Corona Update: ਦੇਸ਼ 'ਚ ਹੁਣ ਤਕ 2 ਲੱਖ ਮੌਤਾਂ, 24 ਘੰਟੇ 'ਚ 3.60 ਲੱਖ ਨਵੇਂ ਕੇਸ ਦਰਜ
Coronavirus Cases India 28 April: ਨੀਆਂ ਭਰ 'ਚ ਕੋਰੋਨਾ ਦੇ ਮਾਮਲੇ ਘੱਟ ਹੋ ਰਹੇ ਹਨ, ਉੱਥੇ ਹੀ ਭਾਰਤ 'ਚ ਲਾਗ ਦੇ ਮਾਮਲੇ ਰੋਜ਼ਾਨਾ ਨਵਾਂ ਰਿਕਾਰਡ ਬਣਾ ਰਹੇ ਹਨ। ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ 'ਚ 3,60,960 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3293 ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ।
ਨਵੀਂ ਦਿੱਲੀ: ਦੁਨੀਆਂ ਭਰ 'ਚ ਕੋਰੋਨਾ ਦੇ ਮਾਮਲੇ ਘੱਟ ਹੋ ਰਹੇ ਹਨ, ਉੱਥੇ ਹੀ ਭਾਰਤ 'ਚ ਲਾਗ ਦੇ ਮਾਮਲੇ ਰੋਜ਼ਾਨਾ ਨਵਾਂ ਰਿਕਾਰਡ ਬਣਾ ਰਹੇ ਹਨ। ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ 'ਚ 3,60,960 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3293 ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਹਾਲਾਂਕਿ 2,15,162 ਲੋਕ ਵੀ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੇਸ਼ 'ਚ 3,23,023 ਨਵੇਂ ਮਾਮਲੇ ਸਾਹਮਣੇ ਆਏ ਸਨ।
ਬੀਤੇ ਤਿੰਨ ਦਿਨਾਂ 'ਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 10 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। 25 ਅਪ੍ਰੈਲ ਤੋਂ 27 ਅਪ੍ਰੈਲ ਤਕ ਲੜੀਵਾਰ 3.52 ਲੱਖ, 3.23 ਲੱਖ, 3.60 ਲੱਖ ਦਰਜ ਕੀਤੇ ਗਏ ਹਨ। ਇਹ ਅੰਕੜਾ ਦੁਨੀਆਂ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਸਭ ਤੋਂ ਵੱਧ ਹਨ।
ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ -
ਕੁਲ ਕੋਰੋਨਾ ਕੇਸ - 1 ਕਰੋੜ 79 ਲੱਖ 97 ਹਜ਼ਾਰ 267
ਕੁੱਲ ਠੀਕ ਹੋਏ ਮਰੀਜ਼ - 1 ਕਰੋੜ 48 ਲੱਖ 17 ਹਜ਼ਾਰ 371
ਕੁੱਲ ਐਕਟਿਵ ਕੇਸ - 29 ਲੱਖ 78 ਹਜ਼ਾਰ 709
ਕੁੱਲ ਮੌਤਾਂ - 2 ਲੱਖ 1 ਹਜ਼ਾਰ 187
ਕੁੱਲ ਟੀਕਾਕਰਨ - 14 ਕਰੋੜ 78 ਲੱਖ 27 ਹਜ਼ਾਰ 367 ਡੋਜ਼ ਦਿੱਤੀਆਂ
ਦਿੱਲੀ 'ਚ ਬੀਤੇ ਦਿਨ ਕੋਰੋਨਾ ਕਾਰਨ 381 ਮੌਤਾਂ
ਦਿੱਲੀ 'ਚ ਕੋਰੋਨਾ ਕਾਰਨ ਹੁਣ ਤਕ 15 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਮੰਗਲਵਾਰ ਨੂੰ ਸਾਹਮਣੇ ਆਏ ਨਤੀਜਿਆਂ ਤੋਂ ਬਾਅਦ ਇਹ ਅੰਕੜਾ 15 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਦੇ ਮਰੀਜ਼ ਦਿੱਲੀ ਆ ਚੁੱਕੇ ਹਨ। ਇਨ੍ਹਾਂ 24 ਘੰਟਿਆਂ ਦੌਰਾਨ ਦਿੱਲੀ 'ਚ ਕੋਰੋਨਾ ਤੋਂ 381 ਲੋਕਾਂ ਦੀ ਮੌਤ ਹੋਈ ਹੈ।
ਮਹਾਂਮਾਰੀ ਬਾਰੇ ਗੱਲ ਕਰੀਏ ਤਾਂ ਦਿੱਲੀ 'ਚ ਕੋਰੋਨਾ ਦੀ ਪੌਜ਼ੇਟੀਵਿਟੀ ਦਰ 32.72 ਫ਼ੀਸਦੀ ਹੈ। ਇਸ ਸਮੇਂ 98,264 ਐਕਟਿਵ ਕੋਰੋਨਾ ਮਰੀਜ਼ ਹਨ। ਇਨ੍ਹਾਂ 'ਚੋਂ 54,578 ਕੋਰੋਨਾ ਮਰੀਜ਼ ਹੋਮ ਆਈਸੋਲੇਸ਼ਨ 'ਚ ਰਹਿ ਰਹੇ ਹਨ, ਜਦਕਿ ਬਾਕੀ ਮਰੀਜ਼ਾਂ ਨੂੰ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਅਤੇ ਕੋਰੋਨਾ ਸੈਂਟਰਾਂ 'ਚ ਦਾਖਲ ਕਰਵਾਇਆ ਗਿਆ ਹੈ।
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 66,358 ਨਵੇਂ ਮਰੀਜ਼
ਮਹਾਰਾਸ਼ਟਰ 'ਚ ਮੰਗਲਵਾਰ ਨੂੰ 66,358 ਨਵੇਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ ਉੱਤੇ ਹੀ 895 ਮੌਤਾਂ ਹੋਈਆਂ। ਸੂਬੇ 'ਚ ਕੁੱਲ ਕੇਸ ਵੱਧ ਕੇ 44,10,085 ਹੋ ਗਏ ਹਨ, ਜਦਕਿ ਹੁਣ ਤਕ ਵਾਇਰਸ ਕਾਰਨ 66,179 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੰਬਈ 'ਚ ਲਾਗ ਦੇ 3,999 ਨਵੇਂ ਕੇਸ ਸਾਹਮਣੇ ਆਏ ਅਤੇ 59 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ।
ਬੀਤੇ ਦਿਨ 25 ਲੱਖ ਕੋਰੋਨਾ ਖੁਰਾਕਾਂ ਦਿੱਤੀਆਂ
ਕੋਰੋਨਾ ਟੀਕਾ ਲਗਵਾਉਣ ਦੀ ਮੁਹਿੰਮ ਦੇਸ਼ 'ਚ 16 ਜਨਵਰੀ ਤੋਂ ਸ਼ੁਰੂ ਹੋਈ ਸੀ। 27 ਅਪ੍ਰੈਲ ਤਕ ਦੇਸ਼ ਭਰ 'ਚ 14 ਕਰੋੜ 78 ਲੱਖ 27 ਹਜ਼ਾਰ 367 ਕੋਰੋਨਾ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਦਿਨ 25 ਲੱਖ 56 ਹਜ਼ਾਰ 182 ਲੋਕਾਂ ਨੂੰ ਟੀਕੇ ਲਗਾਏ ਗਏ। ਟੀਕੇ ਦੀ ਦੂਜੀ ਖੁਰਾਕ ਦੇਣ ਦੀ ਮੁਹਿੰਮ 13 ਫ਼ਰਵਰੀ ਨੂੰ ਸ਼ੁਰੂ ਹੋਈ ਸੀ। 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ। ਹੁਣ 1 ਮਈ ਤੋਂ 18 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਵੀ ਟੀਕਾ ਲਗਾਇਆ ਜਾਵੇਗਾ।