ਨਵੀਂ ਦਿੱਲੀ: ਪੂਰੇ ਦੇਸ਼ 'ਚ ਅੱਜ ਸ਼ਨੀਵਾਰ ਤੋਂ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਪਹਿਲੇ ਦਿਨ 1 ਲੱਖ 91 ਹਜ਼ਾਰ 181 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ। ਟੀਕਾਕਰਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਹੋਣ ਦੇ ਕੋਈ ਕੇਸ ਸਾਹਮਣੇ ਨਹੀਂ ਆਏ ਹਨ।
ਦੇਸ਼ ਭਰ ਵਿੱਚ ਟੀਕਾਕਰਨ ਬਾਰੇ ਜਾਣਕਾਰੀ ਦਿੰਦਿਆਂ ਮੰਤਰਾਲੇ ਨੇ ਕਿਹਾ ਕਿ 3351 ਕੇਂਦਰਾਂ 'ਤੇ ਸੀਰਮ ਇੰਸਟੀਚਿਊਟ ਦੀ ਕੋਵਿਸ਼ਿਲਡ ਅਤੇ ਭਾਰਤ ਬਾਇਓਟੈਕ ਦੀ ਕੋਵੈਕਸਿਨ ਲਗਾਈ ਗਈ। ਮੰਤਰਾਲੇ ਨੇ ਕਿਹਾ ਕਿ ਕੋਵਿਸ਼ਿਲਡ ਸਾਰੇ ਰਾਜਾਂ ਨੂੰ ਦਿੱਤੀ ਗਈ ਸੀ ਅਤੇ ਕੋਵੈਕਸਿਨ 12 ਰਾਜਾਂ ਨੂੰ ਦਿੱਤੀ ਗਈ ਸੀ। ਪਹਿਲੇ ਦਿਨ ਟੀਕਾਕਰਣ 'ਚ 16 ਹਜ਼ਾਰ 755 ਟੀਕੇ ਲਗਾਉਣ ਵਾਲਿਆਂ ਨੇ ਹਿੱਸਾ ਲਿਆ। ਦਿੱਲੀ 'ਚ 3,403 ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਗਿਆ।
ਜੇ ਕੋਵੈਕਸੀਨ ਦੇ ਟੀਕੇ ਦਾ ਹੋਇਆ ਸਾਈਡ ਇਫੈਕਟ ਤਾਂ ਕੰਪਨੀ ਦੇਵੇਗੀ ਮੁਆਵਜ਼ਾ, ਭਾਰਤ ਬਾਇਓਟੈਕ ਦਾ ਐਲਾਨ
ਇਸ ਦੌਰਾਨ ਸ਼ਨੀਵਾਰ ਸ਼ਾਮ ਛੇ ਵਜੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਟੀਕੇ ਬਾਰੇ ਕਿਸੇ ਭਰਮ 'ਚ ਨਾ ਪਵੋ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਕਿ ਮੈਡੀਕਲ ਵੈਕਸੀਨ ਦੇ ਨਾਲ-ਨਾਲ ਗਾਈਡਲਾਈਨਜ਼ ਦਾ ਪਾਲਣ ਕਰਨਾ ਵੀ ਬਹੁਤ ਮਹੱਤਵਪੂਰਨ ਹੈ। ਗਲਤ ਪ੍ਰਚਾਰ ਤੋਂ ਪ੍ਰਭਾਵਿਤ ਨਾ ਹੋਵੋ। ਉਨ੍ਹਾਂ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਸੋਸ਼ਲ ਡਿਸਟੇਨਸਿੰਗ ਬਹੁਤ ਜ਼ਰੂਰੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Election Results 2024
(Source: ECI/ABP News/ABP Majha)
ਪਹਿਲੇ ਦਿਨ 2 ਲੱਖ ਦੇ ਕਰੀਬ ਲੋਕਾਂ ਨੂੰ ਲੱਗੀ ਵੈਕਸੀਨ, ਕੇਂਦਰੀ ਸਿਹਤ ਮੰਤਰੀ ਨੇ ਕਹੀ ਵੱਡੀ ਗੱਲ
ਏਬੀਪੀ ਸਾਂਝਾ
Updated at:
16 Jan 2021 08:44 PM (IST)
ਪੂਰੇ ਦੇਸ਼ 'ਚ ਅੱਜ ਸ਼ਨੀਵਾਰ ਤੋਂ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਪਹਿਲੇ ਦਿਨ 1 ਲੱਖ 91 ਹਜ਼ਾਰ 181 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ। ਟੀਕਾਕਰਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਹੋਣ ਦੇ ਕੋਈ ਕੇਸ ਸਾਹਮਣੇ ਨਹੀਂ ਆਏ ਹਨ।
- - - - - - - - - Advertisement - - - - - - - - -