ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 12 ਦਿਨਾਂ ‘ਚ ਲਗਪਗ ਦੁੱਗਣੀ ਹੋ ਗਈ ਹੈ। ਸੂਬੇ ‘ਚ ਸੱਤ ਨਵੇਂ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਪੰਜ ਪਟਿਆਲਾ ਤੇ ਇੱਕ-ਇੱਕ ਕੇਸ ਮੁਹਾਲੀ ਤੇ ਜਲੰਧਰ ‘ਚ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਪੌਜ਼ੇਵਿਟ ਮਰੀਜ਼ਾਂ ਦੀ ਕੁੱਲ ਗਿਣਤੀ 251 ਤੱਕ ਪਹੁੰਚ ਗਈ ਹੈ। 9 ਅਪ੍ਰੈਲ ਨੂੰ ਪੰਜਾਬ ‘ਚ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 131 ਸੀ।


ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੇ ਪ੍ਰਾਈਵੇਟ ਹਸਪਤਾਲ ‘ਚ ਇੱਕ ਡਾਕਟਰ ਸਣੇ ਪੰਜ ਲੋਕ ਸੰਕਰਮਿਤ ਪਾਏ ਗਏ। ਸਾਰੇ ਪਹਿਲੇ ਕੋਰੋਨਾ ਪੀੜਤ ਬਜ਼ੁਰਗ ਔਰਤ ਤੇ ਉਸ ਦੇ ਪਰਿਵਾਰ ਦੇ ਸੰਪਰਕ ‘ਚ ਆਏ। ਇਸ ਡਾਕਟਰ ਕੋਲ ਔਰਤ ਦੇ ਪਰਿਵਾਰ ਦਾ ਇਲਾਜ ਚੱਲ ਰਿਹਾ ਸੀ। ਹਸਪਤਾਲ ਸੀਲ ਕਰ ਦਿੱਤਾ ਗਿਆ ਹੈ। ਹੁਣ ਸਿਹਤ ਵਿਭਾਗ ਡਾਕਟਰਾਂ, ਉਨ੍ਹਾਂ ਦੇ ਸਟਾਫ ਮੈਂਬਰਾਂ ਤੇ ਪਰਿਵਾਰਕ ਮੈਂਬਰਾਂ ਤੋਂ ਵੀ ਸੈਂਪਲ ਲਵੇਗਾ।

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਅਨੁਸਾਰ ਰਾਜਪੁਰਾ ਦੀ ਔਰਤ ਦੇ ਪਰਿਵਾਰ ਦੇ ਛੇ ਮੈਂਬਰ ਪੌਜ਼ੇਟਿਵ ਆਏ ਹਨ। ਹੁਣ ਜ਼ਿਲੇ ‘ਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 31 ਹੋ ਗਈ ਹੈ। ਇਸ ਦੇ ਨਾਲ ਹੀ ਜਲੰਧਰ ‘ਚ 48 ਸਕਾਰਾਤਮਕ ਹੋ ਗਏ ਹਨ। ਇਸ ਦੇ ਨਾਲ ਹੀ ਮੁਹਾਲੀ ਦੇ ਨਵਾਂ ਗਾਓਂ ‘ਚ 25 ਸਾਲਾ ਨੌਜਵਾਨਾਂ ਦੀ ਸਕਾਰਾਤਮਕ ਰਿਪੋਰਟ ਆਉਣ ਕਾਰਨ ਜ਼ਿਲ੍ਹੇ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 62 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ :