ਅੰਮ੍ਰਿਤਸਰ: ਪੰਜਾਬ ਵਿੱਚ ਕੋਵਿਡ ਵੈਕਸੀਨ ਖਤਮ ਹੋ ਗਈ ਹੈ। ਅੱਜ ਅੰਮ੍ਰਿਤਸਰ ਵਿੱਚ ਵੈਕਸੀਨ ਲਵਾਉਣ ਆਏ ਸਥਾਨਕ ਨਿਵਾਸੀਆਂ ਨੂੰ ਵਾਪਸ ਜਾਣਾ ਪੈ ਰਿਹਾ ਹੈ। ਇਸ ਲਈ ਉਹ ਸਰਕਾਰ ਨੂੰ ਕੋਸਦੇ ਨਜ਼ਰ ਆਏ। ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ 3-4 ਦਿਨਾਂ ਤੋਂ ਵੈਕਸੀਨ ਲਵਾਉਣ ਲਈ ਸਿਵਲ ਹਸਪਤਾਲ ਦੇ ਚੱਕਰ ਲਾ ਰਹੇ ਹਨ, ਪਰ ਹਸਪਤਾਲ ਦਾ ਸਟਾਫ ਵੈਕਸੀਨ ਖਤਮ ਹੋਣ ਦੀ ਗੱਲ ਕਹਿ ਰਿਹਾ ਹੈ। ਸਰਕਾਰ ਨੂੰ ਵੈਕਸੀਨ ਦਾ ਇੰਤਜ਼ਾਮ ਪਹਿਲਾਂ ਕਰਨਾ ਚਾਹੀਦਾ ਸੀ ਨਾ ਕਿ ਖਤਮ ਹੋਣ ਤੋਂ ਬਾਅਦ। ਇਸ ਨਾਲ ਮਹਾਮਾਰੀ ਹੋਰ ਫੈਲ ਸਕਦੀ ਹੈ।


 


ਕੁਝ ਲੋਕਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੈਕਸੀਨ ਇੰਜੈਕਸ਼ਨ ਲਵਾ ਚੁੱਕੇ ਹਨ ਤੇ ਦੂਸਰਾ ਇੰਜੈਕਸ਼ਨ ਲਵਾਉਣ ਲਈ ਸਿਵਲ ਹਸਪਤਾਲ ਦੇ ਚੱਕਰ ਲਾ ਰਹੇ ਹਨ। ਜੇਕਰ ਉਨ੍ਹਾਂ ਨੂੰ ਦੂਸਰਾ ਇੰਜੈਕਸ਼ਨ ਨਾ ਲੱਗਾ ਤਾਂ ਪਹਿਲੀ ਡੋਜ਼ ਵੀ ਬੇਕਾਰ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਕੋਵਿਡ ਕਾਰਨ ਕਾਫੀ ਡਰ ਵਾਲਾ ਮਾਹੌਲ ਬਣਿਆ ਹੋਇਆ ਹੈ। ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਲਈ ਕੋਵਿਡ ਵੈਕਸੀਨ ਦਾ ਜਲਦ ਇੰਤਜ਼ਾਮ ਕਰਨਾ ਚਾਹੀਦਾ ਹੈ।


 


ਉੱਥੇ ਹੀ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕੱਲ੍ਹ ਤੋਂ ਹੀ ਉਨ੍ਹਾਂ ਕੋਲ ਕੋਵਿਡ ਵੈਕਸੀਨ ਖਤਮ ਹੋ ਗਈ ਹੈ ਤੇ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ 350-400 ਲੋਕਾਂ ਨੂੰ ਸਿਵਲ ਹਸਪਤਾਲ ਵਿੱਚ ਦੋ ਸ਼ਿਫਟ ਵਿੱਚ ਸਟਾਫ ਵੱਲੋਂ ਵੈਕਸੀਨ ਲਾਈ ਜਾ ਰਹੀ ਸੀ, ਪਰ ਹੁਣ ਵੈਕਸੀਨ ਖਤਮ ਹੋ ਗਈ ਹੈ। ਕੱਲ੍ਹ ਸਵੇਰ ਤੱਕ ਵੈਕਸੀਨ ਆ ਜਾਵੇਗੀ। ਆਕਸੀਜ਼ਨ ਦੀ ਕਮੀ 'ਤੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਕੋਵਿਡ ਮਰੀਜ਼ਾਂ ਦਾ ਇਲਾਜ ਨਹੀਂ ਹੈ ਪਰ ਸਿਵਲ ਹਸਪਤਾਲ ਵਿੱਚ ਆਕਸੀਜ਼ਨ ਦੀ ਕੋਈ ਕਮੀ ਨਹੀਂ।


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904