ਕੋਰੋਨਾ ਮਰੀਜ਼ ਨੇ ਹਸਪਤਾਲ ਦੀ ਦੂਜੀ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਏਬੀਪੀ ਸਾਂਝਾ | 17 Aug 2020 04:27 PM (IST)
ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਪੌਜ਼ੇਟਿਵ ਮਰੀਜ਼ ਨੇ ਹਸਪਤਾਲ ਦੀ ਦੂਸਰੀ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। 45 ਸਾਲਾ ਮ੍ਰਿਤਕ ਤਰਨ ਤਾਰਨ ਦੇ ਭਿੱਖੀਵਿੰਡ ਦਾ ਰਹਿਣ ਵਾਲਾ ਸੀ। 15 ਤਰੀਕ ਨੂੰ ਹੀ ਉਹ ਕੋਰੋਨਾ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਹੋਇਆ ਸੀ।
ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਪੌਜ਼ੇਟਿਵ ਮਰੀਜ਼ ਨੇ ਹਸਪਤਾਲ ਦੀ ਦੂਸਰੀ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। 45 ਸਾਲਾ ਮ੍ਰਿਤਕ ਤਰਨ ਤਾਰਨ ਦੇ ਭਿੱਖੀਵਿੰਡ ਦਾ ਰਹਿਣ ਵਾਲਾ ਸੀ। 15 ਤਰੀਕ ਨੂੰ ਹੀ ਉਹ ਕੋਰੋਨਾ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਹੋਇਆ ਸੀ। ਅੱਜ ਸਵੇਰੇ ਉਸ ਵੱਲੋਂ ਹਸਪਤਾਲ ਦੀ ਦੂਸਰੀ ਮੰਜ਼ਲ 'ਤੇ ਸਥਿਤ ਕੋਰੋਨਾ ਆਈਸੋਲੇਸ਼ਨ ਵਾਰਡ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਡਾਕਟਰ ਨੇ ਦੱਸਿਆ ਕਿ ਮ੍ਰਿਤਕ ਅਫੀਮ ਤੇ ਹੋਰ ਨਸ਼ੇ ਦਾ ਆਦੀ ਸੀ ਤੇ ਡਾਕਟਰਾਂ ਨੂੰ ਕਹਿੰਦਾ ਸੀ ਕਿ ਉਸ ਨੂੰ ਨੀਂਦ ਨਹੀਂ ਆਉਂਦੀ। ਕੱਲ੍ਹ ਸ਼ਾਮ ਨੂੰ ਡਾਕਟਰਾਂ ਵੱਲੋਂ ਉਸ ਦਾ ਚੈੱਕਅਪ ਕੀਤਾ ਗਿਆ ਸੀ। ਕੁਝ ਹਾਲਤ ਠੀਕ ਨਾ ਹੋਣ ਕਰਕੇ ਆਕਸੀਜ਼ਨ ਵੀ ਲਾਈ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਡਾਕਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਵੱਲੋਂ ਅਜਿਹਾ ਕਿਉਂ ਕੀਤਾ ਗਿਆ।