ਲੁਧਿਆਣਾ: ਇੱਕ ਪਾਸੇ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਮਾਮਲੇ ਨੂੰ ਲੈ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਦਾ ਸਮਰਥਨ ਕਰ ਰਹੇ ਹਨ। ਉੱਥੇ ਹੀ ਉਨ੍ਹਾਂ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਐਸਆਈਟੀ ਦੇ ਬਹਾਨੇ ਆਪਣੀ ਹੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ।


 


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਉਹ ਲੋਕਾਂ ਨੂੰ ਬੇਅਦਬੀ ਦੇ ਦੋਸ਼ਾਂ ਖਾਸ ਕਰਕੇ ਬਾਦਲਾਂ ਨੂੰ ਸਜ਼ਾ ਦੇਣ ਦਾ ਯਕੀਨ ਦਵਾ ਕੇ ਸੱਤਾ ਵਿੱਚ ਆਏ ਸੀ, ਪਰ ਹੁਣ ਸਰਕਾਰ ਨੂੰ ਸਿਰਫ 8 ਮਹੀਨੇ ਰਹਿ ਗਏ ਹਨ ਤੇ ਲੋਕ ਕਾਰਜ ਪ੍ਰਣਾਲੀ 'ਤੇ ਸਵਾਲ ਚੁੱਕ ਰਹੇ ਹਨ।


 


ਐਸਆਈਟੀ ‘ਤੇ ਸਵਾਲ ਉਠਾਉਂਦਿਆਂ ਬਿੱਟੂ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਐਸਆਈਟੀ ਵਿੱਚ ਅਜਿਹੇ ਅਧਿਕਾਰੀ ਤਾਇਨਾਤ ਕਰਨੇ ਚਾਹੀਦੇ ਸੀ ਜਿਨ੍ਹਾਂ 'ਤੇ ਅਦਾਲਤ ਸਵਾਲ ਨਾ ਖੜ੍ਹੇ ਕਰੇ। ਅਜਿਹੀ ਸਥਿਤੀ ਵਿੱਚ ਕਾਂਗਰਸੀਆਂ ਲਈ ਲੋਕਾਂ ਕੋਲ ਜਾਣਾ ਮੁਸ਼ਕਲ ਹੋ ਗਿਆ ਹੈ ਤੇ ਲੋਕ ਸਵਾਲ ਪੁੱਛ ਰਹੇ ਹਨ।