Coronavirus: ਮਾਰੂ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। 212 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 88,202 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ 5,314 ਵਧੀ ਹੈ।


ਵਰਲਡ ਮੀਟਰ ਅਨੁਸਾਰ ਵਿਸ਼ਵ ਭਰ ਵਿੱਚ ਹੁਣ ਤੱਕ 44 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 2 ਲੱਖ 97 ਹਜ਼ਾਰ 765 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ।

ਇਸ ਦੇ ਨਾਲ ਹੀ 16 ਲੱਖ 57 ਹਜ਼ਾਰ 716 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ ਲਗਭਗ 72 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ ਦਸ ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਭਗ 3.2 ਮਿਲੀਅਨ ਹੈ।

ਕੋਰੋਨਾ ਨੂੰ ਲੈ ਕੇ WHO ਦੀ ਵੱਡੀ ਚੇਤਾਵਨੀ! ਹੋ ਸਕਦਾ ਹੈ ਵਾਇਰਸ ਕਦੇ ਜਾਵੇ ਹੀ ਨਾ

ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ?

ਦੁਨੀਆ ਭਰ ਦੇ ਕੁੱਲ ਕੇਸਾਂ ‘ਚੋਂ ਇਕ ਤਿਹਾਈ ਅਮਰੀਕਾ ‘ਚ ਰਿਪੋਰਟ ਕੀਤੇ ਗਏ ਹਨ ਅਤੇ ਇਕ ਤਿਹਾਈ ਤੋਂ ਜ਼ਿਆਦਾ ਮੌਤਾਂ ਵੀ ਅਮਰੀਕਾ ‘ਚ ਹੋਈਆਂ ਹਨ। ਕੋਰੋਨਾ ਨੇ ਅਮਰੀਕਾ ਤੋਂ ਬਾਅਦ ਯੂਕੇ ‘ਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ ਕੁੱਲ 229,705 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ, ਉਨ੍ਹਾਂ ਦੀ ਮੌਤ 33,186 ਹੈ। ਜਦੋਂ ਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਸਪੇਨ ਅਤੇ ਰੂਸ ਦੇ ਮੁਕਾਬਲੇ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਇਰਾਨ, ਚੀਨ, ਬ੍ਰਾਜ਼ੀਲ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ।

• ਅਮਰੀਕਾ: ਕੇਸ - 1,430,348, ਮੌਤਾਂ - 85,197

• ਸਪੇਨ: ਕੇਸ - 271,095, ਮੌਤਾਂ - 27,104

• ਰੂਸ: ਕੇਸ - 242,271, ਮੌਤਾਂ - 2,212

• ਯੂਕੇ: ਕੇਸ - 229,705, ਮੌਤਾਂ - 33,186

• ਇਟਲੀ: ਕੇਸ - 222,104, ਮੌਤਾਂ - 31,106

• ਬ੍ਰਾਜ਼ੀਲ: ਕੇਸ - 189,157, ਮੌਤਾਂ - 13,158

• ਫਰਾਂਸ: ਕੇਸ - 178,060, ਮੌਤਾਂ - 27,074

• ਜਰਮਨੀ: ਕੇਸ - 174,098, ਮੌਤਾਂ - 7,861

• ਤੁਰਕੀ: ਕੇਸ - 143,114, ਮੌਤਾਂ - 3,952

• ਈਰਾਨ: ਕੇਸ - 112,725, ਮੌਤਾਂ - 6,783

• ਚੀਨ: ਕੇਸ - 82,926, ਮੌਤਾਂ - 4,633

ਕੋਰੋਨਾਵਾਇਰਸ ਨੇ ਦੁਨੀਆ ਦੀ ਅਰਥਵਿਵਸਥਾ ਨੂੰ ਲਾਇਆ 640691.75 ਅਰਬ ਰੁਪਏ ਦਾ ਚੂਨਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ