ਪੜਚੋਲ ਕਰੋ

ਕਰੋਨਾ ਸੰਕਟ 'ਚ ਆਸਟਰੇਲੀਆ ਗਏ ਭਾਰਤੀ ਵਿਦਿਆਰਥੀਆਂ ਲਈ ਵੱਡਾ ਐਲਾਨ

ਆਸਟਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਕਰੋਨਾਵਾਇਰਸ ਕਾਰਨ ਸੰਕਟ ਵਿੱਚ ਘਿਰੇ ਵਿਦਿਆਰਥੀਆਂ ਲਈ ਪੈਕੇਜਾਂ ਤੇ ਗ੍ਰਾਂਟਾਂ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਆਸਟਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਕਰੋਨਾਵਾਇਰਸ ਕਾਰਨ ਸੰਕਟ ਵਿੱਚ ਘਿਰੇ ਵਿਦਿਆਰਥੀਆਂ ਲਈ ਪੈਕੇਜਾਂ ਤੇ ਗ੍ਰਾਂਟਾਂ ਦਾ ਐਲਾਨ ਕੀਤਾ ਹੈ। ਆਸਟਰੇਲੀਆ ‘ਚ ਪੜ੍ਹਦੇ ਹਜ਼ਾਰਾਂ ਕੌਮਾਂਤਰੀ ਵਿਦਿਆਰਥੀ ਭਾਰਤੀਆਂ ਸਣੇ ਤੇ ਪਾਰਟ-ਟਾਈਮ ਨੌਕਰੀਆਂ ਕਰਕੇ ਆਪਣੇ ਖਰਚੇ ਤੇ ਯੂਨੀਵਰਸਿਟੀ ਦੀਆਂ ਫੀਸਾਂ ਦਿੰਦੇ ਹਨ। ਆਸਟਰੇਲੀਆ ਸਰਕਾਰ ਵੱਲੋਂ ਐਲਾਨ ਕੀਤਾ ਸੀ ਕਿ ਇਹ ਵਿਦਿਆਰਥੀ ਕਿਸੇ ਸਮਾਜਿਕ ਸੁਰੱਖਿਆ ਫੰਡਾਂ ਦੇ ਹੱਕਦਾਰ ਨਹੀਂ ਹਨ। ਇਸ ਕਰਕੇ ਇਨ੍ਹਾਂ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹਵਾਈ ਉਡਾਣਾਂ ਰੱਦ ਹੋਣ ਕਾਰਨ ਹੋਰ ਵਧ ਗਈਆਂ। ਅਜਿਹੇ ਵਿੱਚ ਯੂਨੀਵਰਸਿਟੀਆਂ ਨੇ ਆਪਣੇ ਵਿਦਿਆਰਥੀਆਂ ਦੀ ਬਾਂਹ ਫੜੀ ਹੈ। ਮੈਲਬਰਨ ਦੀ ਡੀਕਿਨ ਯੂਨੀਵਰਸਿਟੀ ਨੇ ਸੰਕਟ ‘ਚ ਘਿਰੇ ਕੌਮਾਂਤਰੀ ਵਿਦਿਆਰਥੀਆਂ ਦੀ ਮਦਦ ਲਈ 25 ਮਿਲੀਅਨ ਆਸਟ੍ਰੇਲਿਆਈ ਡਾਲਰ ਦੇ ਪੈਕੇਜ ਦਾ ਐਲਾਨ ਕੀਤਾ। ਇਸ ਪੈਕੇਜ ਦਾ ਵਿਦੇਸ਼ੀ ਵਿਦਿਆਰਥੀ ਅਗਲੇ ਛੇ ਮਹੀਨੇ ਤਕ ਲਾਹਾ ਲੈ ਸਕਣਗੇ। ਡੀਕਿਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲਾਇਨ ਮਾਰਟਿਨ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਤੁਰੰਤ ਵਿੱਤੀ ਸਹਾਇਤਾ ਲਈ 1,200 ਤੋਂ ਵੱਧ ਅਰਜ਼ੀਆਂ ਪ੍ਰਵਾਨ ਕੀਤੀਆਂ ਹਨ ਤੇ ਸੈਂਕੜੇ ਅਰਜ਼ੀਆਂ ਵਿਚਾਰੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਆਸਟਰੇਲੀਆ ’ਚ ਕੋਵਿਡ-19 ਦੇ ਪ੍ਰਕੋਪ ਕਾਰਨ ਬੇਰੁਜ਼ਗਾਰੀ ਤੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਅਸਥਾਈ ਵੀਜ਼ਾਧਾਰਕਾਂ ਲਈ ਰੈੱਡਕਰਾਸ ਆਸਟਰੇਲੀਆ ਵੱਲੋਂ ਸਰਕਾਰ ਤੋਂ ਅਗਲੇ ਛੇ ਮਹੀਨਿਆਂ ਲਈ ਫੰਡ ਪ੍ਰਾਪਤ ਕੀਤੇ ਜਾ ਰਹੇ ਹਨ ਤਾਂ ਜੋ ਐਮਰਜੈਂਸੀ ਰਾਹਤ ਅਤੇ ਅਸਥਾਈ ਵੀਜ਼ੇ ‘ਤੇ ਆਉਣ ਵਾਲੇ ਲੋਕਾਂ ਦੀ ਮਦਦ ਹੋ ਸਕੇ। ਜਦਕਿ ਰੈੱਡਕਰਾਸ ਨੂੰ ਅਜੇ ਤੱਕ ਇਹ ਫੰਡ ਪ੍ਰਾਪਤ ਨਹੀਂ ਹੋਏ ਪਰ ਇਸ ਫੰਡ ਦੀ ਮੰਗ ਛੇਤੀ ਪੂਰੀ ਹੋਣ ਦੀ ਸੰਭਾਵਨਾ ਹੈ। ਰੈੱਡਕਰਾਸ ਦਾ ਕਹਿਣਾ ਹੈ ਕਿ ਇਹ ਵਿੱਤੀ ਸਹਾਇਤਾ, ਭੋਜਨ ਤੇ ਦਵਾਈਆਂ ਵਰਗੀਆਂ ਮੁੱਢਲੀਆਂ ਜ਼ਰੂਰਤਾਂ ਵਾਲੇ ਲੋਕਾਂ ਦੀ ਸਹਾਇਤਾ ਲਈ ਸੰਕਟਕਾਲੀਨ ਰਾਹਤ ਅਦਾਇਗੀ ਹੈ। ਇਹ ਫੰਡ ਅਸਥਾਈ ਵੀਜ਼ੇ ਵਾਲੇ ਉਨ੍ਹਾਂ ਲੋਕਾਂ ਲਈ ਹਨ, ਜਿਨ੍ਹਾਂ ਕੋਲ ਆਪਣਾ ਵਿੱਤੀ ਬਚਾਅ ਕਰਨ ਦਾ ਕੋਈ ਰਸਤਾ ਨਹੀਂ।

Education Loan Information:
Calculate Education Loan EMI

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget