ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਹੁਣ ਦੇਸ਼ ਦੀ ਰਾਖੀ ਲਈ ਤਾਇਨਾਤ ਜਵਾਨਾਂ ਨੂੰ ਵੀ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਬੀਐਸਐਫ ਦੇ ਇੱਕ ਅਧਿਕਾਰੀ ਤੇ ਸੀਆਈਐਸਐਫ ਦੇ ਇੱਕ ਦੀ ਕੋਰੋਨਾ ਦੀ ਪੁਸ਼ਟੀ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ‘ਚ ਇਸ ਬਿਮਾਰੀ ਦੇ ਸ਼ੁਰੂਆਤੀ ਮਾਮਲੇ ਹਨ।


ਕੋਰੋਨਾ ਨਾਲ ਪੌਜ਼ੇਟਿਵ ਪਾਇਆ ਗਿਆ ਬੀਐਸਐਫ ਦਾ ਇਹ ਅਧਿਕਾਰੀ ਮੱਧ ਪ੍ਰਦੇਸ਼ ਦੇ ਗਵਾਲਿਅਰ ‘ਚ ਟਕਨਪੁਰ ਇਲਾਕੇ ‘ਚ ਸੈਨਾ ਦੀ ਸਿਖਲਾਈ ਅਕੈਡਮੀ ‘ਚ ਤਾਇਨਾਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਅਧਿਕਾਰੀ ਨੂੰ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨਾਲ ਸੰਕਰਮਿਤ ਹੋਣ ਦਾ ਸ਼ੱਕ ਹੈ, ਜੋ ਹਾਲ ਹੀ ‘ਚ ਬ੍ਰਿਟੇਨ ਤੋਂ ਪਰਤਿਆ ਹੈ।


ਦੋ ਦਰਜਨ ਤੋਂ ਵੱਧ ਅਧਿਕਾਰੀ ਉਨ੍ਹਾਂ ਦੇ ਸੰਪਰਕ ‘ਚ ਆਏ ਸੀ, ਜਿਨ੍ਹਾਂ ਨੂੰ ਵੱਖ ਰੱਖਿਆ ਗਿਆ ਹੈ। ਉੱਥੇ ਸੀਆਈਐਸਐਫ ਦਾ ਇੱਕ ਹੈੱਡ ਕਾਂਸਟੇਬਲ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ। ਉਹ ਮੁੰਬਈ ਅੰਤਰਾਸ਼ਟਰੀ ਹਵਾਈ ਅੱਡੇ ‘ਤੇ ਤਾਇਨਾਤ ਹੈ। ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਇੱਕ ਸਥਾਨਿਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।


ਇਹ ਵੀ ਪੜ੍ਹੋ :