ਪਵਨਪ੍ਰੀਤ ਕੌਰ ਦੀ ਰਿਪੋਰਟ

ਚੰਡੀਗੜ੍ਹ: ਲੌਕਡਾਊਨ 'ਚ ਖੁੱਲ੍ਹ ਮਿਲਦਿਆਂ ਹੀ ਲੋਕਾਂ ਨੇ ਲਾਪ੍ਰਵਾਹੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਤੀਜੇ ਵਜੋਂ ਕੋਰੋਨਾ ਨੇ ਦੁਬਾਰਾ ਆਪਣਾ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾਵਾਇਰਸ ਨਾਲ 31 ਲੋਕਾਂ ਦੀ ਮੌਤ ਹੋ ਗਈ। ਇਸ ਮਹੀਨੇ ਹੋਈਆਂ ਮੌਤਾਂ 'ਚ ਇਹ ਅੰਕੜਾ ਸਭ ਤੋਂ ਵੱਧ ਹੈ। ਇਸ ਦੌਰਾਨ 799 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ।


ਕੋਰੋਨਾ ਕੇਸਾਂ 'ਚ ਇਜ਼ਾਫ਼ੇ ਦਾ ਇੱਕ ਕਾਰਨ ਵੱਧ ਰਹੀ ਠੰਡ ਵੀ ਮੰਨਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਜਿਲ੍ਹੇ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਅਤੇ ਰਾਜ ਵਿੱਚ 177 ਲੋਕ ਸੰਕਰਮਿਤ ਪਾਏ ਗਏ। ਅਕਤੂਬਰ 'ਚ ਸੰਕਰਮਿਤ ਲੋਕਾਂ ਦੀ ਗਿਣਤੀ 'ਚ ਕਮੀ ਆਈ ਸੀ, ਜੇ ਕੇਸ ਵਧਣੇ ਸ਼ੁਰੂ ਹੋ ਜਾਂਦੇ ਹਨ ਤਾਂ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ। ਅਜਿਹੀ ਸਥਿਤੀ 'ਚ ਸਿਹਤ ਵਿਭਾਗ 'ਚ ਕੋਰੋਨਾਵਾਇਰਸ ਦੇ ਮਾਮਲਿਆਂ ਵਿਚ ਚਿੰਤਾ ਵੱਧ ਗਈ ਹੈ।




ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਰਾਜ 'ਚ ਕੋਰੋਨਾ ਦੀ ਸਥਿਤੀ ਖ਼ਰਾਬ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਹੈ। ਹਾਲ ਹੀ ਵਿੱਚ ਅਧਿਕਾਰੀਆਂ ਨਾਲ ਇੱਕ ਮੁਲਾਕਾਤ ਵਿੱਚ ਉਨ੍ਹਾਂ ਇੱਕ ਵਿਸ਼ੇਸ਼ ਜ਼ਿਕਰ ਕੀਤਾ ਸੀ ਕਿ ਕੋਰੋਨਾ ਦਾ ਅਗਲਾ ਪੜਾਅ ਘਾਤਕ ਹੋ ਸਕਦਾ ਹੈ, ਇਸ ਲਈ ਸਿਹਤ ਵਿਭਾਗ ਨੂੰ ਇਸ ਦੀ ਤਿਆਰੀ ਪਹਿਲਾਂ ਤੋਂ ਕਰ ਲੈਣੀ ਚਾਹੀਦੀ ਹੈ।




ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਜਲੰਧਰ ਤੋਂ ਇਲਾਵਾ ਬਠਿੰਡਾ ਵਿੱਚ 152, ਪਟਿਆਲੇ ਵਿੱਚ 112 ਤੇ ਮੁਹਾਲੀ ਜ਼ਿਲ੍ਹੇ ਵਿੱਚ 88 ਲੋਕ ਸੰਕਰਮਿਤ ਹੋਏ ਹਨ। ਇਸੇ ਤਰ੍ਹਾਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਕਾਰਨ ਕ੍ਰਮਵਾਰ ਤਿੰਨ, ਤਿੰਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ। ਰਾਜ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਵੀ ਵਧ ਕੇ 4312 ਹੋ ਗਈ ਹੈ। ਹਾਲਾਂਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਵਿੱਚ ਉਨ੍ਹਾਂ ਦੀ ਗਿਣਤੀ 4458 ਦੱਸੀ ਜਾ ਰਹੀ ਹੈ। ਇਹ ਫਰਕ ਇਸ ਤੱਥ ਦੇ ਕਾਰਨ ਹੈ ਕਿ ਸ਼ਨੀਵਾਰ ਨੂੰ ਦੀਵਾਲੀ ਕਾਰਨ ਸੰਕਰਮਿਤ ਅਤੇ ਮਰਨ ਦੇ ਅੰਕੜੇ ਜਾਰੀ ਨਹੀਂ ਕੀਤੇ ਜਾ ਸਕੇ।