ਅੱਜ ਰਾਹਤ ਪੈਕੇਜ ਦੇ ਦੂਜੇ ਪੜਾਅ ਦਾ ਲੇਖਾ ਜੋਖਾ ਪੇਸ਼ ਕਰਦਿਆਂ ਵਿੱਤ ਮੰਤਰੀ ਨੇ 9 ਵੱਡੇ ਐਲਾਨ ਕੀਤੇ। ਅੱਜ ਮਜ਼ਦੂਰਾਂ, ਛੋਟੇ ਕਿਸਾਨਾਂ, ਪ੍ਰਵਾਸੀ ਮਜ਼ਦੂਰਾਂ, ਸ਼ਹਿਰੀ ਗਰੀਬਾਂ ਸਣੇ ਕਈ ਸੈਕਟਰਾਂ ਲਈ ਮਦਦ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਅਗਲੇ ਦੋ ਮਹੀਨਿਆਂ ਲਈ ਪਰਵਾਸੀ ਮਜ਼ਦੂਰਾਂ ਨੂੰ ਬਗੈਰ ਰਾਸ਼ਨ ਕਾਰਡ ਦੇ ਫਰੀ ਰਾਸ਼ਨ ਦੇਣ ਦਾ ਐਲਾਨ ਵੀ ਕੀਤਾ।
ਵਨ ਨੈਸ਼ਨ ਵਨ ਰਾਸ਼ਨ ਕਾਰਡ:
ਵਿੱਤ ਮੰਤਰੀ ਦੁਆਰਾ ਦੱਸਿਆ ਗਿਆ ਕਿ ਰਾਸ਼ਨ ਦੀ ਵੰਡ ‘ਚ ਤਕਨਾਲੋਜੀ ਦੀ ਵਰਤੋਂ ਕੀਤੀ ਜਾਏਗੀ। ਇਸ ਦੇ ਲਈ ਉਨ੍ਹਾਂ ਨੇ ਵਨ ਨੇਸ਼ਨ ਵਨ ਰਾਸ਼ਨ ਕਾਰਡ ਸਕੀਮ ਦਾ ਐਲਾਨ ਕੀਤਾ। ਇਸ ਦੇ ਤਹਿਤ ਰਾਸ਼ਨ ਕਾਰਡ ਧਾਰਕ ਆਪਣੇ ਸੂਬੇ ਵਿੱਚ ਬਣੇ ਰਾਸ਼ਨ ਕਾਰਡ ਤੋਂ ਆਸਾਨੀ ਨਾਲ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਆਪਣੇ ਹਿੱਸੇ ਦਾ ਰਾਸ਼ਨ ਹਾਸਲ ਕਰ ਸਕਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904