ਨਵੀਂ ਦਿੱਲੀ: ਸਨਿੱਚਰਵਾਰ ਨੂੰ ਦੇਸ਼ ਵਿੱਚ 58,562 ਕੋਰੋਨਾ ਦੇ ਮਰੀਜ਼ ਪਾਏ ਗਏ, 87,493 ਲੋਕ ਠੀਕ ਹੋਏ ਤੇ 1,537 ਦੀ ਮੌਤ ਹੋ ਗਈ। ਇਸ ਤਰ੍ਹਾਂ, ਐਕਟਿਵ ਮਾਮਲਿਆਂ ਭਾਵ ਹਸਪਤਾਲਾਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 30,518 ਦੀ ਗਿਰਾਵਟ ਦਰਜ ਕੀਤੀ ਗਈ। ਇਹ ਕੁਝ ਰਾਹਤ ਵਾਲੀ ਗੱਲ ਹੈ ਕਿ 24 ਘੰਟਿਆਂ ਵਿੱਚ ਪਾਏ ਗਏ ਨਵੇਂ ਮਾਮਲਿਆਂ ਦੀ ਗਿਣਤੀ ਪਿਛਲੇ 81 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 30 ਮਾਰਚ ਨੂੰ 53,237 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਸੀ।  ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਤਾਜ਼ਾ ਅੰਕੜੇਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ:    58,562ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ ਮਰੀਜ਼:  87,493ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤ:               1537ਹੁਣ ਤੱਕ ਕੁੱਲ ਪ੍ਰਭਾਵਿਤ:                          2.98 ਕਰੋੜਹੁਣ ਤਕ ਠੀਕ:                                    2.87 ਕਰੋੜਹੁਣ ਤੱਕ ਕੁੱਲ ਮੌਤਾਂ:                               3.86 ਲੱਖ ਇਸ ਸਮੇਂ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ:   7.24 ਲੱਖ  10 ਰਾਜਾਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂਦੇਸ਼ ਦੇ 10 ਰਾਜਾਂ ਵਿੱਚ ਪੂਰਨ ਲੌਕਡਾਊਨ ਹੋਣ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ, ਓਡੀਸ਼ਾ, ਕਰਨਾਟਕ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਪਿਛਲੇ ਸਾਲ ਦੇ ਲੌਕਡਾਊਨ ਵਾਂਗ ਇੱਥੇ ਐਤਕੀਂ ਵੀ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।   21 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸਾਂ ਵਿੱਚ ਅੰਸ਼ਕ ਲੌਕਡਾਊਨਦੇਸ਼ ਦੇ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਊਨ ਹੈ। ਭਾਵ ਇਥੇ ਕੁਝ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ਵਿੱਚ ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ ਤੇ ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।   ਤੇਲੰਗਾਨਾ ਲੌਕਡਾਊਨ ਪੂਰੀ ਤਰ੍ਹਾਂ ਹਟਾਉਣ ਵਾਲਾ ਪਹਿਲਾ ਰਾਜਇਸ ਦੌਰਾਨ, ਤੇਲੰਗਾਨਾ ਸਰਕਾਰ ਨੇ ਐਤਵਾਰ ਤੋਂ ਰਾਜ ਵਿੱਚ ਤਾਲਾਬੰਦੀ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਫੈਸਲਾ ਪਿਛਲੇ ਦਿਨੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਤਰ੍ਹਾਂ, ਤੇਲੰਗਾਨਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਲੌਕਡਾਊਨ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਕਿਸੇ ਵੀ ਤਰਾਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਇੱਥੇ ਇਕ ਜੁਲਾਈ ਤੋਂ ਸਕੂਲ ਵੀ ਖੋਲ੍ਹੇ ਜਾਣਗੇ।