ਪੜਚੋਲ ਕਰੋ
Advertisement
Cononavirus Live Updates: ਮੋਦੀ ਦੇਸ਼ ਨੂੰ ਕਰ ਰਹੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸਵੇਰੇ 10 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਪੀਐਮਓ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਖ਼ਤਰਨਾਕ ਕੋਰੋਨਾਵਾਇਰਸ ਦੇ ਪ੍ਰਕੋਪ ਤੋਂ ਜਨਤਾ ਨੂੰ ਬਚਾਉਣ ਲਈ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਸੀ। ਕੱਲ੍ਹ ਇਸ ਲੌਕਡਾਊਨ ਦਾ ਆਖ਼ਰੀ ਦਿਨ ਹੈ। ਪ੍ਰਧਾਨ ਮੰਤਰੀ ਮੋਦੀ ਕੱਲ੍ਹ ਸਵੇਰੇ 10 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਪੀਐਮਓ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਦੋ ਹਫ਼ਤਿਆਂ ਲਈ ਵਧ ਸਕਦਾ ਹੈ ਲੌਕਡਾਊਨ:
ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਕੱਲ੍ਹ ਆਪਣੇ ਸੰਬੋਧਨ ‘ਚ ਲੌਕਡਾਊਨ ਹੋਰ ਦੋ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਕੁਝ ਖੇਤਰਾਂ ਨੂੰ ਲੌਕਡਾਊਨ ਵਿੱਚ ਵੀ ਢਿੱਲ ਦਿੱਤੀ ਜਾ ਸਕਦੀ ਹੈ। 11 ਅਪਰੈਲ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਬੈਠਕ ‘ਚ ਕਈ ਮੁੱਖ ਮੰਤਰੀਆਂ ਨੇ ਲਕੌਡਾਊਨ ਵਧਾਉਣ ਦਾ ਸਮਰਥਨ ਕੀਤਾ।
ਕਈ ਸੂਬਿਆਂ ਨੇ 30 ਅਪਰੈਲ ਤੱਕ ਵਧਾਇਆ ਲੌਕਡਾਊਨ:
ਸਿਹਤ ਮੰਤਰਾਲੇ ਮੁਤਾਬਕ ਇਸ ਸਮੇਂ ਦੇਸ਼ ਵਿੱਚ ਸੰਕਰਮਣ ਦੇ 9152 ਮਾਮਲੇ ਹਨ। ਇਸ ਦੇ ਨਾਲ ਹੀ 308 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 856 ਲੋਕ ਠੀਕ ਹੋਏ ਹਨ। ਦੇਸ਼ ‘ਚ ਸਭ ਤੋਂ ਵੱਧ ਕੇਸ ਮਹਾਰਾਸ਼ਟਰ ਵਿੱਚ ਹੋਏ ਹਨ। ਸੂਬੇ ਦੇ ਸੀਐਮ ਉਧਵ ਠਾਕਰੇ ਪਹਿਲਾਂ ਹੀ 30 ਅਪਰੈਲ ਤੱਕ ਲੌਕਡਾਊਨ ਵਧਾਉਣ ਦਾ ਐਲਾਨ ਕਰ ਚੁੱਕੇ ਹਨ। ਮਹਾਰਾਸ਼ਟਰ ਤੋਂ ਇਲਾਵਾ ਤੇਲੰਗਾਨਾ, ਪੰਜਾਬ ਅਤੇ ਓਡੀਸ਼ਾ ਨੇ ਵੀ 30 ਅਪਰੈਲ ਤੱਕ ਲੌਕਡਾਊਨ ਵਧਾ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement