ਕੋਰੋਨਾਵਾਇਰਸ ਦੇ ਕਾਰਨ, ਕਰਨਾਟਕ, ਦਿੱਲੀ ਅਤੇ ਮਹਾਰਾਸ਼ਟਰ ਵਿੱਚ ਇੱਕ-ਇੱਕ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 14 ਲੋਕ ਇਸ ਬਿਮਾਰੀ ਤੋਂ ਠੀਕ ਹੋਏ ਤੇ ਹਸਪਤਾਲ ਨੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਹੈ।
ਦੱਸ ਦੇਈਏ ਕਿ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧ ਰਹੇ ਦਾਇਰੇ ਨੂੰ ਕੰਟ੍ਰੋਲ ਕਰਨ ਲਈ ਸਾਰੇ ਸਾਵਧਾਨੀ ਉਪਾਅ ਕੀਤੇ ਗਏ ਹਨ। ਸਕੂਲ, ਕਾਲਜ, ਯੂਨੀਵਰਸਿਟੀ, ਸ਼ਾਪਿੰਗ ਮਾਲ ਅਤੇ ਪਾਰਕ ਬੰਦ ਕਰ ਦਿੱਤੇ ਗਏ ਹਨ। ਕਈ ਧਾਰਮਿਕ ਸਥਾਨਾਂ 'ਤੇ ਭੀੜ ਇਕੱਠੀ ਕਰਨ ਤੋਂ ਬਚਣ ਲਈ ਕਦਮ ਚੁੱਕੇ ਗਏ ਹਨ। ਮਹਾਰਾਸ਼ਟਰ ਵਿੱਚ ਅਗਲੇ 7 ਦਿਨਾਂ ਲਈ ਸਰਕਾਰੀ ਦਫਤਰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ, ਹਾਲਾਂਕਿ ਐਮਰਜੈਂਸੀ ਸੇਵਾ ਚਾਲੂ ਰਹੇਗੀ।
ਪੰਜਾਬ ਸਰਕਾਰ ਨੇ ਅੱਜ ਸ਼ਾਪਿੰਗ ਮਾਲਾਂ, ਕਿਸਾਨਾਂ ਦੀਆਂ ਮੰਡੀਆਂ ਅਤੇ ਅਜਾਇਬ ਘਰ ਬੰਦ ਕਰਨ ਦਾ ਐਲਾਨ ਕੀਤਾ ਹੈ। ਧਾਰਮਿਕ ਕੈਂਪਾਂ ਨੂੰ ਆਪਣੇ ਸਮਾਗਮਾਂ ਅਤੇ ਪ੍ਰੋਗਰਾਮਾਂ ਨੂੰ ਮੁਲਤਵੀ ਕਰਨ ਲਈ ਕਿਹਾ ਗਿਆ ਸੀ। ਇੰਨਾ ਹੀ ਨਹੀਂ ਮੈਰਿਜ ਪੈਲੇਸ ਦੇ ਸੰਚਾਲਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪਾਰਟੀਆਂ ਵਿਚ 50 ਤੋਂ ਵੱਧ ਲੋਕਾਂ ਨੂੰ ਇਕੱਠੇ ਨਾ ਕਰਨ।