Punjab News: ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਛੜੇ ਲੋਕਾਂ ਦੀ ਸਮੇਂ ਸਿਰ ਮਦਦ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।
Punjab News: ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ।
ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਨੇ ਇਸ ਨੇਕ ਕਾਰਜ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਤੇ 20 ਕੇਂਦਰੀ ਸਹਿਕਾਰੀ ਬੈਂਕਾਂ ਦੇ ਮੁਲਾਜ਼ਮ ਸਹਿਬਾਨਾਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਜੋਕਿ 39 ਲੱਖ 33 ਹਜ਼ਾਰ 913 ਰੁਪਏ ਬਣਦੀ ਸੀ..ਮੁੱਖ ਮੰਤਰੀ ਰਾਹਤ ਫੰਡ ‘ਚ ਦਾਨ ਕੀਤੀ ਗਈ…ਸਾਰੇ ਮੁਲਾਜ਼ਮ ਸਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ…ਦੁੱਖ ਸੁੱਖ ‘ਚ ਇੱਕ ਦੂਜੇ ਨਾਲ ਖੜ੍ਹਨਾ ਸਾਨੂੰ ਵਿਰਾਸਤ ‘ਚ ਹੀ ਮਿਲਿਆ ਹੈ…ਰਾਹਤ ਫੰਡ ‘ਚ ਆਇਆ ਇੱਕ ਇੱਕ ਪੈਸਾ ਪੰਜਾਬੀਆਂ ਦੀ ਬਿਹਤਰੀ ਤੇ ਭਲਾਈ ‘ਤੇ ਖਰਚਣ ਲਈ ਅਸੀਂ ਵਚਨਬੱਧ ਹਾਂ..
ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਤੇ 20 ਕੇਂਦਰੀ ਸਹਿਕਾਰੀ ਬੈਂਕਾਂ ਦੇ ਮੁਲਾਜ਼ਮ ਸਹਿਬਾਨਾਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਜੋਕਿ 39 ਲੱਖ 33 ਹਜ਼ਾਰ 913 ਰੁਪਏ ਬਣਦੀ ਸੀ..ਮੁੱਖ ਮੰਤਰੀ ਰਾਹਤ ਫੰਡ ‘ਚ ਦਾਨ ਕੀਤੀ ਗਈ…ਸਾਰੇ ਮੁਲਾਜ਼ਮ ਸਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ…ਦੁੱਖ ਸੁੱਖ ‘ਚ ਇੱਕ ਦੂਜੇ ਨਾਲ ਖੜ੍ਹਨਾ ਸਾਨੂੰ ਵਿਰਾਸਤ ‘ਚ ਹੀ ਮਿਲਿਆ… pic.twitter.com/T1ZbZJChQI
— Bhagwant Mann (@BhagwantMann) October 13, 2023
ਮੁੱਖ ਮੰਤਰੀ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਮੁਲਾਜ਼ਮਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪਛੜੇ ਲੋਕਾਂ ਦੀ ਸਮੇਂ ਸਿਰ ਮਦਦ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।