ਨਵੀਂ ਦਿੱਲੀ: ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 122 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਤਿੰਨ ਹਜ਼ਾਰ 525 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 74 ਹਜ਼ਾਰ 281 ਵਿਅਕਤੀ ਸੰਕਰਮਿਤ ਹੋਏ ਹਨ। ਉਥੇ ਹੀ 2415 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। 24 ਹਜ਼ਾਰ 386 ਲੋਕ ਠੀਕ ਵੀ ਹੋਏ ਹਨ।
ਕਿਸ ਸੂਬੇ ‘ਚ ਕਿੰਨੀਆਂ ਮੌਤਾਂ ਹੋਈਆਂ?
ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 921, ਗੁਜਰਾਤ ਵਿੱਚ 537, ਮੱਧ ਪ੍ਰਦੇਸ਼ ਵਿੱਚ 225, ਪੱਛਮੀ ਬੰਗਾਲ ਵਿੱਚ 198, ਰਾਜਸਥਾਨ ਵਿੱਚ 117, ਉੱਤਰ ਪ੍ਰਦੇਸ਼ ਵਿੱਚ 82, ਆਂਧਰਾ ਪ੍ਰਦੇਸ਼ ਵਿੱਚ 46, ਤਾਮਿਲਨਾਡੂ ਵਿੱਚ 61, ਤੇਲੰਗਾਨਾ ਵਿੱਚ 32, ਕਰਨਾਟਕ ਵਿੱਚ 31, ਪੰਜਾਬ ਵਿੱਚ 32, ਜੰਮੂ ਅਤੇ ਕਸ਼ਮੀਰ ਵਿੱਚ 10, ਹਰਿਆਣਾ ਵਿੱਚ 11, ਬਿਹਾਰ ਵਿੱਚ 6, ਕੇਰਲ ਵਿੱਚ 4, ਝਾਰਖੰਡ ਵਿੱਚ 3, ਓਡੀਸ਼ਾ ਵਿੱਚ 3, ਚੰਡੀਗੜ੍ਹ ਵਿੱਚ 3, ਹਿਮਾਚਲ ਪ੍ਰਦੇਸ਼ ਵਿੱਚ 2, ਅਸਾਮ ਵਿੱਚ 2 ਅਤੇ ਮੇਘਾਲਿਆ ‘ਚ ਇਕ ਮੌਤ ਹੋਈ ਹੈ।
ਕੋਰੋਨਾ ਪੌਜ਼ੇਟਿਵ ਜਵਾਨ ਨੇ ਹਸਪਤਾਲ ‘ਚ ਕੀਤੀ ਆਤਮ-ਹੱਤਿਆ, ਨਹੀਂ ਮਿਲਿਆ ਸੁਸਾਇਡ ਨੋਟ
20 ਲੱਖ ਕਰੋੜ ਦੇ ਆਰਥਿਕ ਪੈਕੇਜ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਮਹਾਮਾਰੀ ਨਾਲ ਲੜਦਿਆਂ ਦੁਨੀਆ ਨੂੰ ਚਾਰ ਮਹੀਨੇ ਹੋ ਗਏ ਹਨ। ਇਸ ਸਮੇਂ ਦੌਰਾਨ, ਸਾਰੇ ਦੇਸ਼ਾਂ ਵਿੱਚ ਕੋਰੋਨਾ ਦੇ 42 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ, ਜਦੋਂ ਕਿ ਤਕਰੀਬਨ ਤਿੰਨ ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਇਸ ਮਹਾਮਾਰੀ ਨਾਲ ਲੜਨ ਲਈ ਭਾਰਤ ਦੀ ਇੱਛਾ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦਾ ਵਿਸ਼ਵਵਥਥ ਸਾਨੂੰ ਸਿਖਾਉਂਦਾ ਹੈ ਕਿ ਇਸ ਨੂੰ ਹੱਲ ਕਰਨ ਦਾ ਇੱਕੋ-ਇੱਕ ਤਰੀਕਾ ਸਵੈ-ਨਿਰਭਰ ਭਾਰਤ ਹੈ। ਉਨ੍ਹਾਂ ਕਿਹਾ ਕਿ ਸਵੈ-ਨਿਰਭਰ ਭਾਰਤ ਦੀ ਸ਼ਾਨਦਾਰ ਇਮਾਰਤ ਪੰਜ ਖੰਭਿਆਂ-ਅਰਥ ਵਿਵਸਥਾ, ਬੁਨਿਆਦੀ ,ਢਾਂਚਾ, ਪ੍ਰਣਾਲੀ, ਜਨਸੰਖਿਆ ਅਤੇ ਮੰਗ ‘ਤੇ ਨਿਰਭਰ ਕਰਦੀ ਹੈ।
Coronavirus: ਓਵਰਲੋਡਿਡ ਵੈਂਟੀਲੇਟਰ ‘ਚ ਲੱਗੀ ਅੱਗ, 5 ਕੋਰੋਨਾ ਮਰੀਜ਼ਾਂ ਦੀ ਸੜ ਕੇ ਹੋਈ ਮੌਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 122 ਲੋਕਾਂ ਦੀ ਮੌਤ, 3 ਹਜ਼ਾਰ 525 ਨਵੇਂ ਮਾਮਲੇ ਦਰਜ
ਏਬੀਪੀ ਸਾਂਝਾ
Updated at:
13 May 2020 09:42 AM (IST)
ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 122 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਤਿੰਨ ਹਜ਼ਾਰ 525 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 74 ਹਜ਼ਾਰ 281 ਵਿਅਕਤੀ ਸੰਕਰਮਿਤ ਹੋਏ ਹਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -