ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਨਵੀਂ ਕੈਬਿਨਟ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਵਿਧਾਇਕਾਂ ਨੂੰ ਵਜ਼ੀਰ ਬਣਾ ਰਹੀ ਹੈ, ਜਿਨ੍ਹਾਂ ਉੱਪਰ ਘੁਟਾਲੇ ਦੇ ਦੋਸ਼ ਲੱਗ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਖ਼ੁਦ ਨੂੰ ਖਤਮ ਕਰਨ 'ਤੇ ਤੁਰੀ ਹੋਈ ਹੈ ਅਤੇ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਨ੍ਹਾਂ ਦੇ ਸਾਢੇ ਤਿੰਨ ਮਹੀਨਿਆਂ ਦੇ ਦੌਰਾਨ ਲਏ ਫੈਸਲਿਆਂ ਨੂੰ ਰੀਵਿਊ ਕੀਤਾ ਜਾਵੇਗਾ।

 

ਲੁਧਿਆਣਾ ਦੌਰੇ 'ਤੇ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਖੁਦ ਨੂੰ ਖਤਮ ਕਰਨ 'ਤੇ ਤੁਰੀ ਹੋਈ ਹੈ। ਉਨ੍ਹਾਂ ਨੇ ਕੈਬਨਿਟ 'ਚ ਸ਼ਾਮਲ ਕੀਤੇ ਜਾ ਰਹੇ ਮੰਤਰੀਆਂ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਜ਼ਿਆਦਾਤਰ ਵਿਧਾਇਕਾਂ 'ਤੇ ਘੁਟਾਲੇ ਦੇ ਦੋਸ਼ ਲੱਗੇ ਹੋਏ ਹਨ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਰਾਣਾ ਗੁਰਜੀਤ ਸਿੰਘ ਦਾ ਨਾਂ ਲਿਆ ਅਤੇ ਕਿਹਾ ਹੈ ਕਿ ਇਨ੍ਹਾਂ ਉੱਪਰ ਰੇਤੇ ਦੇ ਘੁਟਾਲੇ ਦਾ ਦੋਸ਼ ਲੱਗਿਆ ਸੀ ਅਤੇ ਇਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਸੀ। 

 

ਇਸੇ ਤਰ੍ਹਾਂ ਉਨ੍ਹਾਂ ਨੇ ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਨੂੰ ਲੈ ਕੇ ਸਵਾਲ ਵੀ ਚੁੱਕੇ। ਜਦਕਿ  ਲੁਧਿਆਣਾ ਤੋਂ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਦਾ ਸਭ ਤੋਂ ਵੱਡਾ ਘੁਟਾਲੇਬਾਜ਼ ਕਿਹਾ। ਸੁਖਬੀਰ ਨੇ ਕਿਹਾ ਕਿ ਇਨ੍ਹਾਂ ਸਾਢੇ ਤਿੰਨ ਮਹੀਨਿਆਂ ਦੌਰਾਨ ਕਾਂਗਰਸ ਪਾਰਟੀ ਦੋਵੇਂ ਹੱਥਾਂ ਨਾਲ ਸੂਬਾ ਲੁੱਟਣ ਲੱਗੀ ਹੋਈ ਹੈ, ਪਰ ਉਹ ਇਨ੍ਹਾਂ ਵਲੋਂ ਸਾਢੇ ਤਿੰਨ ਮਹੀਨਿਆਂ ਦੌਰਾਨ ਲਏ ਗਏ ਫੈਸਲਿਆਂ ਦਾ ਰੀਵਿਊ ਕਰਨਗੇ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰਬੜ ਸਟੈਂਪ ਕਰਾਰ ਦਿੱਤਾ।

 

 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904