ਪੜਚੋਲ ਕਰੋ
Advertisement
ਦੇਸ਼ ‘ਚ ਕੋਰੋਨਾ ਦੇ ਟੁੱਟ ਰਹੇ ਰਿਕਾਰਡ, 4 ਲੱਖ ਦੇ ਨਜ਼ਦੀਕ ਪਹੁੰਚੀ ਮਰੀਜ਼ਾਂ ਦੀ ਗਿਣਤੀ, 13 ਹਜ਼ਾਰ ਮੌਤਾਂ
ਦੇਸ਼ ਵਿੱਚ ਹੁਣ ਤੱਕ 3 ਲੱਖ 95 ਹਜ਼ਾਰ 48 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 12948 ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਲੱਖ 13 ਹਜ਼ਾਰ 830 ਵਿਅਕਤੀ ਰਾਜ਼ੀ ਵੀ ਹੋ ਚੁੱਕੇ ਹਨ।
ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਤਿੰਨ ਲੱਖ 95 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 3 ਲੱਖ 95 ਹਜ਼ਾਰ 48 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 12948 ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਲੱਖ 13 ਹਜ਼ਾਰ 830 ਵਿਅਕਤੀ ਰਾਜ਼ੀ ਵੀ ਹੋ ਚੁੱਕੇ ਹਨ।
ਵਿਸ਼ਵ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਭਾਰਤ:
ਸ਼ੁੱਕਰਵਾਰ ਨੂੰ ਭਾਰਤ ਬ੍ਰਿਟੇਨ ਨੂੰ ਪਛਾੜ ਗਿਆ ਅਤੇ ਕੋਰੋਨਾ ਦੀ ਲਾਗ ਦੀ ਗਿਣਤੀ ਅਨੁਸਾਰ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਬਣ ਗਿਆ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ, ਭਾਰਤ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ‘ਚ ਚੌਥੇ ਸਥਾਨ 'ਤੇ ਹੈ।
ਰਾਜ ਸਭਾ ਚੋਣਾਂ ‘ਚ ਕਿਸ ਦੀ ਹੋਈ ਬੱਲੇ-ਬੱਲੇ, ਜਾਣੋ ਨਤੀਜੇ
ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,296,809), ਬ੍ਰਾਜ਼ੀਲ (1,038,568), ਰੂਸ (569,063) ‘ਚ ਹਨ। ਇਸ ਦੇ ਨਾਲ ਹੀ ਭਾਰਤ ‘ਚ ਵੱਧ ਰਹੇ ਕੇਸਾਂ ਦੀ ਰਫਤਾਰ ਵਿਸ਼ਵ ‘ਚ ਚੌਥੇ ਨੰਬਰ 'ਤੇ ਬਣੀ ਹੋਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ ‘ਚ ਭਾਰਤ ‘ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ।
ਕੋਰੋਨਾ 'ਤੇ ਅਸਰਦਾਰ ਸਾਬਤ ਹੋਈ ਇਹ ਦੇਸੀ ਦਵਾਈ, ਖੋਜ 'ਚ ਹੈਰਾਨੀਜਨਕ ਖੁਲਾਸੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 14 ਹਜ਼ਾਰ 516 ਨਵੇਂ ਕੇਸ ਸਾਹਮਣੇ ਆਏ ਅਤੇ 375 ਮੌਤਾਂ ਹੋਈਆਂ।
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement