GoAir ਬਿਆਨ:
ਘਰੇਲੂ ਏਅਰ ਲਾਈਨ ਗੋਏਅਰ ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਉਡਾਣਾਂ ਦੀ ਗਿਣਤੀ ਵਿੱਚ ਕਮੀ ਕਰਕੇ ਕੰਪਨੀ ਆਪਣੇ ਕਰਮਚਾਰੀਆਂ ਨੂੰ ਹੌਲੀ ਹੌਲੀ ਬਗੈਰ ਤਨਖਾਹ ਤੋਂ ਛੁੱਟੀ ‘ਤੇ ਭੇਜੇਗੀ। ਕੋਰੋਨਾਵਾਇਰਸ ਸੰਕਟ ਕਰਕੇ ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾਈਆਂ ਹਨ। ਇਸ ਨਾਲ ਗਲੋਬਲ ਏਅਰ ਟ੍ਰੈਫਿਕ ਪ੍ਰਭਾਵਿਤ ਹੋਇਆ ਹੈ।
ਕੰਪਨੀ ਨੇ ਇੱਕ ਬਿਆਨ ‘ਚ ਕਿਹਾ ਕਿ ਇਸ ਸਮੇਂ ਹਵਾਈ ਆਵਾਜਾਈ ‘ਚ ਆ ਰਹੀ ਤੇਜ਼ੀ ਨਾਲ ਗਿਰਾਵਟ ਦਾ ਉਨ੍ਹਾਂ ਕਦੇ ਤਜ਼ਰਬਾ ਨਹੀਂ ਕੀਤਾ ਸੀ। ਇਸ ਦੇ ਮੱਦੇਨਜ਼ਰ ਉਸ ਨੇ 17 ਮਾਰਚ ਤੋਂ 15 ਅਪ੍ਰੈਲ ਤੱਕ ਆਪਣੀਆਂ ਸਾਰੀਆਂ ਅੰਤਰ ਰਾਸ਼ਟਰੀ ਉਡਾਣਾਂ ਰੋਕਣ ਦਾ ਐਲਾਨ ਕੀਤਾ ਹੈ।
ਦੇਸ਼ ‘ਚ ਹੁਣ ਤੱਕ ਕੋਰੋਨਾਵਾਇਰਸ ਦੇ 137 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 3 ਲੋਕਾਂ ਦੀ ਮੌਤ ਇਸ ਕਾਰਨ ਹੋਈ ਹੈ। ਇਸ ਦੇ ਨਾਲ ਹੀ 14 ਲੋਕ ਬਿਮਾਰੀ ਤੋਂ ਬਾਅਦ ਠੀਕ ਹੋ ਗਏ ਹਨ।