ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੈਪਟਨ ਦੇ ਆਪਣੇ ਹੀ ਹੋਏ ਬੇਗਾਨੇ, ਲਾਏ ਵੱਡੇ-ਵੱਡੇ ਇਲਜ਼ਾਮ
ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁਲੋ ਨੇ ਨਾਜਾਇਜ਼ ਸ਼ਰਾਬ ਤਸਕਰੀ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਦੂਲੋ ਨੇ ਕਿਹਾ ਕਿ ਕੈਪਟਨ ਦੀ ਜਾਣਕਾਰੀ ਹੇਠ ਪੰਜਾਬ ਵਿੱਚ ਨਾਜਾਇਜ਼ ਸ਼ਰਾਬ ਵੇਚੀ ਜਾ ਰਹੀ ਹੈ। ਖੁਦ ਕੈਪਟਨ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।
![ਕੈਪਟਨ ਦੇ ਆਪਣੇ ਹੀ ਹੋਏ ਬੇਗਾਨੇ, ਲਾਏ ਵੱਡੇ-ਵੱਡੇ ਇਲਜ਼ਾਮ Congress Rajya Sabha member Dulo surrounded his own government, said - illegal liquor being sold under the information of Captain ਕੈਪਟਨ ਦੇ ਆਪਣੇ ਹੀ ਹੋਏ ਬੇਗਾਨੇ, ਲਾਏ ਵੱਡੇ-ਵੱਡੇ ਇਲਜ਼ਾਮ](https://static.abplive.com/wp-content/uploads/sites/5/2020/03/05015925/Captain-saab-debt.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਅਕਸਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਪਣੀ ਪਾਰਟੀ ‘ਚੋਂ ਹੀ ਉਨ੍ਹਾਂ ਖ਼ਿਲਾਫ਼ ਉੱਠਦੀਆਂ ਰਹਿੰਦੀਆਂ ਹਨ। ਕਦੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਕਦੇ ਕੋਈ ਹੋਰ ਲੀਡਰ। ਇਸ ਵਾਰ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁਲੋ ਨੇ ਨਾਜਾਇਜ਼ ਸ਼ਰਾਬ ਤਸਕਰੀ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਦੂਲੋ ਨੇ ਕਿਹਾ ਕਿ ਕੈਪਟਨ ਦੀ ਜਾਣਕਾਰੀ ਹੇਠ ਪੰਜਾਬ ਵਿੱਚ ਨਾਜਾਇਜ਼ ਸ਼ਰਾਬ ਵੇਚੀ ਜਾ ਰਹੀ ਹੈ। ਖੁਦ ਕੈਪਟਨ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।
ਦੂਲੋ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ‘ਤੇ ਐਸਆਈਟੀ ਸਥਾਪਤ ਕਰਕੇ ਮੁੱਖ ਮੰਤਰੀ ਲੋਕਾਂ ਦੀਆਂ ਅੱਖਾਂ 'ਚ ਘਟਾ ਪਾ ਰਹੇ ਹਨ ਕਿਉਂਕਿ ਇਸ ਕਮੇਟੀ ਦਾ ਚੇਅਰਮੈਨ ਸੁਖਬਿੰਦਰ ਸਿੰਘ ਸਰਕਾਰੀਆ ਬਣਾਇਆ ਗਿਆ ਹੈ, ਜੋ ਖ਼ੁਦ ਸ਼ਰਾਬ ਦਾ ਕਾਰੋਬਾਰੀ ਸੀ। ਦੂਲੋ ਨੇ ਕਿਹਾ ਕਿ ਜਦੋਂ ਮੈਂ ਆਬਕਾਰੀ ਅਤੇ ਕਰ ਮੰਤਰੀ ਹੁੰਦਾ ਸੀ ਤਾਂ ਸਰਕਾਰੀਆ ਇਕ ਠੇਕੇਦਾਰ ਵਜੋਂ ਮੈਨੂੰ ਮਿਲਣ ਆਇਆ ਕਰਦਾ ਸੀ। ਦੂਲੋ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ।
ਕੈਪਟਨ ਸਰਕਾਰ ਨੇ ਅਕਾਲੀਆਂ ਲਈ ਘੜਿਆ ਚੱਕਰਵਿਊ, ਹੁਣ ਸਭ ਦੀਆਂ ਨਜ਼ਰਾਂ ਸੁਖਬੀਰ ਬਾਦਲ ਵੱਲ
ਦੂਲੋ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਨਾਲੋਂ ਕੈਪਟਨ ਦੇ ਰਾਜ 'ਚ ਜ਼ਿਆਦਾ ਨਸ਼ਾ ਵਿਕ ਰਿਹਾ ਹੈ, ਜਦਕਿ ਕੈਪਟਨ ਨੇ 4 ਹਫ਼ਤਿਆਂ ‘ਚ ਗੁਟਖਾ ਸਾਹਿਬ ਨੂੰ ਹੱਥ ਵਿੱਚ ਲੈ ਕੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਹੈ। ਦੂਲੋ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੇਂਦਰ ਤੋਂ 80,000 ਕਰੋੜ ਰੁਪਏ ਦੀ ਮੰਗ ਕਰ ਰਹੇ ਹਨ, ਜਦਕਿ ਪੰਜਾਬ ਵਿੱਚ ਕਰੋੜਾਂ ਦੀ ਲੁੱਟ ਚੱਲ ਰਹੀ ਹੈ। ਮੁੱਖ ਮੰਤਰੀ ਦੀ ਜਾਣਕਾਰੀ ਤੋਂ ਬਗੈਰ ਗੈਰ ਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਪੰਜਾਬ ਵਿੱਚ ਨਹੀਂ ਚੱਲ ਸਕਦੀਆਂ।
ਮੌਨਸੂਨ ਦੀਆਂ ਛਹਿਬਰਾਂ, ਮੌਸਮ ਵਿਭਾਗ ਵੱਲੋਂ ਭਾਰੀ ਬਾਰਸ਼ ਦਾ ਅਲਰਟ
ਦੂਲੋ ਨੇ ਕਿਹਾ ਕਿ ਨਜਾਇਜ਼ ਸ਼ਰਾਬ ਵਪਾਰੀਆਂ ‘ਤੇ ਕਾਰਵਾਈ ਕਰਨ ਦੀ ਬਜਾਏ ਮੁੱਖ ਮੰਤਰੀ ਉਨ੍ਹਾਂ ਦੇ ਕਾਰਨਾਮੇ ਢਕਣ ਦੀ ਕੋਸ਼ਿਸ਼ ਕਰ ਰਹੇ ਹਨ। ਕੈਪਟਨ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਦੂਲੋ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੇ ਇਸ ਬਾਰੇ ਪਾਰਟੀ ਹਾਈ ਕਮਾਂਡ ਨੂੰ ਸੂਚਿਤ ਕੀਤਾ ਸੀ। ਦੂਲੋ ਨੇ ਕਿਹਾ ਕਿ ਉਨ੍ਹਾਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਸੋਨੀਆ ਗਾਂਧੀ ਨੂੰ ਇੱਕ ਪੱਤਰ ਵੀ ਲਿਖਿਆ ਹੈ ਕਿ ਪੰਜਾਬ ਨੂੰ ਕੰਟਰੋਲ ਕੀਤਾ ਜਾਵੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)