ਪੜਚੋਲ ਕਰੋ

ਵਿਧਾਇਕਾਂ ਦੇ ਫਰਜ਼ੰਦਾਂ ਨੂੰ ਅਫਸਰ ਬਣਾਉਣ 'ਤੇ ਕਾਂਗਰਸ 'ਚ ਘਮਸਾਣ, ਕੁਲਬੀਰ ਜ਼ੀਰਾ ਨੇ ਲਾਈਵ ਹੋ ਕੇ ਕਹੀ ਵੱਡੀ ਗੱਲ

ਆਪਣੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਅਫਸਰ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਘਿਰ ਗਏ ਹਨ। ਵਿਰੋਧੀ ਧਿਰਾਂ ਦੇ ਨਾਲ-ਨਾਲ ਪਾਰਟੀ ਅੰਦਰੋਂ ਵੀ ਵਿਰੋਧ ਹੋਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਵੀ ਕੈਪਟਨ ਸਰਕਾਰ ਦੀ ਕਾਫੀ ਅਲੋਚਨਾ ਹੋ ਰਹੀ ਹੈ।

ਚੰਡੀਗੜ੍ਹ: ਆਪਣੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਅਫਸਰ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਘਿਰ ਗਏ ਹਨ। ਵਿਰੋਧੀ ਧਿਰਾਂ ਦੇ ਨਾਲ-ਨਾਲ ਪਾਰਟੀ ਅੰਦਰੋਂ ਵੀ ਵਿਰੋਧ ਹੋਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਵੀ ਕੈਪਟਨ ਸਰਕਾਰ ਦੀ ਕਾਫੀ ਅਲੋਚਨਾ ਹੋ ਰਹੀ ਹੈ।

ਦੱਸ ਦਈਏ ਕਿ ਪੰਜਾਬ ਕੈਬਨਿਟ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਰਾਕੇਸ਼ ਪਾਂਡੇ ਦੇ ਲੜਕੇ ਨੂੰ ਤਰਸ ਦੇ ਅਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਸੀ। ਇਸ ਦਾ ਹੁਣ ਕਾਫੀ ਵਿਰੋਧ ਹੋ ਰਿਹਾ ਹੈ।

ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਨਵਜੋਤ ਕੌਰ ਸਿੱਧੂ ਮਗਰੋਂ ਕੁਲਬੀਰ ਸਿੰਘ ਜ਼ੀਰਾ ਨੇ ਵੀ ਇਸ ਫੈਸਲੇ ਖਿਲਾਫ ਆਵਾਜ਼ ਉਠਾਈ ਹੈ। ਵਿਧਾਇਕ ਜ਼ੀਰਾ ਨੇ ਫੇਸਬੁੱਕ 'ਤੇ ਕਿਹਾ ਹੈ ਕਿ ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ  ਉਸ ਫੈਸਲੇ ਨੂੰ ਵਾਪਸ ਲਿਆ ਜਾਵੇ ਜਿਸ ਵਿੱਚ ਕੈਬਨਿਟ ਨੇ ਦੋ ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੀ ਮਨਜ਼ੂਰੀ ਦਿੱਤੀ ਸੀ।


ਉਨ੍ਹਾਂ ਕਿਹਾ ਕਿ ਮੈਂ ਇਸ ਕੈਬਨਿਟ ਫੈਸਲੇ ਦਾ ਵਿਰੋਧ ਕਰਦਾ ਹਾਂ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਪੂਨਮਜੀਤ ਕੌਰ ਪੁਤਰੀ ਬਲਵਿੰਦਰ ਸਿੰਘ ਵਾਸੀ ਰਟੌਲ ਬੇਟ, ਜ਼ੀਰਾ ਜਿਸ ਦੀ ਪੜ੍ਹਾਈ ਐਮਏ ਪੰਜਾਬੀ, ਗੇਮ ਸੋਫਟ ਬਾਲ ਵਿੱਚ ਨੈਸ਼ਨਲ ਲੈਵਲ 7 ਵਾਰ , 4 ਗੋਲਡ ਮੈਡਲ, 2 ਸਲਿਵਰ ਮੈਡਲ ਤੇ ਕੁੱਲ 42 ਮੈਡਲ ਜਿੱਤੇ ਹਨ। ਮੈਂ ਪੁਰਜ਼ੋਰ ਸਿਫਾਰਿਸ਼ ਕਰਦਾ ਹਾਂ ਕਿ ਇਹੋ ਜਿਹੇ ਖਿਡਾਰੀ ਨੂੰ ਨੌਕਰੀ ਦੇ ਕੇ ਨਿਵਾਜਿਆ ਜਾਵੇ।



ਮੰਨਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਨੂੰ ਵਿਧਾਇਕਾਂ ਦੇ ਪੁੱਤਰਾਂ ਨੂੰ ਅਫ਼ਸਰ ਲਾਉਣਾ ਸਿਆਸੀ ਤੌਰ ’ਤੇ ਮਹਿੰਗਾ ਪੈ ਸਕਦਾ ਹੈ। ਪਤਾ ਲੱਗਾ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੀ ਲੰਘੇ ਦਿਨ ਕੁਝ ਵਜ਼ੀਰਾਂ ਨੇ ਇਨ੍ਹਾਂ ਨੌਕਰੀਆਂ ਖ਼ਿਲਾਫ਼ ਸਖ਼ਤ ਸਟੈਂਡ ਲਿਆ।


ਉਧਰ, ਵਿਰੋਧੀ ਧਿਰਾਂ ਤੇ ਪਾਰਟੀ ਅੰਦਰੋਂ ਵਿਰੋਧ ਹੋਣ ਦੇ ਬਾਵਜੂਦ ਕੈਪਟਨ ਟੱਸ ਤੋਂ ਮੱਸ ਹੋਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਨੌਕਰੀਆਂ ਦੇਣ ਦਾ ਫੈਸਲਾ ਕਿਸੇ ਵੀ ਕੀਮਤ 'ਤੇ ਰੱਦ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਵਿਰੋਧੀ ਧਿਰਾਂ ਤੇ ਪਾਰਟੀ ਅੰਦਰੋਂ ਉੱਠੇ ਵਿਰੋਧ ਮਗਰੋਂ ਸਖਤ ਸਟੈਂਡ ਲੈਂਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਕੁਰਬਾਨੀ ਦਾ ਮੁੱਲ ਪਾਇਆ ਗਿਆ ਹੈ। ਪੰਜਾਬ ਕੈਬਨਿਟ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਰਾਕੇਸ਼ ਪਾਂਡੇ ਦੇ ਲੜਕੇ ਨੂੰ ਤਰਸ ਦੇ ਅਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਸੀ।

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਵਿਰੋਧੀ ਪਾਰਟੀਆਂ ਵਿੱਚ ਵੀ ਅਜਿਹੇ ਵਿਅਕਤੀ ਲੱਭਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਨ੍ਹਾਂ ਦੇ ਪਿਓ ਜਾਂ ਦਾਦੇ ਨੇ ਮੁਲਕ ਲਈ ਕੁਰਬਾਨੀ ਕੀਤੀ ਹੋਵੇ ਪਰ ਦੋਹਾਂ ਪਾਰਟੀਆਂ ’ਚ ਅਜਿਹਾ ਕੋਈ ਨਹੀਂ ਮਿਲਿਆ। ਕੈਪਟਨ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਕੁਰਬਾਨੀਆਂ ਦੇਣ ਵਾਲੇ ਪਰਿਵਾਰ ਵਿੱਚੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget