਰ ਸਕਦੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨਿਰਭਯਾ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ 'ਚ ਹੈ।


ਜਦਕਿ ਨਿਰਭਆ ਦੀ ਮਾਂ ਆਸ਼ਾ ਦੇਵੀ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਕਿਸੇ ਵੀ ਮੈਂਬਰ ਨਾਲ ਗੱਲ ਨਹੀਂ ਕੀਤੀ ਹੈ। ਟਿਕਟ ਬਾਰੇ ਕੋਈ ਗੱਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਮੈਂ ਬਸ ਇਨਸਾਫ ਚਾਹੁੰਦੀ ਹੈ ਅਤੇ ਚਾਹੁੰਦੀ ਹੈ ਕਿ ਚਾਰੇ ਦੋਸ਼ੀਆਂ ਨੂੰ ਫਾਂਸੀ ਦੇ ਦਿੱਤੀ ਗਈ।