ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਕੋਈ ਵੀ ਇਸ ਅਧਿਕਾਰ ਨੂੰ ਖੋਹ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ ਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ। ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ 'ਤੇ ਫ਼ਸਲਾਂ ਦੀ ਖ਼ਰੀਦ ਕਿਸਾਨਾਂ ਦਾ ਹੱਕ ਹੈ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਦਿਵਾਉਣ ਲਈ ਹਰ ਪੱਧਰ 'ਤੇ ਅੰਦੋਲਨਾਂ ਲਈ ਮੈਦਾਨ 'ਚ ਡਟੇਗੀ।
ਹਰਿਆਣਾ ਦੇ ਮੁੱਖ ਮੰਤਰੀ ਦਾ ਕੈਪਟਨ 'ਤੇ ਪਲਟਵਾਰ, ਜ਼ਿੰਦਗੀਆਂ ਖ਼ਤਰੇ 'ਚ ਨਾ ਪਾਉਣ ਦੀ ਸਲਾਹ
ਉਨ੍ਹਾਂ ਕਿਹਾ ਕਿ ਮੋਦੀ ਅਤੇ ਕੈਪਟਨ ਵਰਗੇ ਮਾੜੇ ਸ਼ਾਸਨ ਕਾਰਨ ਹੀ ਅੱਜ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਵੇਖਣੇ ਪੈ ਰਹੇ ਹਨ। ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਬੇਹੱਦ ਕਮਜ਼ੋਰ ਸ਼ਾਸਕ ਹਨ ਅਤੇ ਜੇਕਰ ਉਹ ਲੋਕਾਂ ਦੀ ਆਵਾਜ਼ ਸਹੀ ਢੰਗ ਨਾਲ ਚੁੱਕਦੇ ਤਾਂ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਦੇਖਣੇ ਨਾ ਪੈਂਦੇ।
ਕੱਲ੍ਹ ਮਾਝੇ ਦੇ ਕਿਸਾਨ ਬੋਲਣਗੇ ਦਿੱਲੀ 'ਤੇ ਧਾਵਾ, ਜੰਗੀ ਪੱਧਰ 'ਤੇ ਤਿਆਰੀਆਂ
ਮਾਨ ਨੇ ਕਿਹਾ ਕਿ ਮੋਦੀ ਨੇ ਸਰਕਾਰ ਸਥਾਪਤੀ ਤੋਂ ਬਾਅਦ ਸਾਰੇ ਹੀ ਫ਼ੈਸਲੇ ਗ਼ਲਤ ਲਏ ਹਨ ਅਤੇ ਹੁਣ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਵੀ ਭੱਜ ਰਿਹਾ ਹੈ ਅਜਿਹੇ ਹਾਲਾਤਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਐਮਐਸਪੀ ਦੀ ਗਾਰੰਟੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਤੇ ਵਪਾਰੀ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਇਨ੍ਹਾਂ ਤੋਂ ਬਿਨਾਂ ਪੰਜਾਬ ਦਾ ਗੁਜ਼ਾਰਾ ਨਾਮੁਮਕਿਨ ਹੈ। ਇਸ ਲਈ ਇਸ ਸਮੇਂ ਲੋੜ ਹੈ ਕਿ ਇਨ੍ਹਾਂ ਤਿੰਨਾਂ ਨੂੰ ਬਚਾਇਆ ਜਾਵੇ।