ਕੋਰੋਨਾਵਾਇਰਸ ਦੇ ਸੰਕਰਮਣ ਮਰੀਜ਼ਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ 75 ਸੀ, ਪਰ ਦਿਨ ਵਧਦੇ ਹੀ ਇਹ ਗਿਣਤੀ 81 ਹੋ ਗਈ। ਸਿਹਤ ਮੰਤਰਾਲੇ ਮੁਤਾਬਕ ਮਹਾਰਾਸ਼ਟਰ ਵਿੱਚ 3, ਕੇਰਲ ਅਤੇ ਕਰਨਾਟਕ ਵਿੱਚ 2 ਅਤੇ 1 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਰਕੇ ਇਹ ਗਿਣਤੀ ਵੱਧ ਕੇ 81 ਹੋ ਗਈ ਹੈ। ਹਾਲਾਂਕਿ ਇਨ੍ਹਾਂ ਚੋਂ 10 ਮਰੀਜ਼ਾਂ ਦੀ ਸਿਹਤ ਠੀਕ ਹੋ ਗਈ ਹੈ।
ਅਧਿਕਾਰੀ ਨੇ ਅੱਗੇ ਕਿਹਾ ਕਿ ਜਾਪਾਨ ਤੋਂ ਲਿਆਂਦੇ ਗਏ 124 ਅਤੇ ਚੀਨ ਤੋਂ 112 ਵਿਅਕਤੀਆਂ ਨੂੰ ਬੁੱਧਵਾਰ ਨੂੰ ਛੁੱਟੀ ਦੇ ਦਿੱਤੀ ਗਈ ਸੀ ਕਿਉਂਕਿ ਉਨ੍ਹਾਂ ਨੂੰ ਕੋਰੋਨਾਵਾਇਰਸ ਤੋਂ ਸੰਕਰਮਿਤ ਨਹੀਂ ਪਾਇਆ ਗਿਆ ਸੀ। ਕੋਰੋਨਾਵਾਇਰਸ ਨੇ ਦੁਨੀਆ ਭਰ ਵਿੱਚ 4958 ਜਾਨਾਂ ਦਾ ਦਾਅਵਾ ਕੀਤਾ ਹੈ ਅਤੇ 1,33,970 ਵਿਅਕਤੀ ਸੰਕਰਮਿਤ ਹੋਏ ਹਨ।
ਭਾਰਤ ਵਿੱਚ ਕੋਰੋਨਾਵਾਇਰਸ ਫੈਲਣ ਨੂੰ ਰੋਕਣ ਲਈ ਜੰਗੀ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਦੇ ਕਈ ਸੂਬਿਆਂ 'ਚ ਮਾਲ, ਮੂਵੀ ਥੀਏਟਰ, ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਇੱਥੋਂ ਤਕ ਕਿ ਭਾਰਤੀ ਫੌਜ ਨੇ ਆਪਣੀ ਭਰਤੀ ਮੁਹਿੰਮ ਨੂੰ ਰੋਕ ਦਿੱਤਾ ਹੈ। ਬੀਸੀਸੀਆਈ ਨੇ ਆਈਪੀਐਲ ਨੂੰ 15 ਅਪ੍ਰੈਲ ਤੱਕ ਮੁਅੱਤਲ ਕਰ ਦਿੱਤਾ ਹੈ।