ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਇਸ ਸੱਤਿਆਗ੍ਰਹਿ ਵਿੱਚ ਸਾਨੂੰ ਸਾਰਿਆਂ ਨੂੰ ਦੇਸ਼ ਦੇ ਅੰਨਦਾਤਾ ਦਾ ਸਾਥ ਦੇਣਾ ਪਏਗਾ। ਰਾਹੁਲ ਗਾਂਧੀ ਰਾਸ਼ਟਰਪਤੀ ਭਵਨ ਜਾਣ ਲਈ ਕਾਂਗਰਸ ਦੇ ਮੁੱਖ ਦਫਤਰ ਪਹੁੰਚ ਗਏ ਹਨ, ਰਾਹੁਲ ਨਾਲ ਭੈਣ ਪ੍ਰਿਅੰਕਾ ਗਾਂਧੀ ਵੀ ਮੌਜੂਦ ਹੈ।
ਉਧਰ, ਸਿਰਫ ਤਿੰਨ ਨੇਤਾਵਾਂ ਨੂੰ ਰਾਸ਼ਟਰਪਤੀ ਨੂੰ ਮਿਲਣ ਦੀ ਇਜਾਜ਼ਤ ਮਿਲੀ ਹੈ। ਨਵੀਂ ਦਿੱਲੀ ਦੇ ਖੇਤਰ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ ਤੇ ਰਾਸ਼ਟਰਪਤੀ ਭਵਨ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਜੇ ਚੌਕ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ। ਦਿੱਲੀ ਪੁਲਿਸ ਨੇ ਕਾਂਗਰਸ ਦਫ਼ਤਰ ਦੇ ਬਾਹਰ ਬੈਰੀਕੇਡ ਲਾ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਲੀਡਰਾਂ ਨੂੰ ਲੈਣ ਆਈ ਬੱਸ ਜਾਣ ਨਹੀਂ ਦਿੱਤੀ ਜਾਵੇਗੀ।
ਕਾਂਗਰਸ ਦੇ ਸਾਂਸਦ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਸਾਰੇ ਸੰਸਦ ਅੱਜ ਰਾਸ਼ਟਰਪਤੀ ਨੂੰ ਮਿਲਣ ਜਾਣਗੇ ਤੇ ਉਨ੍ਹਾਂ ਮੰਗ ਪੱਤਰ ਨੂੰ ਸੌਂਪਣਗੇ ਜੋ ਅਸੀਂ ਇਨ੍ਹਾਂ ਕਾਨੂੰਨਾਂ ਵਿਰੁੱਧ ਢਾਈ ਕਰੋੜ ਦੇ ਕਰੀਬ ਦਸਤਖਤ ਦਾ ਮੈਮੋਰੈਂਡਮ ਰਾਸ਼ਟਰਪਤੀ ਨੂੰ ਸੌਂਪਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904