ਪੜਚੋਲ ਕਰੋ
Advertisement
ਕੋਰੋਨਾ ਵਾਇਰਸ ਦੇ ਕਹਿਰ ਮਗਰੋਂ ਚੀਨ 'ਚ ਫਸੇ ਭਾਰਤੀਆਂ ਨੂੰ ਕੱਢੇਗੀ ਸਰਕਾਰ
ਭਾਰਤ ਸਰਕਾਰ ਨੇ ਚੀਨ 'ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਮੰਗਲਵਾਰ ਦੁਪਹਿਰ ਨੂੰ ਵਿਦੇਸ਼ ਮੰਤਰਾਲੇ ਦੇ ਟਵੀਟ ਰਾਹੀਂ ਦਿੱਤੀ।
ਨਵੀਂ ਦਿੱਲੀ: ਚੀਨ ਤੋਂ ਫੈਲੇ ਕੋਰੋਨਾ ਵਾਇਰਸ ਬਾਰੇ ਦੁਨੀਆ ਭਰ 'ਚ ਅਲਰਟ ਜਾਰੀ ਕੀਤਾ ਗਿਆ ਹੈ ਤੇ ਭਾਰਤ ਵੀ ਇਸ ਦਾ ਸ਼ਿਕਾਰ ਹੋ ਰਿਹਾ ਹੈ। ਭਾਰਤ ਸਰਕਾਰ ਨੇ ਚੀਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਬਿਆਨ 'ਚ ਕਿਹਾ ਕਿ ਚੀਨ ਵਿੱਚ ਮੌਜੂਦ ਭਾਰਤੀਆਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇਗਾ, ਇਸ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਚੀਨ ਦੇ ਹੁਬਈ ਪ੍ਰਾਂਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਸਾਰੇ ਭਾਰਤੀ ਨਾਗਰਿਕਾਂ ਨੂੰ ਹਟਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਬੀਜਿੰਗ 'ਚ ਸਾਡੀ ਟੀਮ ਚੀਨੀ ਸਰਕਾਰ ਦੇ ਸੰਪਰਕ 'ਚ ਹੈ ਤੇ ਭਾਰਤੀ ਨਾਗਰਿਕਾਂ ਤੋਂ ਅਪਡੇਟ ਲੈ ਰਹੀ ਹੈ। ਅਸੀਂ ਇਸ ਮੁੱਦੇ 'ਤੇ ਲਗਾਤਾਰ ਅਪਡੇਟ ਦਿੰਦੇ ਰਹਾਂਗੇ।⚠️ #CoronaVirusOutbreak Update We have begun the process to prepare for evacuation of Indian nationals affected by the situation arising out of nCorona-2019 virus outbreak in Hubei Province, China. (1/2)
— Raveesh Kumar (@MEAIndia) January 28, 2020
ਏਅਰ ਇੰਡੀਆ ਵੱਲੋਂ ਬੋਇੰਗ 747 ਨੂੰ ਸਟੈਂਡਬਾਏ 'ਤੇ ਰੱਖਿਆ ਗਿਆ ਹੈ, ਹੁਣ ਭਾਰਤੀਆਂ ਨੂੰ ਕੱਢਣ ਦੀ ਪ੍ਰਕਿਰਿਆ ਸਰਕਾਰ ਦੇ ਆਦੇਸ਼ ਤੋਂ ਬਾਅਦ ਸ਼ੁਰੂ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਲਗਪਗ 250 ਭਾਰਤੀ ਵਿਦਿਆਰਥੀ ਚੀਨ 'ਚ ਫਸੇ ਹੋਏ ਹਨ, ਜਿਨ੍ਹਾਂ ਨੂੰ ਵਾਪਸ ਦੇਸ਼ ਲਿਆਂਦਾ ਜਾਵੇਗਾ। ਚੀਨ ਦੇ ਹੁਬੇਈ ਪ੍ਰਾਂਤ 'ਚ ਫਸੇ ਸਾਰੇ ਭਾਰਤੀ ਨਾਗਰਿਕਾਂ ਲਈ ਭਾਰਤ ਸਰਕਾਰ ਵੱਲੋਂ ਤਿੰਨ ਹਾਟਲਾਈਨ ਨੰਬਰ ਜਾਰੀ ਕੀਤੇ ਗਏ ਹਨ, ਜੇਕਰ ਕਿਸੇ ਵਿਅਕਤੀ ਦਾ ਪਾਸਪੋਰਟ ਚੀਨੀ ਸਰਕਾਰ ਕੋਲ ਜਮਾਂ ਹੈ, ਤਾਂ ਉਹ ਤੁਰੰਤ ਇਨ੍ਹਾਂ ਨੰਬਰਾਂ 'ਤੇ ਕਾਲ ਕਰ ਸਕਦੇ ਹਨ ਤੇ ਮਦਦ ਲੈ ਸਕਦੇ ਹਨ।In addition to the three hotlines (+8618610952903, +8618612083629, +8618612083617) @EOIBeijing has also opened a dedicated email ID helpdesk.beijing@mea.gov.in to deal with the ongoing emergency. @MEAIndia @DrSJaishankar @SecretaryCPVOIA @VikramMisri @CPVIndia
— India in China (@EOIBeijing) January 27, 2020
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement