ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵਧੀਆਂ ਹਨ। ਇਨ੍ਹਾਂ ਚਾਰ ਦਿਨਾਂ ‘ਚ ਪੈਟਰੋਲ ਤੇ ਡੀਜ਼ਲ ਦੀ ਕੀਮਤ ‘ਚ 2 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਂਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਵਧੇ ਭਾਅ ‘ਤੇ ਵੇਚੇ ਜਾ ਰਹੇ ਹਨ। ਦਿੱਲੀ ਵਿੱਚ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 40 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਇਹ 73.40 ਰੁਪਏ ਪ੍ਰਤੀ ਲੀਟਰ 'ਤੇ ਉਪਲੱਬਧ ਹੈ। ਇਸ ਦੇ ਨਾਲ ਹੀ ਡੀਜ਼ਲ 45 ਪੈਸੇ ਦੀ ਤੇਜ਼ੀ ਨਾਲ 71.62 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਰਿਹਾ ਹੈ।

ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ 39 ਪੈਸੇ ਵਧ ਕੇ 80.40 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 43 ਪੈਸੇ ਵਧ ਕੇ 70.35 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਪੈਟਰੋਲ 38 ਪੈਸੇ ਵਧ ਕੇ 75.36 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 40 ਪੈਸੇ ਵਧ ਕੇ 67.63 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਚੇਨਈ ‘ਚ ਬੁੱਧਵਾਰ ਨੂੰ ਪੈਟਰੋਲ 35 ਪੈਸੇ ਵਧ ਕੇ 77.43 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 39 ਪੈਸੇ ਵਧ ਕੇ 70.13 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

ਹੁਣ ਸਰਕਾਰ ਦੇਵੇਗੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਘਟੇਗਾ ਸਿਲੇਬਸ ਤੇ ਪੜ੍ਹਾਈ ਦੇ ਘੰਟੇ!

ਨੋਇਡਾ 'ਚ ਬੁੱਧਵਾਰ ਨੂੰ ਪੈਟਰੋਲ 75.69 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 65.68 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਗੁਰੂਗ੍ਰਾਮ ਦੀ ਗੱਲ ਕਰੀਏ ਤਾਂ ਇਥੇ ਬੁੱਧਵਾਰ ਨੂੰ ਪੈਟਰੋਲ 72.86 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 64.90 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਦੂਜੇ ਪਾਸੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਬੁੱਧਵਾਰ ਨੂੰ ਪੈਟਰੋਲ 77.91 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 70.55 ਰੁਪਏ ਪ੍ਰਤੀ ਲੀਟਰ ਦੇ ਵਾਧੇ ਨਾਲ ਮਿਲ ਰਿਹਾ ਹੈ।

ਜਲੰਧਰ 'ਚ ਭਿਆਨਕ ਹਾਦਸਾ, ਕਾਰ 'ਤੇ ਪਲਟਿਆ ਗੈਸ ਨਾਲ ਭਰਿਆ ਟੈਂਕਰ

ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਬੁੱਧਵਾਰ ਨੂੰ ਪੈਟਰੋਲ 80.10 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 72.55 ਰੁਪਏ ਪ੍ਰਤੀ ਲੀਟਰ ਦੇ ਵਾਧੇ 'ਤੇ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਪੈਟਰੋਲ 75.59 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 65.60 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ