ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਨੌਮੀਨੇਸ਼ਨ ਦੀ ਪ੍ਰਕ੍ਰਿਆ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਤਿੰਨ ਕਾਂਗਰਸੀ ਨੇਤਾਵਾਂ ਵਿਨੈ ਮਿਸ਼ਰਾ, ਰਾਜਕੁਮਾਰੀ ਢਿੱਲੋਂ, ਦੀਪੂ ਚੌਧਰੀ ਸਣੇ ਸਾਬਕਾ ਵਿਧਾਇਕ ਰਾਮ ਸਿੰਘ ਨੇ ਆਮ ਆਦਮੀ ਪਾਰਟੀ ਜੁਆਇੰਨ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਭ ਨੇਤਾਵਾਂ ਦੇ ਪਾਰਟੀ ‘ਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਦਿੱਤੀ।
ਅੱਜ ਸਵੇਰ ਤੋਂ ਹੀ ਇਹ ਖ਼ਬਰ ਸਾਹਮਣੇ ਸੀ ਕਿ ਸਾਬਕਾ ਸੰਸਦ ਮੈਂਬਰ ਤੇ ਦਿੱਗਜ ਨੇਤਾ ਮਹਾਬਲ ਮਿਸ਼ਰਾ ਦੇ ਬੇਟੇ ਵਿਨੈ ‘ਆਪ’ ਦਾ ਪੱਲਾ ਫੜ੍ਹ ਸਕਦੇ ਹਨ। ਜਦਕਿ ਮਹਾਬਲ ਨੇ ਅਜਿਹੀ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਵਿਨੈ ਮਿਸ਼ਰਾ 2013 ‘ਚ ਪਾਲਮ ਵਿਧਾਨ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾ ਚੁੱਕੇ ਹਨ।
ਬਦਰਪੁਰ ਤੋਂ ਦੋ ਵਾਰ ਰਾਮ ਸਿੰਘ ਨੇ ਵੀ ਆਮ ਆਦਮੀ ਪਾਰਟੀ ਜੁਆਇੰਨ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕਿਹਾ ਹੈ ਕਿ ਰਾਮ ਸਿੰਘ ਢਿੱਲੋਂ ਦਿੱਲੀ ਸਰਕਾਰ ਦੇ ਕੰਮਕਾਜ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ‘ਚ ਸਾਮਲ ਹੋਏ ਹਨ। ਬਵਾਨਾ ਵਿਧਾਨ ਸਭਾ ਸੀਟ ਦੇ ਰੋਹਿਣੀ ਵਾਰਡ ਦੇ ਪਾਰਸ਼ਦ ਜੈ ਭਗਵਾਨ ਉਪਕਾਰ ਵੀ ਆਪ ‘ਚ ਸ਼ਾਮਲ ਹੋ ਗਏ ਹਨ।
ਹਰਿਨਗਰ ਵਾਰਡ ਤੋਂ ਕਾਂਗਰਸ ਦੀ ਸਾਬਕਾ ਸੰਸਦ ਰਾਜਕੁਮਾਰੀ ਢਿੱਲੋਂ ਨੇ ਵੀ ਅੱਜ ਆਮ ਆਦਮੀ ਪਾਰਟੀ ਦਾ ਰੁਖ ਕਰ ਲਿਆ। ਉਧਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਦੀਪੂ ਚੌਧਰੀ ਨੇ ਵੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ।
ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਸਹਾਰਾ, ਦਿੱਗਜ ਲੀਡਰ ਕੇਜਰੀਵਾਲ ਨਾਲ ਡਟੇ
ਏਬੀਪੀ ਸਾਂਝਾ
Updated at:
13 Jan 2020 05:08 PM (IST)
ਦਿੱਲੀ ਵਿਧਾਨ ਸਭਾ ਚੋਣਾਂ ਲਈ ਨੌਮੀਨੇਸ਼ਨ ਦੀ ਪ੍ਰਕ੍ਰਿਆ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਤਿੰਨ ਕਾਂਗਰਸੀ ਨੇਤਾਵਾਂ ਨੇ ਆਮ ਆਦਮੀ ਪਾਰਟੀ ਜੁਆਇੰਨ ਕਰਨ ਦਾ ਫੈਸਲਾ ਕੀਤਾ ਹੈ।
- - - - - - - - - Advertisement - - - - - - - - -