ਨਵੀਂ ਦਿੱਲੀ: ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ। ਹੁਣ ਇਸ ਦੀ ਚਪੇਟ 'ਚ 2700 ਤੋਂ ਜ਼ਿਆਦਾ ਲੋਕ ਆ ਗਏ ਹਨ। 11 ਮਿਲੀਅਨ ਦੀ ਆਬਾਦੀ ਵਾਲੇ ਚੀਨ ਦੇ ਸ਼ਹਿਰ ਵੁਹਾਨ ਤੋਂ ਕਿਸੇ ਨੂੰ ਵੀ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।


ਇਸ ਖਤਰਨਾਕ ਬਿਮਾਰੀ ਨੇ ਭਾਰਤ 'ਚ ਵੀ ਪੈਰ ਪਸਾਰਣੇ ਸ਼ੁਰੂ ਕਰ ਦਿੱਤੇ ਹਨ। ਬਿਹਾਰ ਦੀ ਰਾਜਧਾਨੀ ਪਟਨਾ 'ਚ ਚੀਨ ਤੋਂ ਪਰਤੀ ਇੱਕ ਮਹਿਲਾ ਨੂੰ ਪਟਨਾ ਮੈਡੀਕਲ ਕਾਲਜ ਐਂਡ ਹੌਸਪੀਟਲ 'ਚ ਭਰਤੀ ਕਰਵਾਇਆ ਗਿਆ ਹੈ। ਮਹਿਲਾ ਬਿਹਾਰ ਦੇ ਛੱਪਰਾ ਦੀ ਰਹਿਣ ਵਾਲੀ ਹੈ ਤੇ ਕੁਝ ਦਿਨ ਪਹਿਲਾਂ ਹੀ ਚੀਨ ਤੋਂ ਵਾਪਸ ਆਈ ਹੈ।

ਇਸ ਤੋਂ ਪਹਿਲਾਂ ਐਤਵਾਰ ਨੂੰ ਜੈਪੁਰ 'ਚ ਵੀ ਕੋਰੇਨਾ ਵਾਇਰਸ ਦਾ ਸ਼ੱਕੀ ਮਰੀਜ਼ ਸਾਹਮਣੇ ਆਇਆ ਸੀ। ਉਸ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਚੀਨ 'ਚ ਪੜ੍ਹਾਈ ਕਰਦਾ ਹੈ। ਇਸ ਬਿਮਾਰੀ ਦੇ ਲੱਛਣ ਮਿਲਣ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।